
Haryana News : ਮਜ਼ਦੂਰੀ ਲਈ ਨਿਕਲਿਆ ਸੀ ਘਰੋਂ, ਗਲਤ ਸਾਈਡ ਤੋਂ ਆ ਰਹੇ ਟਰੈਕਟਰ
Haryana News : ਹਰਿਆਣਾ ਦੇ ਫਰੀਦਾਬਾਦ ਦੇ ਅਣਖੀਰ ਚੌਕ ਨੇੜੇ ਸੜਕ ਦੇ ਕਿਨਾਰੇ ਆਪਣੇ ਸਾਈਕਲ ਨਾਲ ਖੜ੍ਹੇ 62 ਸਾਲਾ ਵਿਅਕਤੀ ਨੂੰ ਗਲਤ ਸਾਈਡ ਤੋਂ ਆ ਰਹੇ ਟਰੈਕਟਰ ਨੇ ਕੁਚਲ ਦਿੱਤਾ। ਇਸ ਕਾਰਨ ਬਜ਼ੁਰਗ ਦੀ ਮੌਕੇ 'ਤੇ ਹੀ ਮੌਤ ਹੋ ਗਈ। ਇਸ ਸਬੰਧੀ ਪੁਲਿਸ ਨੂੰ ਸੂਚਨਾ ਦਿੱਤੀ ਗਈ। ਇਸ ਤੋਂ ਬਾਅਦ ਮ੍ਰਿਤਕ ਦੀ ਲਾਸ਼ ਨੂੰ ਬੀਕੇ ਸਿਵਲ ਹਸਪਤਾਲ ’ਚ ਰਖਵਾਇਆ ਗਿਆ।
ਇਸ ਸਬੰਧੀ ਹਸਪਤਾਲ ਪੁੱਜੇ ਨੌਜਵਾਨ ਨੇ ਦੱਸਿਆ ਕਿ ਉਸ ਦਾ ਪਿਤਾ ਮੁਨੀਰਾਮ ਮਜ਼ਦੂਰੀ ਦਾ ਕੰਮ ਕਰਦਾ ਸੀ। ਵੀਰਵਾਰ ਸਵੇਰੇ ਆਪਣੇ ਸਾਈਕਲ 'ਤੇ ਮਜ਼ਦੂਰੀ ਲਈ ਘਰੋਂ ਨਿਕਲਿਆ ਸੀ। ਗ਼ਲਤ ਸਾਈਡ ਤੋਂ ਆ ਰਹੇ ਇੱਕ ਟਰੈਕਟਰ ਨੇ ਉਸ ਨੂੰ ਕੁਚਲ ਦਿੱਤਾ। ਹਾਦਸਾ ਅਣਖੀਰ ਚੌਕ ਸਥਿਤ ਮਾਤਾ ਵੈਸ਼ਨੋ ਮੰਦਰ ਨੇੜੇ ਵਾਪਰਿਆ। ਮੁਨੀਰਾਮ ਦੀ ਮੌਕੇ 'ਤੇ ਹੀ ਮੌਤ ਹੋ ਗਈ। ਉਸ ਨੇ ਦੱਸਿਆ ਕਿ ਇਸ ਤੋਂ ਬਾਅਦ ਡਰਾਈਵਰ ਟਰੈਕਟਰ ਛੱਡ ਕੇ ਮੌਕੇ ਤੋਂ ਫ਼ਰਾਰ ਹੋ ਗਿਆ। ਮ੍ਰਿਤਕ ਦੇ ਵਾਰਸਾਂ ਨੇ ਦੱਸਿਆ ਕਿ ਫਿਲਹਾਲ ਪੁਲਿਸ ਪੋਸਟਮਾਰਟਮ ਦੀ ਰਿਪੋਰਟ ਦਾ ਇੰਤਜ਼ਾਰ ਕਰ ਰਹੀ ਹੈ ਅਤੇ ਜਿਵੇਂ ਹੀ ਰਿਪੋਰਟ ਆਵੇਗੀ, ਉਨ੍ਹਾਂ ਵੱਲੋਂ ਲਿਖ਼ਤੀ ਸ਼ਿਕਾਇਤ ਦੇ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਇਸ ਸਬੰਧੀ ਸੂਰਜ ਕੁੰਡ ਥਾਣੇ ਦੇ ਇੰਸਪੈਕਟਰ ਸ਼ਮਸ਼ੇਰ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਮ੍ਰਿਤਕ ਦੇ ਪਰਿਵਾਰ ਦੀ ਸ਼ਿਕਾਇਤ 'ਤੇ ਮਾਮਲਾ ਦਰਜ ਕਰ ਲਿਆ ਹੈ। ਟਰੱਕ ਨੂੰ ਕਬਜ਼ੇ 'ਚ ਲੈ ਲਿਆ ਗਿਆ ਹੈ ਅਤੇ ਟਰੈਕਟਰ ਚਾਲਕ ਦੀ ਭਾਲ ਕੀਤੀ ਜਾ ਰਹੀ ਹੈ ਅਤੇ ਪੁਲਿਸ ਜਲਦ ਹੀ ਉਸ ਨੂੰ ਹਿਰਾਸਤ 'ਚ ਲੈ ਲਵੇਗੀ।
(For more news apart from elderly man standing with bicycle crushed by tractor in Haryana News in Punjabi, stay tuned to Rozana Spokesman)