Haryana Jail : ਹਰਿਆਣਾ ਦੀਆਂ ਜੇਲ੍ਹਾਂ ’ਚ ਬੰਦ ਕੈਦੀਆਂ ’ਚ ਸਿੱਖਿਆ ਦੀ ਭਾਵਨਾ ਜਗਾ ਰਿਹਾ ਹੈ ਇਗਨੂ

By : BALJINDERK

Published : May 9, 2024, 6:20 pm IST
Updated : May 9, 2024, 6:20 pm IST
SHARE ARTICLE
ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ
ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ

Haryana Jail : ਸੈਂਕੜੇ ਕੈਦੀਆਂ ਨੇ ਵੱਖ-ਵੱਖ ਕੋਰਸਾਂ ’ਚ ਲਿਆ ਹੈ ਦਾਖ਼ਲਾ 

ਚੰਡੀਗੜ੍ਹ - ਇੰਦਰਾ ਗਾਂਧੀ ਨੈਸ਼ਨਲ ਓਪਨ ਯੂਨੀਵਰਸਿਟੀ (ਇਗਨੂ) ਹਰਿਆਣਾ ਦੀਆਂ ਵੱਖ-ਵੱਖ ਜੇਲ੍ਹਾਂ ’ਚ ਬੰਦ ਕੈਦੀਆਂ ਨੂੰ ਉੱਚ ਸਿੱਖਿਆ ਨਾਲ ਜੋੜ ਕੇ ਉਨ੍ਹਾਂ ’ਚ ਸਿੱਖਿਆ ਦੀ ਭਾਵਨਾ ਜਗਾਉਣ ਦਾ ਕੰਮ ਕਰ ਰਹੀ ਹੈ। 12ਵੀਂ ਜਮਾਤ ਪਾਸ ਕਰ ਚੁੱਕੇ ਅਤੇ ਉੱਚ ਸਿੱਖਿਆ ਹਾਸਲ ਕਰਨ ਦੇ ਚਾਹਵਾਨ ਕੈਦੀਆਂ ਲਈ ਇਗਨੂ ਵੱਲੋਂ ਜੇਲ੍ਹਾਂ ’ਚ ਸਟੱਡੀ ਸੈਂਟਰ ਸਥਾਪਤ ਕੀਤੇ ਗਏ ਹਨ। ਜੇਕਰ ਕੋਈ ਕੈਦੀ ਗ੍ਰੈਜੂਏਸ਼ਨ ਜਾਂ ਕੋਈ ਹੋਰ ਉੱਚ ਕੋਰਸ ਕਰ ਰਿਹਾ ਹੈ ਤਾਂ ਉਸ ਦੀ ਪੜ੍ਹਾਈ ਅਤੇ ਇਮਤਿਹਾਨਾਂ ਦਾ ਇੰਤਜ਼ਾਮ ਇਗਨੂ ਦੁਆਰਾ ਜੇਲ੍ਹ ’ਚ ਉਸ ਦੇ ਕਾਰਜਕਾਲ ਦੌਰਾਨ ਮੁਫ਼ਤ ਕੀਤਾ ਜਾਂਦਾ ਹੈ।

ਇਹ ਵੀ ਪੜੋ:Ludhiana News : ਨਵ-ਵਿਆਹੁਤਾ ਦੇ ਦੋਸ਼ਾਂ ’ਤੇ ਸਹੁਰਿਆਂ ਖ਼ਿਲਾਫ਼ ਤੰਗ-ਪ੍ਰੇਸ਼ਾਨ ਕਰਨ ਦਾ ਕੇਸ ਦਰਜ   

ਇਸ ਸਬੰਧੀ ਜਾਣਕਾਰੀ ਦਿੰਦਿਆਂ ਯੂਨੀਵਰਸਿਟੀ ਦੇ ਬੁਲਾਰੇ ਨੇ ਦੱਸਿਆ ਕਿ ਜੇਲ੍ਹ ’ਚ ਬੰਦ ਕੈਦੀ ਸਿੱਖਿਆ ਦੇ ਚਾਨਣ ਨਾਲ ਆਪਣੀ ਜ਼ਿੰਦਗੀ ਦੇ ਹਨੇਰੇ ਨੂੰ ਦੂਰ ਕਰਨ ਦਾ ਯਤਨ ਕਰ ਰਹੇ ਹਨ। ਅਪਰਾਧੀਆਂ ਦੇ ਭਵਿੱਖ ਨੂੰ ਸੁਧਾਰਨ ਲਈ ਇਗਨੂ ਤਹਿਤ ਸਿੱਖਿਆ ਪ੍ਰੋਗਰਾਮ ਚਲਾਇਆ ਜਾ ਰਿਹਾ ਹੈ। ਇਸ ਦਾ ਉਦੇਸ਼ ਇਹ ਹੈ ਕਿ ਅਪਰਾਧੀ ਜੇਲ੍ਹ ’ਚ ਬਿਤਾਏ ਸਮੇਂ ਦੀ ਚੰਗੀ ਵਰਤੋਂ ਕਰ ਸਕਣ। ਪਿਛਲੇ ਤਿੰਨ ਸਾਲਾਂ ’ਚ ਹਰਿਆਣਾ ਦੀਆਂ ਵੱਖ-ਵੱਖ ਜੇਲ੍ਹਾਂ ’ਚ ਕੁੱਲ 792 ਕੈਦੀਆਂ ਨੇ ਉੱਚ ਸਿੱਖਿਆ ਹਾਸਲ ਕਰਨ ਦੀ ਦਿਸ਼ਾ ’ਚ ਸਫ਼ਲਤਾਪੂਰਵਕ ਕਦਮ ਚੁੱਕੇ ਹਨ।

ਇਹ ਵੀ ਪੜੋ:Haryana News :120 ਤੋਂ ਵੱਧ ਔਰਤਾਂ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ੀ ਜੇਲੇਬੀ ਬਾਬਾ ਦੀ ਜੇਲ੍ਹ ’ਚ ਹੋਈ ਮੌਤ

ਉਨ੍ਹਾਂ ਦੱਸਿਆ ਕਿ ਇਸ ਸਮੇਂ ਦੌਰਾਨ ਸੈਂਕੜੇ ਕੈਦੀਆਂ ਨੇ ਵੱਖ-ਵੱਖ ਕੋਰਸਾਂ ’ਚ ਦਾਖ਼ਲਾ ਲਿਆ ਹੈ, ਜੋ ਹੁਣ ਸਿੱਖਿਆ ਪ੍ਰਾਪਤ ਕਰਕੇ ਸਮਾਜ ਦੀ ਮੁੱਖ ਧਾਰਾ ’ਚ ਸ਼ਾਮਲ ਹੋ ਸਕਣਗੇ। ਕੈਦੀ ਜੇਲ੍ਹ ’ਚ ਰਹਿੰਦਿਆਂ ਹੋਰਨਾਂ ਕੈਦੀਆਂ ਨੂੰ ਵੀ ਪੜ੍ਹਾਈ ਲਈ ਪ੍ਰੇਰਿਤ ਕਰ ਰਹੇ ਹਨ। ਕੈਦੀਆਂ ਨੂੰ ਸਿੱਖਿਅਤ ਕਰਨ ਲਈ ਲਗਾਤਾਰ ਪ੍ਰੇਰਿਤ ਕੀਤਾ ਜਾ ਰਿਹਾ ਹੈ, ਤਾਂ ਜੋ ਉਹ ਆਪਣੀ ਸਜ਼ਾ ਭੁਗਤਣ ਤੋਂ ਬਾਅਦ ਇੱਥੋਂ ਜਾ ਕੇ ਆਪਣਾ ਭਵਿੱਖ ਸੁਧਾਰ ਸਕਣ।

(For more news apart from IGNOU is awakening spirit of education among  prisoners in jails Haryana News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Amritsar Encounter : ਪੰਜਾਬ 'ਚ ਹੋਣ ਵਾਲੀ ਸੀ ਗੈਂਗਵਾਰ, ਪਹਿਲਾਂ ਹੀ ਪਹੁੰਚ ਗਈ ਪੁਲਿਸ, ਚੱਲੀਆਂ ਠਾਹ-ਠਾਹ ਗੋਲੀਆਂ

17 Aug 2025 9:53 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV

17 Aug 2025 9:52 PM

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 16/08/2025 Rozana S

16 Aug 2025 9:55 PM

Flood In Punjab : ਡੁੱਬ ਗਿਆ ਪੰਜਾਬ ਦਾ ਇਹ ਪੂਰਾ ਇਲਾਕਾ, ਦੇਖੋ ਕਿਵੇਂ ਲੋਕਾਂ ‘ਤੇ ਆ ਗਈ ਮੁਸੀਬਤ, ਕੋਈ ਤਾਂ ਕਰੋ ਮਦਦ

16 Aug 2025 9:42 PM

Brother Died hearing Brother Death news: ਤਿੰਨ ਸਕੇ ਭਰਾਵਾਂ ਨੂੰ ਪਿਆ ਦਿਲ ਦਾ ਦੌਰਾ

11 Aug 2025 3:14 PM
Advertisement