Haryana News :120 ਤੋਂ ਵੱਧ ਔਰਤਾਂ ਨਾਲ ਜਬਰ-ਜ਼ਨਾਹ ਕਰਨ ਦੇ ਦੋਸ਼ੀ ਜੇਲੇਬੀ ਬਾਬਾ ਦੀ ਜੇਲ੍ਹ ’ਚ ਹੋਈ ਮੌਤ

By : BALJINDERK

Published : May 9, 2024, 5:31 pm IST
Updated : May 9, 2024, 5:31 pm IST
SHARE ARTICLE
ਜਲੇਬੀ ਬਾਬਾ
ਜਲੇਬੀ ਬਾਬਾ

Haryana News : 14 ਸਾਲ ਦੀ ਸਜ਼ਾ ਕੱਟ ਰਿਹਾ ਬਾਬਾ ਕਈ ਦਿਨਾਂ ਤੋਂ ਸੀ ਬੀਮਾਰ 

Haryana News : ਹਿਸਾਰ- ਹਰਿਆਣਾ ਦੇ ਹਿਸਾਰ ਦੀ ਕੇਂਦਰੀ ਜੇਲ੍ਹ-2 ’ਚ ਕੈਦ ਜਲੇਬੀ ਬਾਬਾ ਦੇ ਨਾਂ ਤੋਂ ਮਸ਼ਹੂਰ ਕੈਦੀ ਬਿੱਲੂ ਰਾਮ ਉਰਫ਼ ਅਮਰਪੁਰੀ ਦੀ ਮੌਤ ਹੋ ਗਈ। ਜਲੇਬੀ ਬਾਬਾ 'ਤੇ 120 ਤੋਂ ਵੱਧ ਔਰਤਾਂ ਨਾਲ ਜਬਰ-ਜ਼ਨਾਹ ਦੀ ਵੀਡੀਓ ਬਣਾਉਣ ਦਾ ਦੋਸ਼ੀ ਸੀ।ਮੰਗਲਵਾਰ ਨੂੰ ਉਸ ਦੀ ਸਿਹਤ ਵਿਗੜ ਗਈ ਸੀ ਤਾਂ ਪੁਲਸ ਮੁਲਾਜ਼ਮ ਉਸ ਨੂੰ ਹਸਪਤਾਲ ਲੈ ਕੇ ਪਹੁੰਚੇ ਸਨ। ਉੱਥੇ ਡਾਕਟਰਾਂ ਨੇ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ। ਦੱਸ ਦੇਈਏ ਕਿ ਜਲੇਬੀ ਬਾਬਾ ਜਬਰ-ਜ਼ਨਾਹ ਅਤੇ ਆਈ. ਟੀ. ਐਕਟ ਤਹਿਤ 14 ਸਾਲ ਦੀ ਸਜ਼ਾ ਕੱਟ ਰਿਹਾ ਸੀ। ਉਸ 'ਤੇ ਦੋਸ਼ ਸੀ ਕਿ ਉਸ ਨੇ ਕਈ ਔਰਤਾਂ ਨਾਲ ਜ਼ਬਰਨ ਸਰੀਰਕ ਸਬੰਧ ਬਣਾਏ ਸਨ। ਉਸ ਦੀਆਂ ਇਨ੍ਹਾਂ ਹਰਕਤਾਂ ਦੇ ਵੀਡੀਓ ਵੀ ਸੋਸ਼ਲ ਮੀਡੀਆ 'ਤੇ ਵਾਇਰਲ ਹੋਏ ਸਨ। ਮਾਮਲਾ ਉਸ ਸਮੇਂ ਚਰਚਾ ਵਿਚ ਬਣਿਆ ਸੀ ਅਤੇ ਕੋਰਟ ਨੇ ਬਾਬਾ ਨੂੰ 14 ਸਾਲ ਦੀ ਸਜ਼ਾ ਸੁਣਾਈ ਸੀ।

ਇਹ ਵੀ ਪੜੋ:Boeing 737 plane Crashes : ਸੇਨੇਗਲ 'ਚ ਵਾਪਰਿਆ ਵੱਡਾ ਹਾਦਸਾ : ਬੋਇੰਗ 737 ਜਹਾਜ਼ ਰਨਵੇ ਤੋਂ ਫਿਸਲਿਆ  

ਪੁਲਿਸ ਮੁਤਾਬਕ ਜੇਲ੍ਹ ’ਚ ਬਾਬਾ ਕਈ ਦਿਨਾਂ ਤੋਂ ਬੀਮਾਰ ਸੀ। ਉਸ ਨੂੰ ਅਗਰੋਹਾ ਮੈਡੀਕਲ ਕਾਲਜ ਲਿਆਂਦਾ ਗਿਆ ਤਾਂ ਉਸ ਦੀ ਸਿਹਤ ’ਚ ਸੁਧਾਰ ਹੋਇਆ। ਇਸ ਤੋਂ ਬਾਅਦ ਉਸ ਨੂੰ ਵਾਪਸ ਸੈਂਟਰਲ ਜੇਲ੍ਹ ਭੇਜ ਦਿੱਤਾ ਗਿਆ ਪਰ ਬੈਰਕ ’ਚ ਉਸ ਦੀ ਸਿਹਤ ਫਿਰ ਵਿਗੜ ਗਈ ਅਤੇ ਮੁੜ ਉਸ ਨੂੰ  ਅਗਰੋਹਾ ਮੈਡੀਕਲ ਕਾਲਜ ਲਿਆਂਦਾ ਗਿਆ ਤਾਂ ਉਸ ਨੂੰ ਮ੍ਰਿਤਕ ਐਲਾਨ ਕਰ ਦਿੱਤਾ ਗਿਆ।

ਇਹ ਵੀ ਪੜੋ:Haryana News : ਹਰਿਆਣਾ ’ਚ ਸਾਈਕਲ ਨਾਲ ਖੜ੍ਹੇ ਬਜ਼ੁਰਗ ਨੂੰ ਟਰੈਕਟਰ ਨੇ ਕੁਚਲਿਆ 

ਦੱਸ ਦੇਈਏ ਕਿ ਪੁਲਿਸ ਪੁੱਛਗਿੱਛ ਦੌਰਾਨ ਜਲੇਬੀ ਬਾਬਾ ਨੇ ਦੱਸਿਆ ਕਿ ਉਹ ਆਪਣੇ ਕੋਲ ਆਉਣ ਵਾਲੀਆਂ ਔਰਤਾਂ ਨੂੰ ਵਰਗਲਾ ਕੇ ਚਾਹ ’ਚ ਨਸ਼ੀਲੀਆਂ ਗੋਲ਼ੀਆਂ ਪਿਲਾ ਕੇ ਉਨ੍ਹਾਂ ਨਾਲ ਘਿਨਾਉਣੀਆਂ ਹਰਕਤਾਂ ਕਰਦਾ ਸੀ। ਉਸ ਨੇ ਆਪਣੇ ਮੋਬਾਈਲ 'ਤੇ ਅਜਿਹੀਆਂ ਅਸ਼ਲੀਲ ਹਰਕਤਾਂ ਦੀਆਂ ਵੀਡੀਓ ਵੀ ਬਣਾਈਆਂ। ਬਾਅਦ ’ਚ ਉਹ ਉਨ੍ਹਾਂ ਨੂੰ ਬਲੈਕਮੇਲ ਕਰ ਕੇ ਪੈਸੇ ਵਸੂਲਦਾ ਸੀ। ਬਦਨਾਮੀ ਦੇ ਡਰੋਂ ਔਰਤਾਂ ਕਿਸੇ ਨੂੰ ਕੁਝ ਨਹੀਂ ਦੱਸ ਸਕਦੀਆਂ ਸਨ। ਇਸ ਸਬੰਧੀ 13 ਅਕਤੂਬਰ 2017 ਨੂੰ ਇਕ ਔਰਤ ਦੀ ਸ਼ਿਕਾਇਤ 'ਤੇ ਉਸ ਖ਼ਿਲਾਫ਼ ਥਾਣਾ ਸਿਟੀ ਟੋਹਾਣਾ 'ਚ ਮਾਮਲਾ ਦਰਜ ਕੀਤਾ ਗਿਆ ਸੀ। ਇਸ ਤੋਂ ਬਾਅਦ 19 ਜੁਲਾਈ 2018 ਨੂੰ ਤਤਕਾਲੀ SHO ਪ੍ਰਦੀਪ ਕੁਮਾਰ ਦੀ ਸ਼ਿਕਾਇਤ ’ਤੇ ਕੇਸ ਵੀ ਦਰਜ ਕੀਤਾ ਗਿਆ ਸੀ। 

ਇਹ ਵੀ ਪੜੋ:Haryana News : ਰੇਵਾੜੀ ’ਚ ਪ੍ਰਜਾਬਲ ਕਤਲ ਕੇਸ 'ਚ ਫ਼ਰਾਰ ਮੁਲਜ਼ਮ 6 ਸਾਲ ਬਾਅਦ  ਗ੍ਰਿਫ਼ਤਾਰ

ਮਾਮਲਾ ਦਰਜ ਕਰਨ ਤੋਂ ਬਾਅਦ ਜਦੋਂ ਪੁਲਿਸ ਬਾਬੇ ਨੂੰ ਗ੍ਰਿਫ਼ਤਾਰ ਕਰਨ ਪਹੁੰਚੀ ਤਾਂ ਮੌਕੇ ਤੋਂ ਚਿਮਟੇ, ਸੁਆਹ, ਨਸ਼ੀਲੀਆਂ ਗੋਲ਼ੀਆਂ, VCR ਆਦਿ ਬਰਾਮਦ ਹੋਇਆ। ਇਸ ਤੋਂ ਇਲਾਵਾ ਬਾਬੇ ਦੇ ਮੋਬਾਈਲ 'ਚੋਂ ਕਰੀਬ 120 ਵੱਖ-ਵੱਖ ਔਰਤਾਂ ਨਾਲ ਸਰੀਰਕ ਸਬੰਧ ਬਣਾਉਣ ਦੀਆਂ ਵੀਡੀਓ ਵੀ ਬਰਾਮਦ ਹੋਈਆਂ ਹਨ।

(For more news apart from Jalebi Baba, accused of rape, died in Hisar Central Jail News in Punjabi, stay tuned to Rozana Spokesman)


 

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement