Haryana News: ਮਾਤਮ ਵਿਚ ਬਦਲੀਆਂ ਖੁਸ਼ੀਆਂ; ਵਿਆਹ ਤੋਂ ਅਗਲੇ ਦਿਨ ਨੌਜਵਾਨ ਦੀ ਮੌਤ
Published : Feb 10, 2024, 4:09 pm IST
Updated : Feb 10, 2024, 4:09 pm IST
SHARE ARTICLE
Youth died on the next day of wedding
Youth died on the next day of wedding

ਸਹੁਰੇ ਘਰੋਂ ਪਰਤਣ ਸਮੇਂ ਕਾਰਾਂ ਦੀ ਹੋਈ ਟੱਕਰ

Haryana News: ਹਰਿਆਣਾ ਦੇ ਸੋਨੀਪਤ ਵਿਚ ਵਿਆਹ ਦੇ ਇਕ ਦਿਨ ਬਾਅਦ ਹੀ ਨੌਜਵਾਨ ਦੀ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਵਿਆਹ ਸਮਾਗਮ ਤੋਂ ਬਾਅਦ ਅਪਣੇ ਸਹੁਰੇ ਘਰ ਤੋਂ ਹਿਸਾਰ ਪਰਤ ਰਹੇ ਲਾੜੇ ਦੀ ਕਾਰ ਇਕ ਹੋਰ ਕਾਰ ਨਾਲ ਟਕਰਾ ਗਈ। ਸੂਚਨਾ ਮਿਲਣ ਦੇ ਬਾਅਦ ਮੌਕੇ 'ਤੇ ਪਹੁੰਚੀ ਪੁਲਿਸ ਨੇ ਲਾਸ਼ ਨੂੰ ਕਬਜ਼ੇ 'ਚ ਲੈ ਕੇ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿਤੀ ਹੈ।

ਮ੍ਰਿਤਕ ਦੀ ਪਛਾਣ ਹਿਸਾਰ ਜ਼ਿਲ੍ਹੇ ਦੇ ਪਿੰਡ ਖੰਡਾ ਖੇੜੀ ਦੇ ਰਹਿਣ ਵਾਲੇ ਪ੍ਰਵੀਨ ਵਜੋਂ ਹੋਈ ਹੈ। ਮ੍ਰਿਤਕ ਦੇ ਰਿਸ਼ਤੇਦਾਰਾਂ ਨੇ ਦਸਿਆ ਕਿ ਪ੍ਰਵੀਨ ਦਾ 8 ਫਰਵਰੀ ਨੂੰ ਵਿਆਹ ਹੋਇਆ ਸੀ। ਸ਼ੁੱਕਰਵਾਰ ਨੂੰ ਉਹ ਅਪਣੀ ਪਤਨੀ ਨਾਲ ਸਹੁਰੇ ਘਰ ਗਿਆ ਸੀ।

ਜਦੋਂ ਉਹ ਰਾਤ ਨੂੰ ਅਪਣੀ ਪਤਨੀ ਨਾਲ ਕਾਰ ਰਾਹੀਂ ਪਿੰਡ ਵਾਪਸ ਆ ਰਿਹਾ ਸੀ ਤਾਂ ਪਿੰਡ ਬੁਟਾਣਾ ਨੇੜੇ ਸਾਹਮਣੇ ਤੋਂ ਆ ਰਹੀ ਕਾਰ ਨਾਲ ਉਸ ਦੀ ਟੱਕਰ ਹੋ ਗਈ। ਹਾਦਸੇ ਦੀ ਸੂਚਨਾ ਥਾਣਾ ਬੜੌਦਾ ਦੇ ਬੁਟਾਨਾ ਚੌਕੀ ਨੂੰ ਦਿਤੀ ਗਈ। ਇਸ ਘਟਨਾ ਤੋਂ ਬਾਅਦ ਵਿਆਹ ਦੀਆਂ ਖੁਸ਼ੀਆਂ ਮਾਤਮ ਵਿਚ ਬਦਲ ਗਈਆਂ।

(For more Punjabi news apart from Haryana News: youth died on the next day of wedding, stay tuned to Rozana Spokesman)

Tags: haryana news

SHARE ARTICLE

ਏਜੰਸੀ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement