
ਸਰਕਾਰ ਵੱਲੋਂ ਕਰਵਾਈ ਜਾਵੇਗੀ ਰਜਿਸਟ੍ਰੇਸ਼ਨ
ਕਰਨਾਲ - ਹਰਿਆਣਾ ਦੇ ਮੁੱਖ ਮੰਤਰੀ ਨਾਇਬ ਸੈਣੀ ਨੇ ਐਤਵਾਰ ਨੂੰ ਚੰਡੀਗੜ੍ਹ ਵਿਚ ਪ੍ਰੈੱਸ ਕਾਨਫ਼ਰੰਸ ਕਰਕੇ ਵੱਡਾ ਐਲਾਨ ਕੀਤਾ। ਉਨ੍ਹਾਂ ਕਿਹਾ ਹੈ ਕਿ ਸਰਕਾਰ ਸੂਬੇ ਦੇ 20 ਹਜ਼ਾਰ ਗਰੀਬ ਪਰਿਵਾਰਾਂ ਨੂੰ 100 ਗਜ਼ ਦੇ ਪਲਾਟ ਦੇਵੇਗੀ। ਇਸ ਦੇ ਨਾਲ ਹੀ ਹੁਣ ਸਰਕਾਰ ਮੁੱਖ ਮੰਤਰੀ ਆਵਾਸ ਯੋਜਨਾ ਤਹਿਤ ਮਿਲਣ ਵਾਲੇ ਪਲਾਟਾਂ ਦੀ ਵੀ ਰਜਿਸਟਰੇਸ਼ਨ ਕਰੇਗੀ।
ਉਨ੍ਹਾਂ ਕਿਹਾ ਕਿ ਇਹ ਯੋਜਨਾ ਹਰਿਆਣਾ ਦੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਬਣਾਈ ਸੀ। ਸੋਨੀਪਤ ਵਿਚ ਕੱਲ੍ਹ ਯਾਨੀ ਸੋਮਵਾਰ ਨੂੰ ਬੀਪੀਐਲ ਪਰਿਵਾਰਾਂ ਦੇ ਲਾਭਪਾਤਰੀਆਂ ਨੂੰ ਪਲਾਟਾਂ ਦਾ ਕਬਜ਼ਾ ਦਿੱਤਾ ਜਾਵੇਗਾ ਅਤੇ ਉਨ੍ਹਾਂ ਦੇ ਰਜਿਸਟ੍ਰੇਸ਼ਨ ਕਾਗਜ਼ ਵੀ ਮੌਕੇ ’ਤੇ ਦਿੱਤੇ ਜਾਣਗੇ। ਸੀਐਮ ਸੈਣੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਮੰਤਰੀ ਅਤੇ ਵਿਧਾਇਕ ਵੀ ਵੱਖ-ਵੱਖ ਥਾਵਾਂ 'ਤੇ ਹੋਣ ਵਾਲੇ ਪ੍ਰੋਗਰਾਮ 'ਚ ਹਿੱਸਾ ਲੈਣਗੇ। ਜਿਹੜੇ ਪਰਿਵਾਰਾਂ ਨੂੰ ਜ਼ਮੀਨ ਦੀ ਘਾਟ ਕਾਰਨ ਪਲਾਟ ਦਾ ਕਬਜ਼ਾ ਨਹੀਂ ਦਿੱਤਾ ਜਾ ਸਕਿਆ, ਉਨ੍ਹਾਂ ਨੂੰ ਪਲਾਟ ਖਰੀਦਣ ਲਈ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਪਿਛਲੀ ਸਰਕਾਰ ਨੇ ਗਰੀਬਾਂ ਨੂੰ ਪਲਾਟ ਦੇਣ ਦੀ ਗੱਲ ਤਾਂ ਕੀਤੀ ਪਰ ਉਨ੍ਹਾਂ ਨੂੰ ਕੋਈ ਕਾਗਜ਼ ਜਾਂ ਕਬਜ਼ਾ ਨਹੀਂ ਦਿੱਤਾ ਗਿਆ।
ਸੀਐਮ ਸੈਣੀ ਨੇ ਦੱਸਿਆ ਕਿ ਸੂਬੇ ਦੇ ਸਾਰੇ ਮੰਤਰੀ ਅਤੇ ਵਿਧਾਇਕ ਵੀ ਵੱਖ-ਵੱਖ ਥਾਵਾਂ 'ਤੇ ਹੋਣ ਵਾਲੇ ਪ੍ਰੋਗਰਾਮ 'ਚ ਹਿੱਸਾ ਲੈਣਗੇ। ਜਿਹੜੇ ਪਰਿਵਾਰਾਂ ਨੂੰ ਜ਼ਮੀਨ ਦੀ ਘਾਟ ਕਾਰਨ ਪਲਾਟ ਦਾ ਕਬਜ਼ਾ ਨਹੀਂ ਦਿੱਤਾ ਜਾ ਸਕਿਆ, ਉਨ੍ਹਾਂ ਨੂੰ ਪਲਾਟ ਖਰੀਦਣ ਲਈ 1-1 ਲੱਖ ਰੁਪਏ ਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀ। ਪਿਛਲੀ ਸਰਕਾਰ ਨੇ ਗਰੀਬਾਂ ਨੂੰ ਪਲਾਟ ਦੇਣ ਦੀ ਗੱਲ ਤਾਂ ਕੀਤੀ ਪਰ ਉਨ੍ਹਾਂ ਨੂੰ ਕੋਈ ਕਾਗਜ਼ ਜਾਂ ਕਬਜ਼ਾ ਨਹੀਂ ਦਿੱਤਾ ਗਿਆ। ਮੁੱਖ ਮੰਤਰੀ ਨੇ ਕਿਹਾ ਕਿ ਸੂਬਾ ਸਰਕਾਰ ਨੇ ਹਰਿਆਣਾ ਵਿੱਚ ਪ੍ਰਧਾਨ ਮੰਤਰੀ ਆਵਾਸ ਯੋਜਨਾ ਤਹਿਤ 552 ਕਰੋੜ ਰੁਪਏ ਖਰਚ ਕੀਤੇ ਹਨ। ਪ੍ਰਧਾਨ ਮੰਤਰੀ ਆਵਾਸ ਯੋਜਨਾ ਗ੍ਰਾਮੀਣ ਤਹਿਤ 30,440 ਮਕਾਨਾਂ ਦੀ ਉਸਾਰੀ ਲਈ ਪ੍ਰਵਾਨਗੀ ਦਿੱਤੀ ਗਈ।