ਹਰਿਆਣਾ ਦੇ ਮੋਸਟ ਵਾਂਟੇਡ ਗੈਂਗਸਟਰ ਸੋਮਬੀਰ ਮੋਟਾ ਨੂੰ ਅਮਰੀਕਾ ਤੋਂ ਕੱਢਿਆ ਬਾਹਰ

By : JAGDISH

Published : Feb 11, 2026, 9:40 am IST
Updated : Feb 11, 2026, 9:40 am IST
SHARE ARTICLE
Haryana's most wanted gangster Sombir Mota deported from US
Haryana's most wanted gangster Sombir Mota deported from US

ਮੋਟਾ ਖ਼ਿਲਾਫ਼ ਕਤਲ, ਲੁੱਟ ਖੋਹ ਤੇ ਫਿਰੌਤੀ ਮੰਗਣ ਦੇ 20 ਤੋਂ ਜ਼ਿਆਦਾ ਮਾਮਲੇ ਦਰਜ

ਗੁਰੂਗ੍ਰਾਮ : ਹਰਿਆਣਾ ਦੇ ਮੋਸਟ ਵਾਂਟੇਡ ਗੈਂਗਸਟਰ ਸੋਮਬੀਰ ਉਰਫ਼ ਮੋਟਾ ਨੂੰ ਅਮਰੀਕਾ ਤੋਂ ਡਿਪੋਰਟ ਕਰਕੇ ਭਾਰਤ ਲਿਆਂਦਾ ਜਾ ਰਿਹਾ ਹੈ । ਹਰਿਆਣਾ ਪੁਲਿਸ ਦੀ ਸਪੈਸ਼ਲ ਟਾਸਕ ਫੋਰਸ ਉਸ ਨੂੰ ਹਿਰਾਸਤ ਵਿੱਚ ਲੈਣ ਲਈ ਦਿੱਲੀ ਏਅਰਪੋਰਟ ਤੇ ਤਾਇਨਾਤ ਕਰ ਦਿੱਤੀ ਗਈ ਹੈ । ਮੋਟਾ ਉੱਤੇ ਹੱਤਿਆ, ਫਿਰੌਤੀ ਮੰਗਣ ਅਤੇ ਲੁੱਟ ਵਰਗੇ 20 ਤੋਂ ਵੱਧ ਮਾਮਲੇ ਦਰਜ ਹਨ । ਉਹ ਲੰਬੇ ਸਮੇਂ ਤੋਂ ਫਰਾਰ ਸੀ ਅਤੇ ਵਿਦੇਸ਼ ਵਿੱਚ ਬੈਠ ਕੇ ਆਪਣੇ ਨੈੱਟਵਰਕ ਰਾਹੀਂ ਗੈਂਗ ਚਲਾ ਰਿਹਾ ਸੀ।

ਗੈਂਗਸਟਰ ਮੋਟਾ ਦੀ ਗ੍ਰਿਫਤਾਰੀ ਤੋਂ ਬਾਅਦ ਬੁੱਧਵਾਰ ਨੂੰ ਦੁਪਹਿਰ ਨੂੰ ਐੱਸ.ਟੀ.ਐੱਫ. ਵੱਲੋਂ ਗੁਰੂਗ੍ਰਾਮ ਵਿੱਚ ਪ੍ਰੈੱਸ ਕਾਨਫਰੰਸ ਕਰਕੇ ਇਸ ਆਪਰੇਸ਼ਨ ਦੀ ਪੂਰੀ ਜਾਣਕਾਰੀ ਦਿੱਤੀ ਜਾਵੇਗੀ । ਸੋਮਬੀਰ ਖ਼ਤਰਨਾਕ ਗੈਂਗਸਟਰ ਅਨਿਲ ਛਿੱਪੀ ਦਾ ਭਰਾ ਹੈ ਅਤੇ ਰੋਹਤਕ ਜ਼ਿਲ੍ਹੇ ਦਾ ਰਹਿਣ ਵਾਲਾ ਹੈ। ਉਹ ਲੰਬੇ ਸਮੇਂ ਤੋਂ ਹਰਿਆਣਾ ਅਤੇ ਆਲੇ-ਦੁਆਲੇ ਦੇ ਇਲਾਕਿਆਂ ਵਿੱਚ ਜੁਰਮ ਦੀ ਦੁਨੀਆ ਵਿੱਚ ਸਰਗਰਮ ਰਹੇ ਹਨ। ਦੋਵੇਂ ਭਰਾ ਕਈ ਵਾਰ ਜੇਲ੍ਹ ਜਾ ਚੁੱਕੇ ਹਨ।

ਹਰਿਆਣਾ ਪੁਲਿਸ ਦੀ ਅਪੀਲ ’ਤੇ ਸੀ.ਬੀ.ਆਈ. ਨੇ ਇੱਕ ਸਾਲ ਪਹਿਲਾਂ 11 ਫਰਵਰੀ 2025 ਨੂੰ ਇੰਟਰਪੋਲ ਰਾਹੀਂ ਮੋਟਾ ਵਿਰੁੱਧ ਰੈੱਡ ਨੋਟਿਸ ਜਾਰੀ ਕਰਵਾਇਆ ਸੀ। ਸੀ.ਬੀ.ਆਈ. ਨੇ ਮੋਟਾ ਦੀ ਲੋਕੇਸ਼ਨ ਪਤਾ ਲਗਾਉਣ ਅਤੇ ਉਸ ਨੂੰ ਭਾਰਤ ਲਿਆਉਣ ਲਈ ਅਮਰੀਕੀ ਜਾਂਚ ਏਜੰਸੀਆਂ ਨਾਲ ਕੋਆਰਡੀਨੇਸ਼ਨ ਕੀਤਾ। ਇਸ ਤੋਂ ਬਾਅਦ ਸੀ.ਬੀ.ਆਈ. ਵਿਦੇਸ਼ ਮੰਤਰਾਲੇ ਅਤੇ ਗ੍ਰਹਿ ਮੰਤਰਾਲੇ ਦੇ ਸਹਿਯੋਗ ਨਾਲ ਮੋਸਟ ਵਾਂਟੇਡ ਭਗੌੜੇ ਸੋਮਬੀਰ ਮੋਟਾ ਨੂੰ 10 ਫਰਵਰੀ ਨੂੰ ਅਮਰੀਕਾ ਤੋਂ ਡਿਪੋਰਟ ਕਰਵਾਇਆ ਗਿਆ।

ਸੋਮਬੀਰ ਅਤੇ ਅਨਿਲ ਛਿੱਪੀ ਗੈਂਗਸਟਰ ਕਾਲਾ ਜਠੇੜੀ ਦੇ ਕਰੀਬੀ ਹਨ। ਇਨ੍ਹਾਂ ਦਾ ਨਾਂ ਸਾਲ 2009 ਵਿੱਚ ਕਰੌਰ ਵਿੱਚ ਹੋਏ ਸਨਸਨੀਖੇਜ਼ ਗੋਲੀਕਾਂਡ ਵਿੱਚ ਸਾਹਮਣੇ ਆਇਆ ਸੀ। ਇਸ ਮਾਮਲੇ ਵਿੱਚ ਕਾਲਾ ਜਠੇੜੀ ਸਮੇਤ ਸੱਤ ਵਿਅਕਤੀਆਂ ਨੂੰ ਉਮਰਕੈਦ ਦੀ ਸਜ਼ਾ ਮਿਲ ਚੁੱਕੀ ਹੈ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM
Advertisement