Haryana News: ਯੂਨੀਵਰਸਿਟੀ ਕੈਂਪਸ 'ਚ ਪ੍ਰੋਫੈਸਰ ਨੇ ਧੀ ਦਾ ਗਲਾ ਵੱਢਿਆ, ਖ਼ੁਦ ਵੀ ਕੀਤੀ ਖ਼ੁਦਕੁਸ਼ੀ 
Published : Mar 11, 2024, 9:28 am IST
Updated : Mar 11, 2024, 9:28 am IST
SHARE ARTICLE
File Photo
File Photo

ਗੋਇਲ ਅਤੇ ਉਸ ਦਾ ਪਰਿਵਾਰ ਯੂਨੀਵਰਸਿਟੀ ਕੈਂਪਸ ਵਿਚ ਰਹਿ ਰਿਹਾ ਸੀ।

Haryana News: ਹਰਿਆਣਾ : ਹਰਿਆਣਾ ਦੇ ਹਿਸਾਰ ਜ਼ਿਲ੍ਹੇ ਤੋਂ ਇੱਕ ਹੈਰਾਨ ਕਰਨ ਵਾਲੀ ਘਟਨਾ ਸਾਹਮਣੇ ਆਈ ਹੈ। ਇੱਥੇ ਐਤਵਾਰ ਸ਼ਾਮ ਨੂੰ ਉਸ ਸਮੇਂ ਹਲਚਲ ਮਚ ਗਈ ਜਦੋਂ ਯੂਨੀਵਰਸਿਟੀ ਕੈਂਪਸ 'ਚ ਸਥਿਤ ਉਨ੍ਹਾਂ ਦੇ ਦਫ਼ਤਰ 'ਚੋਂ ਇਕ ਪ੍ਰੋਫੈਸਰ ਅਤੇ ਉਸ ਦੀ 8 ਸਾਲਾ ਬੇਟੀ ਦੀਆਂ ਲਾਸ਼ਾਂ ਮਿਲੀਆਂ। ਪੁਲਿਸ ਨੇ ਇਹ ਜਾਣਕਾਰੀ ਦਿੱਤੀ। ਮ੍ਰਿਤਕ ਦੀ ਪਛਾਣ ਸੰਦੀਪ ਗੋਇਲ (35) ਵਜੋਂ ਹੋਈ ਹੈ, ਜੋ ਹਿਸਾਰ ਦੀ ਲਾਲਾ ਲਾਜਪਤ ਰਾਏ ਯੂਨੀਵਰਸਿਟੀ ਆਫ ਵੈਟਰਨਰੀ ਐਂਡ ਐਨੀਮਲ ਸਾਇੰਸਜ਼ ਵਿਚ ਕੰਮ ਕਰਦਾ ਸੀ।

ਗੋਇਲ ਅਤੇ ਉਸ ਦਾ ਪਰਿਵਾਰ ਯੂਨੀਵਰਸਿਟੀ ਕੈਂਪਸ ਵਿਚ ਰਹਿ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਮ੍ਰਿਤਕਾਂ ਦੇ ਗਲੇ ਵੱਢੇ ਹੋਏ ਮਿਲੇ ਸਨ ਅਤੇ ਉਨ੍ਹਾਂ ਦੀਆਂ ਲਾਸ਼ਾਂ ਗੋਇਲ ਦੇ ਦਫ਼ਤਰ ਤੋਂ ਬਰਾਮਦ ਕੀਤੀਆਂ ਗਈਆਂ ਹਨ। ਇੱਕ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਗੋਇਲ ਦਾ ਡਿਪ੍ਰੈਸ਼ਨ ਦਾ ਇਲਾਜ ਚੱਲ ਰਿਹਾ ਸੀ। ਪੁਲਿਸ ਨੇ ਦੱਸਿਆ ਕਿ ਸਾਰੇ ਪਹਿਲੂਆਂ ਨੂੰ ਧਿਆਨ 'ਚ ਰੱਖ ਕੇ ਮਾਮਲੇ ਦੀ ਜਾਂਚ ਕੀਤੀ ਜਾ ਰਹੀ ਹੈ। 

ਮਿਲੀ ਜਾਣਕਾਰੀ ਅਨੁਸਾਰ ਪ੍ਰੋਫੈਸਰ ਨੇ ਪਹਿਲਾਂ ਆਪਣੀ ਧੀ ਦਾ ਗਲਾ ਵੱਢਿਆ ਅਤੇ ਫਿਰ ਸਰਜੀਕਲ ਬਲੇਡ ਨਾਲ ਆਪਣਾ ਗਲਾ ਵੱਢ ਕੇ ਖੁਦਕੁਸ਼ੀ ਕਰ ਲਈ। ਪ੍ਰੋਫੈਸਰ ਮੂਲ ਰੂਪ ਵਿਚ ਨਰਵਾਣਾ ਦਾ ਰਹਿਣ ਵਾਲਾ ਸੀ ਅਤੇ ਆਪਣੀ ਪਤਨੀ ਨੀਤੂ ਗੋਇਲ ਅਤੇ ਇਕਲੌਤੀ ਬੇਟੀ ਨਾਲ ਲੁਵਾਸ ਦੇ ਸਰਕਾਰੀ ਕੁਆਰਟਰ ਵਿਚ ਰਹਿੰਦਾ ਸੀ। ਸ਼ਾਮ ਨੂੰ ਉਹ ਇਹ ਕਹਿ ਕੇ ਘਰੋਂ ਨਿਕਲ ਗਿਆ ਕਿ ਉਹ ਲੜਕੀ ਨੂੰ ਸੈਰ ਕਰਵਾਉਣ ਲਈ ਲੈ ਜਾਵੇਗਾ।

ਕਾਫ਼ੀ ਦੇਰ ਤੱਕ ਜਦੋਂ ਉਹ ਵਾਪਸ ਨਾ ਆਇਆ ਤਾਂ ਉਸ ਦੀ ਪਤਨੀ ਖ਼ੁਦ ਉਸ ਦੀ ਭਾਲ ਕਰਨ ਗਈ। ਬਾਅਦ ਵਿੱਚ ਦੋਵਾਂ ਦੀਆਂ ਲਾਸ਼ਾਂ ਯੂਨੀਵਰਸਿਟੀ ਕੈਂਪਸ ਵਿਚੋਂ ਬਰਾਮਦ ਕੀਤੀਆਂ ਗਈਆਂ। ਪ੍ਰਾਪਤ ਜਾਣਕਾਰੀ ਅਨੁਸਾਰ ਪ੍ਰੋਫੈਸਰ ਨੇ ਆਪਣੀ ਬੇਟੀ ਦਾ ਢਿੱਡ ਵੀ ਪਾੜ ਦਿੱਤਾ, ਜਿਸ ਕਾਰਨ ਉਸ ਦੀਆਂ ਆਂਦਰਾਂ ਵੀ ਬਾਹਰ ਆ ਗਈਆਂ। ਇਸ ਪੂਰੀ ਘਟਨਾ ਵਿਚ ਸਰਜੀਕਲ ਬਲੇਡ ਦੀ ਵਰਤੋਂ ਕੀਤੀ ਗਈ ਸੀ, ਪੁਲਿਸ ਮਾਮਲੇ ਦੀ ਜਾਂਚ ਕਰ ਰਹੀ ਹੈ। 

(For more Punjabi news apart from Haryana Professor Kills Self After Slitting Throat of 8-year-old Daughter ,News In Punjabi, stay tuned to Rozana Spokesman)

SHARE ARTICLE

ਏਜੰਸੀ

Advertisement

2 Punjabi youths shot dead in Canada : ਇੱਕ ਦੀ ਗੋ.ਲੀ.ਆਂ ਲੱਗਣ ਨਾਲ ਤੇ ਦੂਜੇ ਦੀ ਸਦਮੇ ਕਾਰਨ ਹੋਈ ਮੌਤ

15 Dec 2025 3:03 PM

Punjabi Gurdeep Singh shot dead in Canada: "ਆਜਾ ਸੀਨੇ ਨਾਲ ਲੱਗਜਾ ਪੁੱਤ, ਭੁੱਬਾਂ ਮਾਰ ਰੋ ਰਹੇ ਟੱਬਰ

15 Dec 2025 3:02 PM

Adv Ravinder Jolly : ਪੰਜਾਬ ਦੇ ਮੁੱਦੇ ਛੱਡ ਘੋੜਿਆਂ ਦੀ ਹਾਰ ਜਿੱਤ ਦੇ ਕੰਮ ਲੱਗੇ ਲੋਕਾਂ ਨੂੰ ਸਿੱਖ ਵਕੀਲ ਦੀ ਲਾਹਨਤ

15 Dec 2025 3:02 PM

Rupinder Kaur ਦੇ Father ਕੈਮਰੇ ਸਾਹਮਣੇ ਆ ਕੇ ਹੋਏ ਭਾਵੁਕ,ਦੱਸੀ ਪੂਰੀ ਅਸਲ ਕਹਾਣੀ, ਕਿਹਾ- ਮੇਰੀ ਧੀ ਨੂੰ ਵੀ ਮਿਲੇ..

14 Dec 2025 3:04 PM

Haryana ਦੇ CM Nayab Singh Saini ਨੇ VeerBal Divas ਮੌਕੇ ਸਕੂਲਾ 'ਚ ਨਿਬੰਧ ਲੇਖਨ ਪ੍ਰਤੀਯੋਗਿਤਾ ਦੀ ਕੀਤੀ ਸ਼ੁਰੂਆਤ

14 Dec 2025 3:02 PM
Advertisement