Haryana News: ਜਗਦੀਸ਼ ਸਿੰਘ ਝੀਂਡਾ ਵਲੋਂ ਹਰਿਆਣਾ ਦੀਆਂ 9 ਲੋਕ ਸਭਾ ਸੀਟਾਂ 'ਤੇ ਇੰਡੀਆ ਗਠਜੋੜ ਨੂੰ ਸਮਰਥਨ ਦੇਣ ਦਾ ਐਲਾਨ
Published : Apr 11, 2024, 8:04 am IST
Updated : Apr 11, 2024, 8:04 am IST
SHARE ARTICLE
Jagdish Jhinda announces support to INDIA bloc on nine seats
Jagdish Jhinda announces support to INDIA bloc on nine seats

ਕਿਹਾ, MSP ਦੀ ਗਾਰੰਟੀ ਵਾਲਾ ਕਾਨੂੰਨ, ਕਿਸਾਨਾਂ ਲਈ ਕਰਜ਼ਾ ਮੁਆਫ਼ੀ ਅਤੇ ਬੰਦੀ ਸਿੱਖਾਂ ਦੀ ਰਿਹਾਈ ਸਮੇਤ ਕਈ ਮੰਗਾਂ ਚੁੱਕਣ ਦੀ ਕੀਤੀ ਜਾਵੇਗੀ ਅਪੀਲ

Haryana News: ਹਰਿਆਣਾ ਸ਼੍ਰੋਮਣੀ ਪੰਥਕ ਅਕਾਲੀ ਦਲ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਨੇ ਹਰਿਆਣਾ ਦੀਆਂ 10 ਲੋਕ ਸਭਾ ਸੀਟਾਂ ਵਿਚੋਂ 9 'ਤੇ ਇੰਡੀਆ ਗਠਜੋੜ ਦੇ ਉਮੀਦਵਾਰਾਂ ਨੂੰ ਸਮਰਥਨ ਦੇਣ ਦਾ ਐਲਾਨ ਕੀਤਾ ਹੈ।

ਕੁਰੂਕਸ਼ੇਤਰ ਵਿਚ ਇਸ ਫੈਸਲੇ ਦਾ ਐਲਾਨ ਕਰਦਿਆਂ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (ਐਡ-ਹਾਕ) ਦੇ ਸਾਬਕਾ ਪ੍ਰਧਾਨ ਝੀਂਡਾ ਨੇ ਕਿਹਾ ਕਿ ਇਹ ਫੈਸਲਾ ਇਸ ਮਕਸਦ ਲਈ ਬਣਾਈ ਗਈ ਸੱਤ ਮੈਂਬਰੀ ਕਮੇਟੀ ਦੀ ਮੀਟਿੰਗ ਤੋਂ ਬਾਅਦ ਲਿਆ ਗਿਆ ਹੈ।

ਉਨ੍ਹਾਂ ਕਿਹਾ, “ਮੀਟਿੰਗ ਵਿਚ, 9 ਸੀਟਾਂ ‘ਤੇ ਇੰਡੀਆ ਗਠਜੋੜ ਨੂੰ ਸਮਰਥਨ ਦੇਣ ਦਾ ਫੈਸਲਾ ਕੀਤਾ ਗਿਆ, ਜਦਕਿ ਕਰਨਾਲ ਸੰਸਦੀ ਹਲਕੇ ਨਾਲ ਸਬੰਧਤ ਫੈਸਲਾ ਬਾਅਦ ਵਿਚ ਲਿਆ ਜਾਵੇਗਾ ਕਿਉਂਕਿ ਕੁੱਝ ਸਿੱਖ ਆਗੂਆਂ ਦੇ ਚੋਣ ਲੜਨ ਦੀ ਸੰਭਾਵਨਾ ਹੈ।” ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਇਸ ਸੀਟ ਤੋਂ ਭਾਜਪਾ ਦੇ ਉਮੀਦਵਾਰ ਹਨ, ਜਦਕਿ ਕਾਂਗਰਸ ਨੇ ਅਜੇ ਤਕ ਅਪਣੇ ਉਮੀਦਵਾਰ ਦਾ ਐਲਾਨ ਨਹੀਂ ਕੀਤਾ ਹੈ।

ਝੀਂਡਾ ਨੇ ਕਿਹਾ ਕਿ ਜੇਕਰ ਇੰਡੀਆ ਗਠਜੋੜ ਦੇ ਉਮੀਦਵਾਰ ਪਾਰਲੀਮੈਂਟ ਲਈ ਚੁਣੇ ਜਾਂਦੇ ਹਨ ਤਾਂ ਉਨ੍ਹਾਂ ਨੂੰ ਘੱਟੋ-ਘੱਟ ਸਮਰਥਨ ਮੁੱਲ ਦੀ ਗਾਰੰਟੀ ਵਾਲਾ ਕਾਨੂੰਨ, ਕਿਸਾਨਾਂ ਲਈ ਮੁਕੰਮਲ ਕਰਜ਼ਾ ਮੁਆਫ਼ੀ ਅਤੇ ਬੰਦੀ ਸਿੱਖਾਂ ਦੀ ਰਿਹਾਈ ਸਮੇਤ ਆਪਣੀਆਂ ਮੰਗਾਂ ਉਠਾਉਣ ਦੀ ਅਪੀਲ ਕੀਤੀ ਜਾਵੇਗੀ। ਹਰਿਆਣਾ 'ਚ ਆਮ ਆਦਮੀ ਪਾਰਟੀ ਸਿਰਫ ਕੁਰੂਕਸ਼ੇਤਰ ਸੀਟ 'ਤੇ ਹੀ ਚੋਣ ਲੜ ਰਹੀ ਹੈ, ਜਦਕਿ ਬਾਕੀ ਸੀਟਾਂ 'ਤੇ ਕਾਂਗਰਸ ਚੋਣ ਲੜੇਗੀ।

(For more Punjabi news apart from Jagdish Jhinda announces support to INDIA bloc on nine seats, stay tuned to Rozana Spokesman)

Location: India, Haryana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM

Jaswinder Bhalla Mother Death News: ਮਰਹੂਮ ਜਸਵਿੰਦਰ ਭੱਲਾ ਦੇ ਪਰਿਵਾਰ 'ਤੇ ਟੁੱਟਿਆ ਦੁੱਖਾਂ ਦਾ ਪਹਾੜ

28 Jan 2026 3:20 PM

ਗੈਂਗਸਟਰ ਗੋਲਡੀ ਬਰਾੜ ਦੇ ਮਾਤਾ-ਪਿਤਾ ਨੂੰ ਕੀਤਾ ਗਿਆ ਗ੍ਰਿਫ਼ਤਾਰ

27 Jan 2026 10:38 AM

ਨਾਭਾ 'ਚ ਹੈੱਡ ਕਾਂਸਟੇਬਲ ਦਾ ਹੋਇਆ ਅੰਤਮ ਸਸਕਾਰ

27 Jan 2026 10:24 AM
Advertisement