Haryana News : ਵਿਧਾਇਕ ਕਿਰਨ ਚੌਧਰੀ ਖਿਲਾਫ਼ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਅੱਗੇ ਮੁੜ ਪਟੀਸ਼ਨ ਦਾਇਰ

By : BALJINDERK

Published : Jul 11, 2024, 5:02 pm IST
Updated : Jul 11, 2024, 5:02 pm IST
SHARE ARTICLE
MLA Kiran Chaudhary
MLA Kiran Chaudhary

Haryana News : ਕਿਰਨ ਚੌਧਰੀ ਕਾਂਗਰਸ ਛੱਡ ਕੇ ਭਾਜਪਾ 'ਚ ਹੋਈ ਸ਼ਾਮਲ

Haryana News : ਕਾਂਗਰਸ ਨੇ ਹਰਿਆਣਾ ਦੇ ਤੋਸ਼ਾਮ ਤੋਂ ਵਿਧਾਇਕ ਕਿਰਨ ਚੌਧਰੀ ਦੀ ਮੈਂਬਰਸ਼ਿਪ ਰੱਦ ਕਰਨ ਲਈ ਹਰਿਆਣਾ ਵਿਧਾਨ ਸਭਾ ਦੇ ਸਪੀਕਰ ਅੱਗੇ ਮੁੜ ਪਟੀਸ਼ਨ ਦਾਇਰ ਕੀਤੀ ਹੈ। ਇਸ ਤੋਂ ਪਹਿਲਾਂ ਵੀ ਕਾਂਗਰਸ ਨੇ ਕਿਰਨ ਚੌਧਰੀ ਦੀ ਮੈਂਬਰਸ਼ਿਪ ਰੱਦ ਕਰਨ ਲਈ ਵਿਧਾਨ ਸਭਾ ਸਪੀਕਰ ਨੂੰ ਯਾਦ ਪੱਤਰ ਭੇਜਿਆ ਸੀ।
ਕਿਰਨ ਚੌਧਰੀ ਕਾਂਗਰਸ ਛੱਡ ਕੇ ਭਾਜਪਾ 'ਚ ਸ਼ਾਮਲ ਹੋ ਗਈ ਹੈ। ਇਹ ਪਟੀਸ਼ਨ ਹਰਿਆਣਾ ਵਿਧਾਨ ਸਭਾ ’ਚ ਵਿਰੋਧੀ ਧਿਰ ਦੇ ਉਪ ਨੇਤਾ ਅਤੇ ਕਾਂਗਰਸ ਵਿਧਾਇਕ ਆਫ਼ਤਾਬ ਅਹਿਮਦ ਅਤੇ ਭਾਰਤ ਭੂਸ਼ਣ ਬੱਤਰਾ ਨੇ ਦਾਇਰ ਕੀਤੀ ਹੈ। ਕਾਂਗਰਸ ਨੇ ਤੀਜੀ ਵਾਰ ਵਿਧਾਨ ਸਭਾ ਸਪੀਕਰ ਕੋਲ ਪਹੁੰਚ ਕਰਕੇ ਭਾਜਪਾ ’ਚ ਸ਼ਾਮਲ ਹੋਏ ਤੋਸ਼ਾਮ ਤੋਂ ਵਿਧਾਇਕ ਅਤੇ ਸਾਬਕਾ ਮੰਤਰੀ ਕਿਰਨ ਚੌਧਰੀ ਖ਼ਿਲਾਫ਼ ਦਲ-ਬਦਲ  ਕਾਨੂੰਨ ਤਹਿਤ ਕਾਰਵਾਈ ਦੀ ਮੰਗ ਕੀਤੀ ਹੈ।

ਇਹ ਵੀ ਪੜੋ:Gurdaspur News : ਪੰਜਾਬ ਦੇ ਰਾਜਪਾਲ ਗੁਰਦਾਸਪੁਰ ਦੇ 12 ਵਿਦਿਆਰਥੀਆਂ ਨੂੰ ਕਰਨਗੇ ਸਨਮਾਨਿਤ  

ਕੇਂਦਰੀ ਮੰਤਰੀ ਮਨੋਹਰ ਲਾਲ ਅਤੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੀ ਮੌਜੂਦਗੀ 'ਚ ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਕਿਰਨ ਚੌਧਰੀ ਨੇ ਭਾਜਪਾ ਪ੍ਰਧਾਨ ਜੇਪੀ ਨੱਡਾ ਅਤੇ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨਾਲ ਵੀ ਮੁਲਾਕਾਤ ਕੀਤੀ ਸੀ ਪਰ ਉਨ੍ਹਾਂ ਨੇ ਅਜੇ ਤੱਕ ਕਾਂਗਰਸ ਦੇ ਵਿਧਾਇਕ ਦੇ ਅਹੁਦੇ ਤੋਂ ਅਸਤੀਫਾ ਨਹੀਂ ਦਿੱਤਾ ਹੈ ਇਸ ਬਾਰੇ ਕਾਂਗਰਸ ਵਲੋਂ ਵਿਰੋਧ ਕੀਤਾ ਜਾ ਰਿਹਾ ਹੈ। 
ਕਿਰਨ ਦੇ ਭਾਜਪਾ ਵਿਚ ਸ਼ਾਮਲ ਹੋਣ ਤੋਂ ਅਗਲੇ ਦਿਨ ਉਸ ਨੇ ਵਿਧਾਨ ਸਭਾ ਸਪੀਕਰ ਨੂੰ ਪੱਤਰ ਲਿਖ ਕੇ ਕਿਰਨ ਚੌਧਰੀ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕਰਨ ਦੀ ਮੰਗ ਕੀਤੀ ਸੀ। ਵਿਧਾਨ ਸਭਾ ਸਪੀਕਰ ਵੱਲੋਂ ਕਿਰਨ ਚੌਧਰੀ, ਜੇਜੇਪੀ ਵਿਧਾਇਕ ਜੋਗੀ ਰਾਮ ਸਿਹਾਗ ਅਤੇ ਰਾਮਨਿਵਾਸ ਸੁਰਜਾਖੇੜਾ ਦੀ ਵਿਧਾਨ ਸਭਾ ਦੀ ਮੈਂਬਰਸ਼ਿਪ ਰੱਦ ਕਰਨ ਬਾਰੇ ਅਜੇ ਕੋਈ ਫੈਸਲਾ ਨਹੀਂ ਲਿਆ ਗਿਆ ਹੈ। ਜੇਜੇਪੀ ਨੇ ਸਿਹਾਗ ਅਤੇ ਸੁਰਜਾਖੇੜਾ ਖਿਲਾਫ਼ ਕਾਰਵਾਈ ਲਈ ਸਪੀਕਰ ਨੂੰ ਲਿਖਿਆ ਹੈ।

(For more news apart from  Another petition filed against MLA Kiran Chaudhary before speaker of Haryana Vidhan Sabha News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਕਰਨ ਔਜਲਾ ਵੱਲੋਂ ਪਸ਼ੂਆਂ ਲਈ 10 ਹਜ਼ਾਰ ਕਿੱਲੋ ਚਾਰੇ ਦੀ ਸੇਵਾ, ਹੜ੍ਹ ਪ੍ਰਭਾਵਿਤ ਪਿੰਡਾਂ 'ਚ ਜਾਣ ਲਈ ਟਰਾਲੀਆਂ....

05 Sep 2025 3:13 PM

Situation at Ludhiana Sasrali critical : ਜੇ ਇਹ ਬੰਨ੍ਹ ਟੁੱਟਦਾ ਤਾਂ 24 ਤੋਂ 25 ਪਿੰਡ ਡੁੱਬਣਗੇ Punjab Floods

05 Sep 2025 1:31 PM

ਆਹ ਫ਼ਸਲ ਤਾਂ ਬਰਬਾਦ ਹੋ ਗਈ, ਅਗਲੀ ਵੀ ਖ਼ਤਰੇ 'ਚ - ਕੇਂਦਰੀ ਮੰਤਰੀ ਸ਼ਿਵਰਾਜ ਚੌਹਾਨ

04 Sep 2025 9:50 PM

ਹੜ੍ਹ ਪੀੜਤਾਂ ਦੇ ਹੱਕ 'ਚ ਆਏ ਦਿਲਜੀਤ ਦੋਸਾਂਝ

04 Sep 2025 9:48 PM

Punjab Flood News : Sutlej River ਦੇ ਪਾਣੀ ਨੇ ਡੋਬੇ ਸੈਂਕੜੇ ਪਿੰਡ, 'ਕੋਠੀਆਂ ਟੁੱਟ-ਟੁੱਟ ਪਾਣੀ 'ਚ ਡਿੱਗ ਰਹੀਆਂ'

01 Sep 2025 3:21 PM
Advertisement