
ਆਈ.ਪੀ.ਐਸ.ਅਫ਼ਸਰ ਸੁਰਿੰਦਰ ਸਿੰਘ ਨੂੰ ਰੋਹਤਕ ਦੇ ਐਸ.ਪੀ. ਦਾ ਦਿੱਤਾ ਗਿਆ ਚਾਰਜ
ਚੰਡੀਗੜ੍ਹ : ਹਰਿਆਣਾ ਦੇ ਸੀਨੀਅਰ ਆਈ.ਪੀ.ਐਸ. ਅਧਿਕਾਰੀ ਵਾਈ. ਪੂਰਨ ਕੁਮਾਰ ਦੀ ਖੁਦਕੁਸ਼ੀ ਨਾਲ ਜੁੜੇ ਮਾਮਲੇ ’ਚ ਰੋਹਤਕ ਦੇ ਐਸ.ਪੀ. ਨਰਿੰਦਰ ਬਿਜਾਰਨੀਆ ਨੂੰ ਅੱਜ ਅਹੁਦੇ ਤੋਂ ਹਟਾ ਦਿੱਤਾ ਗਿਆ। ਆਈ.ਪੀ.ਐਸ. ਅਧਿਕਾਰੀ ਸੁਰੇਂਦਰ ਸਿੰਘ ਭੌਰੀਆ ਨੂੰ ਉਨ੍ਹਾਂ ਦੀ ਥਾਂ ਐਸ.ਪੀ. ਨਿਯੁਕਤ ਕੀਤਾ ਗਿਆ ਹੈ। ਬਿਜਾਰਨੀਆ ਨੂੰ ਹੁਣ ਕਿਤੇ ਵੀ ਤਾਇਨਾਤ ਨਹੀਂ ਕੀਤਾ ਗਿਆ ਹੈ।
ਪੂਰਨ ਕੁਮਾਰ ਦੀ ਆਈ.ਏ.ਐਸ. ਪਤਨੀ ਅਮਨੀਤ ਪੀ. ਕੁਮਾਰ, ਭ੍ਰਿਸ਼ਟਾਚਾਰ ਦੇ ਮਾਮਲੇ ਵਿਚ ਪੂਰਨ ਕੁਮਾਰ ਦੀ ਸ਼ਮੂਲੀਅਤ ਦਾ ਹਵਾਲਾ ਦਿੰਦੇ ਹੋਏ ਡੀ.ਜੀ.ਪੀ. ਸ਼ਤਰੂਘਨ ਕਪੂਰ ਅਤੇ ਐਸ.ਪੀ. ਨਰਿੰਦਰ ਬਿਜਾਰਨੀਆ ਨੂੰ ਹਟਾਏ ਜਾਣ ਅਤੇ ਗ੍ਰਿਫ਼ਤਾਰ ਕੀਤੇ ਜਾਣ ਦੀ ਮੰਗ ਕਰ ਰਹੀ ਹੈ। ਜਦਕਿ ਹਰਿਆਣਾ ਸਰਕਾਰ ਵੱਲੋਂ ਅਜੇ ਤੱਕ ਡੀ.ਜੀ.ਪੀ. ਸਬੰਧੀ ਕੋਈ ਫ਼ੈਸਲਾ ਨਹੀਂ ਲਿਆ ਗਿਆ।