Nayab Singh Saini takes oath: ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ ਮੁੱਖ ਮੰਤਰੀ ਵਜੋਂ ਲਿਆ ਹਲਫ਼
Published : Mar 12, 2024, 2:23 pm IST
Updated : Mar 12, 2024, 7:53 pm IST
SHARE ARTICLE
Nayab Singh Saini takes oath as new Haryana chief minister
Nayab Singh Saini takes oath as new Haryana chief minister

ਕਰਨਾਲ ਤੋਂ ਲੋਕ ਸਭਾ ਚੋਣਾਂ ’ਚ ਉਤਰ ਸਕਦੇ ਹਨ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ

Nayab Singh Saini takes oath: ਨਾਇਬ ਸਿੰਘ ਸੈਣੀ ਨੇ ਹਰਿਆਣਾ ਦੇ 11ਵੇਂ ਮੁੱਖ ਮੰਤਰੀ ਵਜੋਂ ਸਹੁੰ ਚੁੱਕ ਲਈ ਹੈ। ਸਹੁੰ ਚੁੱਕ ਸਮਾਗਮ ਮੌਕੇ ਉਨ੍ਹਾਂ ਨਾਲ ਸਟੇਜ ਉਤੇ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਵੀ ਮੌਜੂਦ ਸਨ। ਸਹੁੰ ਚੁੱਕਣ ਤੋਂ ਪਹਿਲਾਂ ਅਤੇ ਬਾਅਦ ਨਾਇਬ ਸਿੰਘ ਸੈਣੀ ਨੇ ਖੱਟਰ ਦੇ ਪੈਰ ਵੀ ਛੂਹੇ।

ਦਰਅਸਲ ਹਰਿਆਣਾ ’ਚ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਗੱਠਜੋੜ ਟੁੱਟ ਗਿਆ ਹੈ। ਗੱਠਜੋੜ ਟੁੱਟਣ ਤੋਂ ਬਾਅਦ ਮਨੋਹਰ ਲਾਲ ਖੱਟਰ ਨੇ ਸਵੇਰੇ ਰਾਜਪਾਲ ਬਾਂਡਾਰੂ ਦੱਤਾਤ੍ਰੇਯ ਨੂੰ ਅਪਣਾ ਅਸਤੀਫਾ ਸੌਂਪ ਦਿਤਾ। ਹਰਿਆਣਾ ਭਾਜਪਾ ਦੇ ਪ੍ਰਧਾਨ ਨਾਇਬ ਸਿੰਘ ਸੈਣੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਹੋਣਗੇ। ਸੈਣੀ ਨੂੰ ਚੰਡੀਗੜ੍ਹ ’ਚ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਧਾਇਕ ਦਲ ਦਾ ਨੇਤਾ ਚੁਣਿਆ ਗਿਆ। ਇਸ ਤੋਂ ਬਾਅਦ 54 ਸਾਲਾ ਨਾਇਬ ਸਿੰਘ ਸੈਣੀ ਨੇ ਰਾਜ ਭਵਨ ਪਹੁੰਚ ਕੇ ਸਰਕਾਰ ਬਣਾਉਣ ਦਾ ਦਾਅਵਾ ਪੇਸ਼ ਕੀਤਾ। ਸੈਣੀ ਨੇ ਵਿਧਾਇਕ ਦਲ ਦਾ ਨੇਤਾ ਚੁਣੇ ਜਾਣ 'ਤੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਗ੍ਰਹਿ ਮੰਤਰੀ ਅਮਿਤ ਸ਼ਾਹ ਅਤੇ ਭਾਜਪਾ ਪ੍ਰਧਾਨ ਜੇਪੀ ਨੱਡਾ ਦਾ ਧੰਨਵਾਦ ਕੀਤਾ। ਸੈਣੀ ਤੋਂ ਬਾਅਦ ਕੰਵਰਪਾਲ, ਮੂਲਚੰਦ ਸ਼ਰਮਾ, ਰਣਜੀਤ ਸਿੰਘ ਚੌਟਾਲਾ, ਜੈਪ੍ਰਕਾਸ਼ ਦਲਾਲ ਅਤੇ ਡਾ. ਬਨਵਾਰੀ ਲਾਲ ਨੇ ਕੈਬਨਿਟ ਮੰਤਰੀ ਵਜੋਂ ਸਹੁੰ ਚੁੱਕੀ |

ਕੇਂਦਰੀ ਮੰਤਰੀ ਅਰਜੁਨ ਮੁੰਡਾ, ਪਾਰਟੀ ਦੇ ਕੌਮੀ ਜਨਰਲ ਸਕੱਤਰ ਤਰੁਣ ਚੁੱਘ ਅਤੇ ਹਰਿਆਣਾ ਮਾਮਲਿਆਂ ਦੇ ਇੰਚਾਰਜ ਬਿਪਲਬ ਦੇਬ ਵੀ ਕੇਂਦਰੀ ਨਿਗਰਾਨ ਵਜੋਂ ਮੀਟਿੰਗ ’ਚ ਮੌਜੂਦ ਸਨ। ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਸੈਣੀ ਨੂੰ ਪਿਛਲੇ ਸਾਲ ਅਕਤੂਬਰ ’ਚ ਸੂਬਾ ਇਕਾਈ ਦਾ ਪ੍ਰਧਾਨ ਨਿਯੁਕਤ ਕੀਤਾ ਗਿਆ ਸੀ।

Photo

ਸੂਬਾ ਕੈਬਨਿਟ ’ਚ ਮੁੱਖ ਮੰਤਰੀ ਖੱਟਰ ਸਮੇਤ 14 ਮੰਤਰੀ ਸ਼ਾਮਲ ਸਨ। ਇਸ ਵਿਚ ਉਪ ਮੁੱਖ ਮੰਤਰੀ ਦੁਸ਼ਯੰਤ ਚੌਟਾਲਾ ਦੀ ਅਗਵਾਈ ਵਾਲੀ ਜੇ.ਜੇ.ਪੀ. ਦੇ ਤਿੰਨ ਮੈਂਬਰ ਸਨ। ਦੁਸ਼ਯੰਤ ਚੌਟਾਲਾ ਨੇ ਸੋਮਵਾਰ ਨੂੰ ਭਾਜਪਾ ਪ੍ਰਧਾਨ ਨੱਢਾ ਨਾਲ ਸੀਟਾਂ ਦੀ ਵੰਡ ਬਾਰੇ ਗੱਲਬਾਤ ਕੀਤੀ ਸੀ। ਭਾਜਪਾ ਦੀ ਹਰਿਆਣਾ ਇਕਾਈ ਦੇ ਨੇਤਾਵਾਂ ਦਾ ਇਕ ਵੱਡਾ ਹਿੱਸਾ ਜੇ.ਜੇ.ਪੀ. ਨਾਲ ਗੱਠਜੋੜ ਦਾ ਵਿਰੋਧ ਕਰ ਰਿਹਾ ਸੀ। ਇਸ ਤੋਂ ਬਾਅਦ ਤੇਜ਼ੀ ਨਾਲ ਬਦਲ ਰਹੇ ਘਟਨਾਕ੍ਰਮ ’ਚ ਮੁੱਖ ਮੰਤਰੀ ਨੇ ਅੱਜ ਅਸਤੀਫਾ ਦੇ ਦਿਤਾ ਅਤੇ ਫਿਰ ਵਿਧਾਇਕ ਦਲ ਦੀ ਬੈਠਕ ਬੁਲਾਈ ਗਈ।

90 ਮੈਂਬਰੀ ਵਿਧਾਨ ਸਭਾ ’ਚ ਇਸ ਸਮੇਂ ਭਾਜਪਾ ਦੇ 41 ਅਤੇ ਜੇ.ਜੇ.ਪੀ. ਦੇ 10 ਵਿਧਾਇਕ ਹਨ। ਗੱਠਜੋੜ ਨੂੰ ਸੱਤ ਆਜ਼ਾਦ ਵਿਧਾਇਕਾਂ ’ਚੋਂ ਛੇ ਦਾ ਸਮਰਥਨ ਵੀ ਸੀ। ਮੁੱਖ ਵਿਰੋਧੀ ਧਿਰ ਕਾਂਗਰਸ ਦੇ 30 ਵਿਧਾਇਕ ਹਨ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਅਤੇ ਹਰਿਆਣਾ ਲੋਕਹਿਤ ਪਾਰਟੀ ਕੋਲ ਇਕ-ਇਕ ਸੀਟ ਹੈ।
ਭਾਜਪਾ-ਜੇ.ਜੇ.ਪੀ. ਵਿਚਕਾਰ ਲੋਕ ਸਭਾ ਚੋਣਾਂ ’ਚ ਸੀਟਾਂ ਦੀ ਵੰਡ ਨੂੰ ਲੈ ਕੇ ਦਰਾਰ ਪੈਦਾ ਹੋਣ ਦੇ ਕਿਆਸਿਆਂ ਵਿਚਕਾਰ ਇਹ ਘਟਨਾਕ੍ਰਮ ਸਾਹਮਣੇ ਆਇਆ ਹੈ। ਕਈ ਭਾਜਪਾ ਆਗੂਆਂ ਨੇ ਪਹਿਲਾਂ ਕਿਹਾ ਸੀ ਕਿ ਭਾਜਪਾ ਹਰਿਆਣਾ ਦੀਆਂ ਸਾਰੀਆਂ 10 ਸੀਟਾਂ ’ਤੇ ਚੋਣ ਲੜੇਗੀ। ਇਸ ਦੌਰਾਨ ਅਜਿਹੇ ਕਿਆਸੇ ਲਗਾਏ ਜਾ ਰਹੇ ਹਨ ਕਿ ਖੱਟਰ ਦੇ ਕਰਨਾਲ ਲੋਕ ਸਭਾ ਸੀਟ ਤੋਂ ਭਾਜਪਾ ਉਮੀਦਵਾਰ ਵਜੋਂ ਚੋਣ ਲੜਨ ਦੀ ਸੰਭਾਵਨਾ ਹੈ।

ਕੌਣ ਹਨ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ?

ਓ.ਬੀ.ਸੀ. ਭਾਈਚਾਰੇ ਨਾਲ ਸਬੰਧਤ ਨਾਇਬ ਸਿੰਘ ਸੈਣੀ  (Nayab Saini) ਨੂੰ ਹਾਲ ਹੀ ਵਿਚ ਹਰਿਆਣਾ ਭਾਜਪਾ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਉਹ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਹਨ। ਭਾਜਪਾ ਦੇ ਸੂਬਾ ਪ੍ਰਧਾਨ ਕੁਰੂਕਸ਼ੇਤਰ ਨਾਇਬ ਸਿੰਘ ਸੈਣੀ ਨੇ 1996 ਤੋਂ 2000 ਤੱਕ ਹਰਿਆਣਾ ਭਾਜਪਾ ਦੇ ਸੂਬਾ ਜਨਰਲ ਸਕੱਤਰ ਦੇ ਸੰਗਠਨ ਵਿੱਚ ਸਹਿਯੋਗੀ ਵਜੋਂ ਕੰਮ ਕੀਤਾ ਹੈ। ਇਸ ਤੋਂ ਬਾਅਦ ਸਾਲ 2002 ਵਿਚ ਉਹ ਯੁਵਾ ਮੋਰਚਾ ਭਾਜਪਾ ਅੰਬਾਲਾ ਦੇ ਜ਼ਿਲ੍ਹਾ ਜਨਰਲ ਸਕੱਤਰ ਬਣੇ। ਇਸ ਤੋਂ ਬਾਅਦ ਸਾਲ 2005 ਵਿਚ ਅੰਬਾਲਾ ਵਿਚ ਯੁਵਾ ਮੋਰਚਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਹੇ। ਨਾਇਬ ਸਿੰਘ ਸੈਣੀ ਨੇ ਸਾਲ 2009 ਵਿਚ ਭਾਜਪਾ ਕਿਸਾਨ ਮੋਰਚਾ ਹਰਿਆਣਾ ਦੇ ਸੂਬਾ ਜਨਰਲ ਸਕੱਤਰ ਦਾ ਅਹੁਦਾ ਸੰਭਾਲਿਆ ਸੀ।

ਫਿਰ ਸਾਲ 2012 ਵਿਚ ਅੰਬਾਲਾ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਣੇ। ਇਸ ਤੋਂ ਬਾਅਦ ਸਾਲ 2014 ਵਿੱਚ ਉਹ ਨਰਾਇਣ ਗੜ੍ਹ ਵਿਧਾਨ ਸਭਾ ਤੋਂ ਵਿਧਾਇਕ ਬਣੇ। ਫਿਰ ਸਾਲ 2016 ਵਿੱਚ ਉਹ ਹਰਿਆਣਾ ਸਰਕਾਰ ਵਿਚ ਰਾਜ ਮੰਤਰੀ ਸਨ। ਉਹ ਸਾਲ 2019 ਵਿਚ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਇਸ ਤੋਂ ਬਾਅਦ ਕੇਂਦਰੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਹਰਿਆਣਾ ਵਿੱਚ ਭਾਜਪਾ ਦਾ ਸੂਬਾ ਪ੍ਰਧਾਨ ਬਣਾ ਦਿੱਤਾ ਤੇ ਹੁਣ ਉਹ ਹਰਿਆਣਾ ਦੇ ਮੁੱਖ ਮੰਤਰੀ ਬਣ ਗਏ ਹਨ।
ਕਿਉਂਕਿ ਹਰਿਆਣਾ ਵਿਧਾਨ ਸਭਾ ਦੇ ਮੈਂਬਰ ਨਹੀਂ ਹਨ ਇਸ ਲਈ ਉਨ੍ਹਾਂ ਨੂੰ ਮੁੱਖ ਮੰਤਰੀ ਬਣੇ ਰਹਿਣ ਲਈ ਅਗਲੇ ਛੇ ਮਹੀਨਿਆਂ ’ਚ ਕਿਸੇ ਸੀਟ ਤੋਂ ਚੋਣ ਲੜ ਕੇ ਵਿਧਾਇਕੀ ਹਾਸਲ ਕਰਨੀ ਹੋਵੇਗੀ। ਜਦਕਿ ਵਿਧਾਨ ਸਭਾ ਦਾ ਕਾਰਜਕਾਲ 3 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ।

(For more Punjabi news apart from Who is Nayab Saini, Will take command of Haryana in place of Manohar Lal Khattar, stay tuned to Rozana Spokesman)

 

Location: India, Haryana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਦੇਖੋ ਕਿਵੇਂ ਮਾਂ ਹੋਈ ਆਪਣੇ ਬੱਚੇ ਤੋਂ ਦੂਰ, ਕੈਮਰੇ ਸਾਹਮਣੇ ਦੇਖੋ ਕਿੰਝ ਬਿਆਨ ਕੀਤਾ ਦਰਦ ?

30 Apr 2025 5:54 PM

Patiala 'ਚ ਢਾਅ ਦਿੱਤੀ drug smuggler ਦੀ ਆਲੀਸ਼ਾਨ ਕੋਠੀ, ਘਰ ਦੇ ਬਾਹਰ Police ਹੀ Police

30 Apr 2025 5:53 PM

Pehalgam Attack ਵਾਲੀ ਥਾਂ ਤੇ ਪਹੁੰਚਿਆ Rozana Spokesman ਹੋਏ ਅੰਦਰਲੇ ਖੁਲਾਸੇ, ਕਿੱਥੋਂ ਆਏ ਤੇ ਕਿੱਥੇ ਗਏ ਹਮਲਾਵਰ

26 Apr 2025 5:49 PM

Patiala ‘Kidnapper’s’ encounter ਮਾਮਲੇ 'ਚ ਆ ਗਿਆ ਨਵਾਂ ਮੋੜ :Kin allege Jaspreet killed by police | News

26 Apr 2025 5:48 PM

Pahalgam Attack 'ਤੇ ਚੰਡੀਗੜ੍ਹ ਦੇ ਲੋਕਾਂ ਦਾ ਪਾਕਿ 'ਤੇ ਫੁੱਟਿਆ ਗੁੱਸਾ, ਮਾਸੂਮਾਂ ਦੀ ਮੌਤ 'ਤੇ ਜਿੱਥੇ ਦਿਲ 'ਚ ਦਰਦ

25 Apr 2025 5:57 PM
Advertisement