ਖ਼ਬਰਾਂ |

ਤਾਜ਼ਾ |

ਪੰਚਕੂਲਾ: 13.10 ਲੱਖ ਰੁਪਏ ਦੀ ਸਾਈਬਰ ਠੱਗੀ ਦਾ ਮਾਮਲਾ, ਜ਼ਿੰਬਾਬਵੇ ਅਤੇ ਨਾਈਜੀਰੀਆ ਦੇ ਦੋ ਨਾਗਰਿਕ ਗ੍ਰਿਫ਼ਤਾਰ
Published : Jul 12, 2026, 6:37 pm IST
Updated : Jul 12, 2026, 6:37 pm IST
SHARE ARTICLE
Panchkula: Cyber ​​fraud case of Rs 13.10 lakh, two citizens of Zimbabwe and Nigeria arrested
Panchkula: Cyber ​​fraud case of Rs 13.10 lakh, two citizens of Zimbabwe and Nigeria arrested

ਵਟਸਐਪ 'ਤੇ UK ਦੀ ਮਹਿਲਾ ਬਣ ਕੇ ਫ਼ਰਜ਼ੀ ਫਾਰਮਾ ਬਿਜ਼ਨਸ ਦੇ ਨਾਂ 'ਤੇ ਕੀਤੀ ਠੱਗੀ

ਪੰਚਕੂਲਾ: ਸਾਈਬਰ ਅਪਰਾਧਾਂ ਖ਼ਿਲਾਫ਼ ਵਿੱਢੀ ਮੁਹਿੰਮ ਤਹਿਤ ਪੰਚਕੂਲਾ ਪੁਲਿਸ ਨੂੰ ਇੱਕ ਵੱਡੀ ਸਫ਼ਲਤਾ ਹਾਸਲ ਹੋਈ ਹੈ। ਪੁਲਿਸ ਨੇ 13.10 ਲੱਖ ਰੁਪਏ ਦੀ ਸਾਈਬਰ ਧੋਖਾਧੜੀ ਦੇ ਮਾਮਲੇ ਵਿੱਚ ਦੋ ਵਿਦੇਸ਼ੀ ਨਾਗਰਿਕਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਫੜੇ ਗਏ ਮੁਲਜ਼ਮਾਂ ਵਿੱਚੋਂ ਇੱਕ ਜ਼ਿੰਬਾਬਵੇ ਅਤੇ ਦੂਜਾ ਨਾਈਜੀਰੀਆ ਦਾ ਰਹਿਣ ਵਾਲਾ ਹੈ। ਅਦਾਲਤ ਨੇ ਦੋਵਾਂ ਮੁਲਜ਼ਮਾਂ ਨੂੰ 5 ਦਿਨਾਂ ਦੇ ਪੁਲਿਸ ਰਿਮਾਂਡ ’ਤੇ ਭੇਜ ਦਿੱਤਾ ਹੈ।

ਵਟਸਐਪ ’ਤੇ UK ਦੀ ਮਹਿਲਾ ਬਣ ਕੇ ਮਾਰੀ ਠੱਗੀ

ਜਾਂਚ ਦੌਰਾਨ ਸਾਹਮਣੇ ਆਇਆ ਕਿ ਇਨ੍ਹਾਂ ਸ਼ਾਤਰ ਸਾਈਬਰ ਠੱਗਾਂ ਨੇ ਇੱਕ ਰਿਟਾਇਰਡ (ਸੇਵਾਮੁਕਤ) ਅਧਿਕਾਰੀ ਨੂੰ ਆਪਣਾ ਸ਼ਿਕਾਰ ਬਣਾਇਆ ਸੀ। ਠੱਗਾਂ ਨੇ ਵਟਸਐਪ ’ਤੇ UK ਦੀ ਮਹਿਲਾ ਬਣ ਕੇ ਠੱਗੀ ਮਾਰੀ। ਮੁਲਜ਼ਮਾਂ ਨੇ ਵਟਸਐਪ ’ਤੇ ਯੂ.ਕੇ. ਦੀ ਇੱਕ ਮਹਿਲਾ ਦੀ ਫ਼ਰਜ਼ੀ ਪ੍ਰੋਫਾਈਲ ਬਣਾ ਕੇ ਪੀੜਤ ਨਾਲ ਸੰਪਰਕ ਕੀਤਾ।

ਪੀੜਤ ਨੂੰ ਇੱਕ ਫ਼ਰਜ਼ੀ ਫਾਰਮਾ ਬਿਜ਼ਨਸ (ਦਵਾਈਆਂ ਦੇ ਕਾਰੋਬਾਰ) ਵਿੱਚ ਮੋਟਾ ਮੁਨਾਫ਼ਾ ਕਮਾਉਣ ਦਾ ਲਾਲਚ ਦਿੱਤਾ ਗਿਆ। ਕਾਰੋਬਾਰ ਦੇ ਨਾਂ ’ਤੇ ਵੱਖ-ਵੱਖ ਕਿਸ਼ਤਾਂ ਵਿੱਚ ਰਿਟਾਇਰਡ ਅਧਿਕਾਰੀ ਕੋਲੋਂ ਕੁੱਲ 13.10 ਲੱਖ ਰੁਪਏ ਦੀ ਰਕਮ ਠੱਗ ਲਈ ਗਈ।

ਵੀਜ਼ਾ ਦੀ ਦੁਰਵਰਤੋਂ ਕਰਕੇ ਭਾਰਤ ਆਏ ਸਨ ਮੁਲਜ਼ਮ

ਪੁਲਿਸ ਮੁਤਾਬਕ ਇਹ ਦੋਵੇਂ ਵਿਦੇਸ਼ੀ ਨਾਗਰਿਕ ਕਾਨੂੰਨੀ ਤੌਰ 'ਤੇ ਵੀਜ਼ਾ ਲੈ ਕੇ ਭਾਰਤ ਆਏ ਸਨ, ਪਰ ਇੱਥੇ ਆ ਕੇ ਸਾਈਬਰ ਅਪਰਾਧਾਂ ਵਿੱਚ ਲਿਪਤ ਹੋ ਗਏ। ਇੱਕ ਮੁਲਜ਼ਮ ਸਟੂਡੈਂਟ ਵੀਜ਼ਾ (ਪੜ੍ਹਾਈ ਲਈ) 'ਤੇ ਭਾਰਤ ਆਇਆ ਸੀ ਅਤੇ ਦੂਜਾ ਮੁਲਜ਼ਮ ਮੈਡੀਕਲ ਵੀਜ਼ਾ 'ਤੇ ਭਾਰਤ ਪਹੁੰਚਿਆ ਸੀ।

ਪੁਲਿਸ ਰਿਮਾਂਡ ਦੌਰਾਨ ਹੋਣਗੇ ਵੱਡੇ ਖੁਲਾਸੇ

ਪੁਲਿਸ ਨੇ ਦੋਵਾਂ ਮੁਲਜ਼ਮਾਂ ਨੂੰ ਅਦਾਲਤ ਵਿੱਚ ਪੇਸ਼ ਕਰਕੇ 5 ਦਿਨਾਂ ਦਾ ਰਿਮਾਂਡ ਹਾਸਲ ਕੀਤਾ ਹੈ। ਪੁਲਿਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਰਿਮਾਂਡ ਦੌਰਾਨ ਮੁਲਜ਼ਮਾਂ ਕੋਲੋਂ ਸਖ਼ਤੀ ਨਾਲ ਪੁੱਛਗਿੱਛ ਕੀਤੀ ਜਾਵੇਗੀ ਤਾਂ ਜੋ ਇਹ ਪਤਾ ਲਗਾਇਆ ਜਾ ਸਕੇ ਕਿ ਉਹ ਹੁਣ ਤੱਕ ਕਿੰਨੇ ਹੋਰ ਲੋਕਾਂ ਨੂੰ ਆਪਣਾ ਸ਼ਿਕਾਰ ਬਣਾ ਚੁੱਕੇ ਹਨ ਅਤੇ ਇਸ ਗੋਰਖਧੰਦੇ ਵਿੱਚ ਉਨ੍ਹਾਂ ਦੇ ਨਾਲ ਹੋਰ ਕੌਣ-ਕੌਣ ਸ਼ਾਮਲ ਹੈ। ਪੁਲਿਸ ਵੱਲੋਂ ਇਨ੍ਹਾਂ ਦੇ ਬੈਂਕ ਖਾਤਿਆਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement