Gurugram 'ਚ ਬੰਬੀਹਾ ਗੈਂਗ ਦੇ ਦੋ ਸ਼ੂਟਰਾਂ ਦਾ ਪੁਲਿਸ ਨੇ ਕੀਤਾ ਐਨਕਾਊਂਟਰ
Published : Oct 12, 2025, 11:10 am IST
Updated : Oct 12, 2025, 11:10 am IST
SHARE ARTICLE
Police encounter two shooters of Bambiha gang in Gurugram
Police encounter two shooters of Bambiha gang in Gurugram

ਦੋਵੇਂ ਆਰੋਪੀਆਂ ਨੂੰ ਪੈਰਾਂ 'ਚ ਗੋਲੀਆਂ ਮਾਰਨ ਤੋਂ ਬਾਅਦ ਕੀਤਾ ਗ੍ਰਿਫ਼ਤਾਰ, ਪੰਜਾਬ ਦੇ ਰਹਿਣ ਵਾਲੇ ਦੱਸੇ ਜਾ ਰਹੇ ਹਨ ਮੁਲਜ਼ਮ

Gurugram encounter news : ਹਰਿਆਣਾ ਦੇ ਗੁਰੂਗ੍ਰਾਮ ਵਿੱਚ ਪੁਲਿਸ ਨੇ ਇੱਕ ਮੁਕਾਬਲੇ ਤੋਂ ਬਾਅਦ ਬੰਬੀਹਾ ਗੈਂਗ ਦੇ ਦੋ ਸ਼ਾਰਪਸ਼ੂਟਰਾਂ ਨੂੰ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਸੁਮਿਤ ਅਤੇ ਮਨਜੀਤ ਵਜੋਂ ਹੋਈ ਹੈ ਅਤੇ ਇਹ ਦੋਵੇਂ ਪੰਜਾਬ ਦੇ ਰਹਿਣ ਵਾਲੇ ਹਨ। ਦੋਵਾਂ ਨੂੰ ਇਲਾਜ ਲਈ ਸਿਵਲ ਹਸਪਤਾਲ ਵਿੱਚ ਦਾਖਲ ਕਰਵਾਇਆ ਗਿਆ ਹੈ।
ਪੁਲਿਸ ਨੂੰ ਦੋ ਸ਼ੂਟਰਾਂ ਬਾਰੇ ਗੁਪਤ ਸੂਚਨਾ ਮਿਲੀ ਸੀ। ਸੈਕਟਰ 39 ਕ੍ਰਾਈਮ ਬ੍ਰਾਂਚ ਟੀਮ ਦੇ ਇੰਚਾਰਜ ਮੋਹਿਤ ਅਤੇ ਸੈਕਟਰ 40 ਕ੍ਰਾਈਮ ਬ੍ਰਾਂਚ ਟੀਮ ਦੇ ਇੰਚਾਰਜ ਲਲਿਤ ਦੀ ਇੱਕ ਸਾਂਝੀ ਟੀਮ ਨੇ ਦੇਰ ਰਾਤ 2 ਵਜੇ ਦੋਵੇਂ ਸ਼ੂਟਰਾਂ ਨੂੰ ਮੈਦਾਵਾਸ ਪਿੰਡ ਨੇੜੇ ਘੇਰ ਲਿਆ।

ਪੁਲਿਸ ਟੀਮ ਦੋਵਾਂ ਨੂੰ ਆਤਮ ਸਮਰਪਣ ਕਰਨ ਲਈ ਕਿਹਾ। ਪਰ ਉਨ੍ਹਾਂ ਨੇ ਆਤਮ ਸਮਰਪਣ ਕਰਨ ਦੀ ਬਜਾਏ, ਪੁਲਿਸ ਟੀਮ ’ਤੇ ਗੋਲੀਆਂ ਚਲਾ ਦਿੱਤੀਆਂ। ਪੁਲਿਸ ਟੀਮ ਨੇ ਜਵਾਬੀ ਗੋਲੀਬਾਰੀ ਕੀਤੀ ਗਈ ਅਤੇ ਦੋਵੇਂ ਅਪਰਾਧੀਆਂ ਦੇ ਪੈਰ ’ਤੇ ਗੋਲੀ ਲੱਗੀ ਅਤੇ ਪੁਲਿਸ ਨੇ ਦੋਵੇਂ ਅਪਰਾਧੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਅਤੇ ਦੋਵਾਂ ਨੂੰ ਇਲਾਜ ਲਈ ਹਸਪਤਾਲ ਲਿਜਾਇਆ ਗਿਆ। ਉਨ੍ਹਾਂ ਨੂੰ ਕੈਦੀ ਵਾਰਡ ਵਿੱਚ ਦਾਖਲ ਕਰਵਾਇਆ ਗਿਆ। ਸੈਕਟਰ-39 ਕ੍ਰਾਈਮ ਬ੍ਰਾਂਚ ਟੀਮ ਦੇ ਇੰਚਾਰਜ ਮੋਹਿਤ ਨੇ ਦੱਸਿਆ ਕਿ ਦੋਵੇਂ ਅਪਰਾਧੀ ਬੰਬੀਹਾ ਗੈਂਗ ਨਾਲ ਜੁੜੇ ਹੋਏ ਹਨ। ਮੁਲਜ਼ਮਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ ਕਿ ਉਹ ਕਿਹੜਾ ਅਪਰਾਧ ਕਰਨ ਆਏ ਸਨ।
 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਪੁਲਿਸ ਕਤਲਕਾਂਡ ‘ਚ ਮਾਸਟਰਮਾਈਂਡ ਰਣਜੀਤ ਸਿੰਘ ਦੇ ਐਨਕਾਊਂਟਰ ‘ਤੇ ਪਰਿਵਾਰ ਨੇ ਚੁੱਕੇ ਸਵਾਲ

26 Feb 2026 1:38 PM

2027 ਵਿਧਾਨ ਸਭਾ ਚੋਣਾਂ ਲਈ ਸਾਰੀਆਂ ਪਾਰਟੀਆਂ ਪੱਬਾਂ ਭਾਰ, 14 ਮਾਰਚ ਨੂੰ ਮੋਗਾ 'ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ...

26 Feb 2026 1:37 PM

'ਭਾਜਪਾ ਵੱਲੋਂ ਮੋਗਾ 'ਚ 14 ਮਾਰਚ ਨੂੰ ਕੀਤੀ ਜਾਵੇਗੀ ਬਦਲਾਅ ਰੈਲੀ'

26 Feb 2026 1:36 PM

ਸਰਕਾਰ ਦੀ ਸ਼ਹਿ ‘ਤੇ ਵਿੱਕ ਰਿਹਾ ਨਸ਼ਾ, ਨਸ਼ੇ ਦੇ ਮੁੱਦੇ ‘ਤੇ ਪੰਜਾਬ ਸਰਕਾਰ ਦਾ ਹਰਿਆਣਾ ‘ਤੇ ਵੱਡਾ ਇਲਜ਼ਾਮ

25 Feb 2026 2:12 PM

'ਮੈਂ ਹੈਰਾਨ ਹਾਂ, Chandigarh ਦੇ ਸੈਕਟਰ 32 Hospital ਦਾ ਸਾਢੇ 500 ਕਰੋੜ ਦਾ ਬਜਟ, ਪਰ ਸੁਵਿਧਾਵਾਂ ਬਿਲਕੁਲ ਜ਼ੀਰੋ'

25 Feb 2026 2:11 PM
Advertisement