Haryana YouTuber ਜਯੋਤੀ ਮਲਹੋਤਰਾ ਜ਼ਮਾਨਤ ਲਈ ਪਹੁੰਚੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ
Published : Nov 12, 2025, 5:04 pm IST
Updated : Nov 12, 2025, 5:04 pm IST
SHARE ARTICLE
Haryana YouTuber Jyoti Malhotra approaches Punjab and Haryana High Court for bail
Haryana YouTuber Jyoti Malhotra approaches Punjab and Haryana High Court for bail

ਪਾਕਿਸਤਾਨ ਲਈ ਜਾਸੂਸੀ ਕਰਨ ਦੇ ਆਰੋਪ ਹੇਠ ਕੀਤਾ ਗਿਆ ਸੀ ਗ੍ਰਿਫ਼ਤਾਰ

ਚੰਡੀਗੜ੍ਹ :  ਪਾਕਿਸਤਾਨ ਲਈ ਜਾਸੂਸੀ ਕਰਨ ਦੇ ਆਰੋਪ ਹੇਠ ਗ੍ਰਿਫ਼ਤਾਰ ਹਰਿਆਣਾ ਦੇ ਹਿਸਾਰ ਦੀ ਯੂਟਿਊਬਰ ਜਯੋਤੀ ਮਲਹੋਤਰਾ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਿੱਚ ਜ਼ਮਾਨਤ ਲਈ ਪਟੀਸ਼ਨ ਦਾਇਰ ਕੀਤੀ ਹੈ। ਜਯੋਤੀ ਦੇ ਵਕੀਲ ਕੁਮਾਰ ਮੁਕੇਸ਼ ਦਾ ਕਹਿਣਾ ਹੈ ਕਿ ਇਸ ਮਾਮਲੇ ’ਤੇ ਸੁਣਵਾਈ ਜਲਦੀ ਹੋਣ ਦੀ ਸੰਭਾਵਨਾ ਹੈ।

ਇਸ ਤੋਂ ਪਹਿਲਾਂ ਬੀਤੀ 23 ਅਕਤੂਬਰ ਨੂੰ ਹਿਸਾਰ ਦੀ ਜ਼ਿਲ੍ਹਾ ਅਦਾਲਤ ਨੇ ਜਯੋਤੀ ਦੀ ਜ਼ਮਾਨਤ ਪਟੀਸ਼ਨ ਨੂੰ ਰੱਦ ਕਰ ਦਿੱਤਾ ਸੀ। ਅਦਾਲਤ ਵੱਲੋਂ ਇਹ ਤਰਕ ਦਿੱਤਾ ਗਿਆ ਸੀ ਕਿ ਆਰੋਪੀ ਨੂੰ ਜ਼ਮਾਨਤ ਦੇਣ ਨਾਲ ਜਾਂਚ ਵਿੱਚ ਰੁਕਾਵਟ ਆ ਸਕਦੀ ਹੈ।

ਜ਼ਿਕਰਯੋਗ ਹੈ ਕਿ ਹਿਸਾਰ ਪੁਲਿਸ ਨੇ ਯੂਟਿਊਬ ਚੈਨਲ ‘ਟ੍ਰੈਵਲ ਵਿਦ ਜੋ’ ਚਲਾਉਣ ਵਾਲੀ 34 ਸਾਲਾ ਜਯੋਤੀ ਨੂੰ 16 ਮਈ ਨੂੰ ਅਧਿਕਾਰਤ ਭੇਦ ਐਕਟ ਅਤੇ ਭਾਰਤੀ ਦੰਡ ਕਾਨੂੰਨ (ਬੀਐਨਐਸ) ਦੇ ਤਹਿਤ ਗ੍ਰਿਫ਼ਤਾਰ ਕੀਤਾ ਗਿਆ ਸੀ। ਯੂਟਿਊਬਰ ਜਯੋਤੀ ਮਲਹੋਤਰਾ ਇਸ ਸਮੇਂ ਹਿਸਾਰ ਦੀ ਕੇਂਦਰੀ ਜੇਲ੍ਹ ਵਿੱਚ ਬੰਦ ਹੈ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement