
ਗ੍ਰਹਿ ਵਿਭਾਗ ਵਲੋਂ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੂੰ ਦਿਤੇ ਨਿਰਦੇਸ਼
Delhi Chalo march: ਹਰਿਆਣਾ ਸਰਕਾਰ ਦੇ ਗ੍ਰਹਿ ਵਿਭਾਗ ਨੇ ਸਿਵਲ ਪ੍ਰਸ਼ਾਸਨ ਅਤੇ ਪੁਲਿਸ ਅਧਿਕਾਰੀਆਂ ਨੂੰ ਜਨਤਕ ਜਾਂ ਨਿੱਜੀ ਜਾਇਦਾਦ ਨੂੰ ਨੁਕਸਾਨ ਪਹੁੰਚਾਉਣ ਦੀ ਸਥਿਤੀ ਵਿਚ ਜਾਇਦਾਦ ਦੇ ਨੁਕਸਾਨ ਦੀ ਰਿਕਵਰੀ ਐਕਟ 2021 ਵਿਚ ਨਿਰਧਾਰਤ ਨਿਯਮਾਂ ਦੀ ਪਾਲਣਾ ਕਰਨ ਦੇ ਨਿਰਦੇਸ਼ ਦਿਤੇ ਹਨ। ਇਹ ਹਦਾਇਤ 13 ਫਰਵਰੀ ਨੂੰ ਕਿਸਾਨਾਂ ਦੇ ਪ੍ਰਸਤਾਵਿਤ ਦਿੱਲੀ ਮਾਰਚ ਤੋਂ ਪਹਿਲਾਂ ਆਈ ਹੈ। ਸੰਯੁਕਤ ਕਿਸਾਨ ਮੋਰਚਾ ਅਤੇ ਕਿਸਾਨ ਮਜ਼ਦੂਰ ਮੋਰਚਾ ਨੇ ਫਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐਮ.ਐਸ.ਪੀ.) ਦੀ ਗਾਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਕਈ ਮੰਗਾਂ 'ਤੇ ਕੇਂਦਰ 'ਤੇ ਦਬਾਅ ਬਣਾਉਣ ਲਈ 'ਦਿੱਲੀ ਚੱਲੋ' ਮਾਰਚ ਦਾ ਐਲਾਨ ਕੀਤਾ ਹੈ।
ਵਧੀਕ ਮੁੱਖ ਸਕੱਤਰ (ਗ੍ਰਹਿ) ਟੀਵੀਐਸਐਨ ਪ੍ਰਸਾਦ ਨੇ ਸਿਵਲ ਅਤੇ ਪੁਲਿਸ ਪ੍ਰਸ਼ਾਸਨ ਨੂੰ ਨਿਰਦੇਸ਼ ਜਾਰੀ ਕੀਤੇ ਹਨ। ਸਾਰੇ ਜ਼ਿਲ੍ਹਾ ਮੈਜਿਸਟਰੇਟਾਂ, ਪੁਲਿਸ ਕਮਿਸ਼ਨਰਾਂ ਅਤੇ ਪੁਲਿਸ ਸੁਪਰਡੈਂਟਾਂ ਨੂੰ ਲਿਖੇ ਇਕ ਪੱਤਰ ਵਿਚ, ਪ੍ਰਸਾਦ ਨੇ ਕਿਹਾ ਕਿ ਇਹ ਸਾਰੇ ਸਬੰਧਤਾਂ ਦੇ ਧਿਆਨ ਵਿਚ ਲਿਆਂਦਾ ਜਾਵੇ ਕਿ ਅਜਿਹੀਆਂ ਕਾਰਵਾਈਆਂ ਲਈ ਜ਼ਿੰਮੇਵਾਰ ਲੋਕਾਂ ਤੋਂ ਜਨਤਕ ਜਾਂ ਨਿੱਜੀ ਜਾਇਦਾਦ ਨੂੰ ਹੋਏ ਨੁਕਸਾਨ ਦੀ ਭਰਪਾਈ ਕੀਤੀ ਜਾ ਸਕਦੀ ਹੈ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਸਕੱਤਰ ਨੇ ਸਮੂਹ ਅਧਿਕਾਰੀਆਂ ਨੂੰ ਉਪਰੋਕਤ ਐਕਟ ਅਤੇ ਨਿਯਮਾਂ ਅਨੁਸਾਰ ਲੋੜੀਂਦੀ ਕਾਰਵਾਈ ਕਰਨ ਅਤੇ ਕੀਤੀ ਗਈ ਕਾਰਵਾਈ ਦੀ ਰੀਪੋਰਟ ਗ੍ਰਹਿ ਵਿਭਾਗ ਨੂੰ ਭੇਜਣ ਲਈ ਕਿਹਾ। ਹਰਿਆਣਾ ਦੇ ਅਧਿਕਾਰੀਆਂ ਨੇ ਪ੍ਰਸਤਾਵਿਤ ਮਾਰਚ ਨੂੰ ਅਸਫਲ ਕਰਨ ਲਈ ਕੰਕਰੀਟ ਦੇ ਬਲਾਕ, ਲੋਹੇ ਦੀਆਂ ਮੇਖਾਂ ਅਤੇ ਕੰਡਿਆਲੀਆਂ ਤਾਰਾਂ ਦੀ ਵਰਤੋਂ ਕਰਦਿਆਂ ਅੰਬਾਲਾ, ਜੀਂਦ, ਫਤਿਹਾਬਾਦ, ਕੁਰੂਕਸ਼ੇਤਰ ਅਤੇ ਸਿਰਸਾ ਵਿਚ ਕਈ ਥਾਵਾਂ 'ਤੇ ਪੰਜਾਬ ਨਾਲ ਲੱਗਦੀਆਂ ਰਾਜ ਦੀਆਂ ਸਰਹੱਦਾਂ ਨੂੰ ਸੀਲ ਕਰ ਦਿਤਾ ਹੈ।
(For more Punjabi news apart from Haryana government's orders before Delhi Chalo march, stay tuned to Rozana Spokesman)