
Haryana News: ਪਤਨੀ ਤੇ ਮਾਂ ਨੂੰ ਹਥੌੜੇ ਨਾਲ ਕੀਤਾ ਜ਼ਖ਼ਮੀ
Haryana father killed his daughter: ਹਰਿਆਣਾ ਦੇ ਰੇਵਾੜੀ ਜ਼ਿਲ੍ਹੇ ਵਿੱਚ ਇੱਕ ਦਿਲ ਦਹਿਲਾ ਦੇਣ ਵਾਲੀ ਘਟਨਾ ਸਾਹਮਣੇ ਆਈ ਹੈ। 40 ਸਾਲਾ ਵਿਅਕਤੀ ਨੇ ਆਪਣੀ 9 ਸਾਲਾ ਧੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ ਅਤੇ ਉਸ ਦੀ ਪਤਨੀ ਅਤੇ ਬਜ਼ੁਰਗ ਮਾਂ 'ਤੇ ਵੀ ਹਮਲਾ ਕਰ ਕੇ ਜ਼ਖ਼ਮੀ ਕਰ ਦਿੱਤਾ।
ਪੁਲਿਸ ਅਨੁਸਾਰ ਮੁਲਜ਼ਮ ਸੰਦੀਪ ਕੁਮਾਰ ਰਾਜਸਥਾਨ ਦੇ ਮੰਡ ਕਸਬਾ ਨੇੜੇ ਪਿੰਡ ਹੁੱਡੀਆ ਕਲਾਂ ਦਾ ਰਹਿਣ ਵਾਲਾ ਹੈ। ਉਹ ਆਪਣੇ ਪਰਿਵਾਰ ਨਾਲ ਰੇਵਾੜੀ ਦੇ ਮਯੂਰ ਵਿਹਾਰ ਇਲਾਕੇ 'ਚ ਕਿਰਾਏ ਦੇ ਮਕਾਨ 'ਚ ਰਹਿੰਦਾ ਸੀ।
ਮੰਗਲਵਾਰ ਦੇਰ ਰਾਤ ਸੰਦੀਪ ਨੇ ਆਪਣੀ ਧੀ ਦਾ ਗਲਾ ਵੱਢ ਕੇ ਕਤਲ ਕਰ ਦਿੱਤਾ। ਇਸ ਤੋਂ ਬਾਅਦ ਉਸ ਨੇ ਆਪਣੀ ਪਤਨੀ ਅਤੇ ਮਾਂ 'ਤੇ ਹਥੌੜੇ ਨਾਲ ਹਮਲਾ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ। ਰੌਲਾ ਸੁਣ ਕੇ ਗੁਆਂਢੀਆਂ ਨੇ ਤਿੰਨਾਂ ਨੂੰ ਹਸਪਤਾਲ ਪਹੁੰਚਾਇਆ, ਜਿੱਥੇ ਡਾਕਟਰਾਂ ਨੇ ਬੱਚੀ ਨੂੰ ਮ੍ਰਿਤਕ ਐਲਾਨ ਦਿੱਤਾ, ਜਦਕਿ ਦੋਸ਼ੀ ਦੀ ਪਤਨੀ ਅਤੇ ਮਾਂ ਦਾ ਇਲਾਜ ਚੱਲ ਰਿਹਾ ਹੈ।
ਇਸ ਮਾਮਲੇ ਵਿੱਚ ਥਾਣਾ ਰਾਮਪੁਰਾ ਵਿੱਚ ਐਫ਼ਆਈਆਰ ਦਰਜ ਕੀਤੀ ਗਈ ਹੈ। ਪੁਲਿਸ ਮੁਲਜ਼ਮ ਦੀ ਗ੍ਰਿਫ਼ਤਾਰੀ ਲਈ ਛਾਪੇਮਾਰੀ ਕਰ ਰਹੀ ਹੈ। ਰਾਮਪੁਰਾ ਥਾਣਾ ਇੰਚਾਰਜ ਮਨੀਸ਼ ਕੁਮਾਰ ਨੇ ਦੱਸਿਆ ਕਿ ਘਟਨਾ ਦੇ ਅਸਲ ਕਾਰਨ ਹਮਲਾਵਰ ਦੀ ਗ੍ਰਿਫ਼ਤਾਰੀ ਤੋਂ ਬਾਅਦ ਹੀ ਸਾਹਮਣੇ ਆ ਸਕਣਗੇ।