Haryana News: ਹਰਿਆਣਾ ਵਿਧਾਨ ਸਭਾ ਵਿਚ CM ਨਾਇਬ ਸਿੰਘ ਸੈਣੀ ਨੇ ਜਿੱਤਿਆ ਭਰੋਸੇ ਦਾ ਮਤਾ
Published : Mar 13, 2024, 3:00 pm IST
Updated : Mar 13, 2024, 4:11 pm IST
SHARE ARTICLE
Haryana New CM Nayab Singh Saini wins trust vote
Haryana New CM Nayab Singh Saini wins trust vote

ਨਾਇਬ ਸਿੰਘ ਸੈਣੀ ਸਰਕਾਰ ਨੇ ਬੁੱਧਵਾਰ ਨੂੰ ਵਿਧਾਨ ਸਭਾ ਵਿਚ ਆਵਾਜ਼ੀ ਵੋਟ ਰਾਹੀਂ ਭਰੋਸੇ ਦਾ ਮਤਾ ਜਿੱਤ ਲਿਆ

Haryana News: ਹਰਿਆਣਾ ਦੀ ਨਾਇਬ ਸਿੰਘ ਸੈਣੀ ਸਰਕਾਰ ਨੇ ਬੁੱਧਵਾਰ ਨੂੰ ਵਿਧਾਨ ਸਭਾ ਵਿਚ ਆਵਾਜ਼ੀ ਵੋਟ ਰਾਹੀਂ ਭਰੋਸੇ ਦਾ ਮਤਾ ਜਿੱਤ ਲਿਆ ਹੈ। ਸਦਨ 'ਚ ਭਰੋਸੇ ਦੀ ਵੋਟ 'ਤੇ ਕਰੀਬ ਦੋ ਘੰਟੇ ਚਰਚਾ ਹੋਈ।

ਜਨਨਾਇਕ ਜਨਤਾ ਪਾਰਟੀ (ਜੇਜੇਪੀ) ਨੇ ਅਪਣੇ ਸਾਰੇ 10 ਵਿਧਾਇਕਾਂ ਨੂੰ ਇਕ ਵ੍ਹਿਪ ਜਾਰੀ ਕਰਕੇ ਉਨ੍ਹਾਂ ਨੂੰ ਵਿਸ਼ਵਾਸ ਮਤ 'ਤੇ ਵੋਟਿੰਗ ਦੌਰਾਨ ਸਦਨ ਤੋਂ ਗੈਰਹਾਜ਼ਰ ਰਹਿਣ ਲਈ ਕਿਹਾ ਸੀ। ਜਦੋਂ ਭਰੋਸੇ ਦੇ ਵੋਟ 'ਤੇ ਚਰਚਾ ਸ਼ੁਰੂ ਹੋਈ ਤਾਂ ਸਦਨ 'ਚ ਮੌਜੂਦ ਪਾਰਟੀ ਦੇ ਪੰਜ ਵਿਧਾਇਕ ਵਿਧਾਨ ਸਭਾ 'ਚੋਂ ਵਾਕਆਊਟ ਕਰ ਗਏ।

ਹਰਿਆਣਾ ਵਿਧਾਨ ਸਭਾ ਦੇ ਮੈਂਬਰਾਂ ਦੀ ਗਿਣਤੀ 90 ਹੈ। ਭਾਜਪਾ ਦੇ 41 ਮੈਂਬਰ ਹਨ ਜਦਕਿ ਇਸ ਕੋਲ ਛੇ ਆਜ਼ਾਦ ਅਤੇ ਹਰਿਆਣਾ ਲੋਕਹਿਤ ਪਾਰਟੀ ਦੇ ਇਕਲੌਤੇ ਵਿਧਾਇਕ ਗੋਪਾਲ ਕਾਂਡਾ ਦਾ ਸਮਰਥਨ ਵੀ ਹੈ। ਵਿਧਾਨ ਸਭਾ ਵਿਚ ਜੇਜੇਪੀ ਦੇ 10 ਵਿਧਾਇਕ ਹਨ, ਜਦਕਿ ਮੁੱਖ ਵਿਰੋਧੀ ਧਿਰ ਕਾਂਗਰਸ ਦੇ 30 ਵਿਧਾਇਕ ਹਨ ਅਤੇ ਇੰਡੀਅਨ ਨੈਸ਼ਨਲ ਲੋਕ ਦਲ ਦਾ ਇਕ ਵਿਧਾਇਕ ਹੈ।

ਦਰਅਸਲ ਹਰਿਆਣਾ ’ਚ ਜਨਨਾਇਕ ਜਨਤਾ ਪਾਰਟੀ (ਜੇ.ਜੇ.ਪੀ.) ਅਤੇ ਭਾਰਤੀ ਜਨਤਾ ਪਾਰਟੀ (ਭਾਜਪਾ) ਵਿਚਾਲੇ ਗੱਠਜੋੜ ਟੁੱਟ ਗਿਆ ਹੈ। ਗੱਠਜੋੜ ਟੁੱਟਣ ਤੋਂ ਬਾਅਦ ਮਨੋਹਰ ਲਾਲ ਖੱਟਰ ਨੇ ਸਵੇਰੇ ਰਾਜਪਾਲ ਬਾਂਡਾਰੂ ਦੱਤਾਤ੍ਰੇਯ ਨੂੰ ਅਪਣਾ ਅਸਤੀਫਾ ਸੌਂਪ ਦਿਤਾ। ਹਰਿਆਣਾ ਭਾਜਪਾ ਦੇ ਪ੍ਰਧਾਨ ਨਾਇਬ ਸਿੰਘ ਸੈਣੀ ਹਰਿਆਣਾ ਦੇ ਨਵੇਂ ਮੁੱਖ ਮੰਤਰੀ ਬਣੇ ਹਨ।

ਕੌਣ ਹਨ ਨਵੇਂ ਮੁੱਖ ਮੰਤਰੀ ਨਾਇਬ ਸਿੰਘ ਸੈਣੀ?

ਓ.ਬੀ.ਸੀ. ਭਾਈਚਾਰੇ ਨਾਲ ਸਬੰਧਤ ਨਾਇਬ ਸਿੰਘ ਸੈਣੀ  (Nayab Saini) ਨੂੰ ਹਾਲ ਹੀ ਵਿਚ ਹਰਿਆਣਾ ਭਾਜਪਾ ਦਾ ਸੂਬਾ ਪ੍ਰਧਾਨ ਬਣਾਇਆ ਗਿਆ ਹੈ। ਉਹ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਹਨ। ਭਾਜਪਾ ਦੇ ਸੂਬਾ ਪ੍ਰਧਾਨ ਕੁਰੂਕਸ਼ੇਤਰ ਨਾਇਬ ਸਿੰਘ ਸੈਣੀ ਨੇ 1996 ਤੋਂ 2000 ਤੱਕ ਹਰਿਆਣਾ ਭਾਜਪਾ ਦੇ ਸੂਬਾ ਜਨਰਲ ਸਕੱਤਰ ਦੇ ਸੰਗਠਨ ਵਿੱਚ ਸਹਿਯੋਗੀ ਵਜੋਂ ਕੰਮ ਕੀਤਾ ਹੈ। ਇਸ ਤੋਂ ਬਾਅਦ ਸਾਲ 2002 ਵਿਚ ਉਹ ਯੁਵਾ ਮੋਰਚਾ ਭਾਜਪਾ ਅੰਬਾਲਾ ਦੇ ਜ਼ਿਲ੍ਹਾ ਜਨਰਲ ਸਕੱਤਰ ਬਣੇ। ਇਸ ਤੋਂ ਬਾਅਦ ਸਾਲ 2005 ਵਿਚ ਅੰਬਾਲਾ ਵਿਚ ਯੁਵਾ ਮੋਰਚਾ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਰਹੇ। ਨਾਇਬ ਸਿੰਘ ਸੈਣੀ ਨੇ ਸਾਲ 2009 ਵਿਚ ਭਾਜਪਾ ਕਿਸਾਨ ਮੋਰਚਾ ਹਰਿਆਣਾ ਦੇ ਸੂਬਾ ਜਨਰਲ ਸਕੱਤਰ ਦਾ ਅਹੁਦਾ ਸੰਭਾਲਿਆ ਸੀ।

ਫਿਰ ਸਾਲ 2012 ਵਿਚ ਅੰਬਾਲਾ ਤੋਂ ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਬਣੇ। ਇਸ ਤੋਂ ਬਾਅਦ ਸਾਲ 2014 ਵਿੱਚ ਉਹ ਨਰਾਇਣ ਗੜ੍ਹ ਵਿਧਾਨ ਸਭਾ ਤੋਂ ਵਿਧਾਇਕ ਬਣੇ। ਫਿਰ ਸਾਲ 2016 ਵਿੱਚ ਉਹ ਹਰਿਆਣਾ ਸਰਕਾਰ ਵਿਚ ਰਾਜ ਮੰਤਰੀ ਸਨ। ਉਹ ਸਾਲ 2019 ਵਿਚ ਕੁਰੂਕਸ਼ੇਤਰ ਤੋਂ ਸੰਸਦ ਮੈਂਬਰ ਚੁਣੇ ਗਏ ਸਨ। ਇਸ ਤੋਂ ਬਾਅਦ ਕੇਂਦਰੀ ਲੀਡਰਸ਼ਿਪ ਨੇ ਉਨ੍ਹਾਂ ਨੂੰ ਹਰਿਆਣਾ ਵਿੱਚ ਭਾਜਪਾ ਦਾ ਸੂਬਾ ਪ੍ਰਧਾਨ ਬਣਾ ਦਿੱਤਾ ਤੇ ਹੁਣ ਉਹ ਹਰਿਆਣਾ ਦੇ ਮੁੱਖ ਮੰਤਰੀ ਬਣ ਗਏ ਹਨ।
ਕਿਉਂਕਿ ਹਰਿਆਣਾ ਵਿਧਾਨ ਸਭਾ ਦੇ ਮੈਂਬਰ ਨਹੀਂ ਹਨ ਇਸ ਲਈ ਉਨ੍ਹਾਂ ਨੂੰ ਮੁੱਖ ਮੰਤਰੀ ਬਣੇ ਰਹਿਣ ਲਈ ਅਗਲੇ ਛੇ ਮਹੀਨਿਆਂ ’ਚ ਕਿਸੇ ਸੀਟ ਤੋਂ ਚੋਣ ਲੜ ਕੇ ਵਿਧਾਇਕੀ ਹਾਸਲ ਕਰਨੀ ਹੋਵੇਗੀ। ਜਦਕਿ ਵਿਧਾਨ ਸਭਾ ਦਾ ਕਾਰਜਕਾਲ 3 ਨਵੰਬਰ ਨੂੰ ਖ਼ਤਮ ਹੋ ਰਿਹਾ ਹੈ।

(For more Punjabi news apart from Haryana New CM Nayab Singh Saini wins trust vote, stay tuned to Rozana Spokesman)

Location: India, Haryana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM

Rana Balachauria Murder Case | Gangster Harpinder Singh Encounter :ਪੁਲਿਸ ਨੇ ਆਖਿਰ ਕਿਵੇਂ ਕੀਤਾ ਐਨਕਾਊਂਟਰ

18 Dec 2025 3:12 PM

Rana Balachauria Murder : ਕਬੱਡੀ ਖਿਡਾਰੀ ਦੇ ਸਿਰ ‘ਚ ਮਾਰੀਆਂ ਗੋਲ਼ੀਆਂ, ਸਿੱਧੂ ਮੂਸੇਵਾਲਾ ਕਤਲ ਨਾਲ਼ ਸੰਪਰਕ ਨਹੀਂ

17 Dec 2025 3:28 PM

28 ਸਾਲ ਦੀ ਕੁੜੀ ਨੇ ਅਕਾਲੀ ਦਲ ਦਾ ਖੋਲ੍ਹਿਆ ਖਾਤਾ, ਅਕਾਲੀ ਦਲ ਨੂੰ ਨਵੇਂ ਨੌਜਵਾਨਾਂ ਦੀ ਲੋੜ ?

17 Dec 2025 3:27 PM

ਡਿਪਰੈਸ਼ਨ 'ਚ ਚਲੇ ਗਏ ਰਾਜਾ ਵੜਿੰਗ, ਹਾਈ ਕਮਾਨ ਦੇ ਦਬਾਅ ਹੇਠ ਨੇ ਰਾਜਾ | The Spokesman Debate

16 Dec 2025 2:55 PM
Advertisement