Haryana News: ਲਿਵ-ਇਨ ਰਿਲੇਸ਼ਨਸ਼ਿਪ ਰਹਿ ਰਹੇ ਯੂਟਿਊਬਰ ਜੋੜੇ ਦੀ ਸ਼ੱਕੀ ਹਾਲਤ ਵਿਚ ਮੌਤ
Published : Apr 13, 2024, 12:21 pm IST
Updated : Apr 13, 2024, 12:21 pm IST
SHARE ARTICLE
YouTubers in live-in relationship jump off seventh floor in Haryana
YouTubers in live-in relationship jump off seventh floor in Haryana

ਸੁਸਾਇਟੀ ਦੀ 7ਵੀਂ ਮੰਜ਼ਿਲ ਤੋਂ ਛਾਲ ਮਾਰਨ ਦਾ ਖਦਸ਼ਾ

Haryana News:  ਹਰਿਆਣਾ ਦੇ ਬਹਾਦਰਗੜ੍ਹ 'ਚ ਸ਼ਨਿਚਰਵਾਰ ਸਵੇਰੇ ਇਕ ਸੁਸਾਇਟੀ ਦੀ 7ਵੀਂ ਮੰਜ਼ਿਲ ਤੋਂ ਡਿੱਗ ਕੇ ਇਕ ਨੌਜਵਾਨ ਅਤੇ ਇਕ ਔਰਤ ਦੀ ਸ਼ੱਕੀ ਹਾਲਾਤਾਂ 'ਚ ਮੌਤ ਹੋ ਗਈ। ਮਿਲੀ ਜਾਣਕਾਰੀ ਅਨੁਸਾਰ ਦੋਵੇਂ ਯੂਟਿਊਬਰ ਸਨ ਅਤੇ ਲਿਵ-ਇਨ ਰਿਲੇਸ਼ਨਸ਼ਿਪ ਵਿਚ ਰਹਿੰਦੇ ਸਨ। ਪੁਲਿਸ ਦੀ ਮੁੱਢਲੀ ਜਾਂਚ ਤੋਂ ਪਤਾ ਲੱਗਿਆ ਹੈ ਕਿ ਇਹ ਖ਼ੁਦਕੁਸ਼ੀ ਸੀ।

ਮ੍ਰਿਤਕਾਂ ਦੀ ਪਛਾਣ ਗਰਵਿਤ (25) ਅਤੇ ਨੰਦਿਨੀ (22) ਵਜੋਂ ਹੋਈ ਹੈ। ਕੁੱਝ ਸਮਾਂ ਪਹਿਲਾਂ ਦੋਵੇਂ ਦੇਹਰਾਦੂਨ ਤੋਂ ਅਪਣੀ ਟੀਮ ਨਾਲ ਬਹਾਦਰਗੜ੍ਹ ਆਏ ਸਨ। ਦੋਵੇਂ ਵੀਡੀਉ ਬਣਾ ਕੇ ਫੇਸਬੁੱਕ ਅਤੇ ਯੂਟਿਊਬ 'ਤੇ ਪੋਸਟ ਕਰਦੇ ਸਨ। ਇਸ ਸਮੇਂ ਉਹ ਬਹਾਦਰਗੜ੍ਹ ਸ਼ਹਿਰ ਦੀ ਰੁਹਿਲ ਰੈਜ਼ੀਡੈਂਸੀ ਸੁਸਾਇਟੀ ਦੇ ਫਲੈਟ ਨੰਬਰ 701 ਵਿਚ ਰਹਿ ਰਹੇ ਸਨ।

ਸ਼ੁਰੂਆਤੀ ਜਾਂਚ 'ਚ ਸਾਹਮਣੇ ਆਇਆ ਹੈ ਕਿ ਗਰਵਿਤ ਸ਼ਨਿਚਰਵਾਰ ਸਵੇਰੇ ਸੋਸਾਇਟੀ 'ਚ ਆਇਆ ਸੀ। ਇਥੇ ਉਸ ਨੇ ਨੰਦਨੀ ਨਾਲ ਗੱਲਬਾਤ ਕੀਤੀ। ਸਵੇਰੇ ਕਰੀਬ 6 ਵਜੇ ਦੋਵਾਂ ਦੀਆਂ ਖੂਨ ਨਾਲ ਲੱਥ-ਪੱਥ ਲਾਸ਼ਾਂ ਜ਼ਮੀਨ 'ਤੇ ਪਈਆਂ ਮਿਲੀਆਂ। ਜਦੋਂ ਉਨ੍ਹਾਂ ਨੂੰ ਸੁਸਾਇਟੀ 'ਚ ਰਹਿੰਦੇ ਲੋਕਾਂ ਨੇ ਦੇਖਿਆ ਤਾਂ ਮੌਕੇ 'ਤੇ ਲੋਕਾਂ ਦੀ ਭੀੜ ਇਕੱਠੀ ਹੋ ਗਈ।

ਇਸ ਤੋਂ ਬਾਅਦ ਗਰਵੀਤ ਅਤੇ ਨੰਦਿਨੀ ਦੇ ਦੋਸਤ ਵੀ ਉੱਥੇ ਆ ਗਏ। ਦੋਵਾਂ ਨੂੰ ਤੁਰੰਤ ਹਸਪਤਾਲ ਲਿਜਾਇਆ ਗਿਆ। ਡਾਕਟਰਾਂ ਨੇ ਜਾਂਚ ਕਰਨ ਤੋਂ ਬਾਅਦ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿਤਾ। ਸੂਚਨਾ ਤੋਂ ਬਾਅਦ ਸੈਕਟਰ-6 ਥਾਣਾ ਪੁਲਿਸ ਪਹਿਲਾਂ ਮੌਕੇ 'ਤੇ ਪਹੁੰਚੀ ਅਤੇ ਫਿਰ ਹਸਪਤਾਲ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ। ਐਫਐਸਐਲ ਟੀਮ ਨੂੰ ਸੂਚਿਤ ਕੀਤਾ।

ਜਾਂਚ ਅਧਿਕਾਰੀ ਜਗਬੀਰ ਸਿੰਘ ਨੇ ਦਸਿਆ ਕਿ ਦੋਵਾਂ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਲਿਆ ਗਿਆ ਹੈ। ਉਨ੍ਹਾਂ ਦੇ ਨਾਲ ਰਹਿਣ ਵਾਲੇ ਨੌਜਵਾਨਾਂ ਅਤੇ ਔਰਤਾਂ ਤੋਂ ਪੁੱਛਗਿੱਛ ਕੀਤੀ ਜਾ ਰਹੀ ਹੈ। ਦੋਵਾਂ ਦੇ ਪਰਿਵਾਰਾਂ ਨੂੰ ਲੱਭ ਕੇ ਸੂਚਿਤ ਕੀਤਾ ਜਾਵੇਗਾ। ਇਸ ਸਬੰਧੀ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਤੋਂ ਬਾਅਦ ਹੀ ਅਗਲੀ ਕਾਰਵਾਈ ਕੀਤੀ ਜਾਵੇਗੀ।

(For more Punjabi news apart from YouTubers in live-in relationship jump off seventh floor in Haryana, stay tuned to Rozana Spokesman)

 

Tags: haryana news

Location: India, Haryana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM

ਅਮਿਤਾਭ ਦੇ ਪੈਰੀ ਹੱਥ ਲਾਉਣ ਨੂੰ ਲੈ ਕੇ ਦੋਸਾਂਝ ਦਾ ਕੀਤਾ ਜਾ ਰਿਹਾ ਵਿਰੋਧ

01 Nov 2025 3:09 PM
Advertisement