
'ਸਰਕਾਰ ਨੇ ਧੱਕੇ ਨਾਲ ਕਰਵਾਈ ਦਾਦੂਵਾਲ ਦੀ ਐਂਟਰੀ '
Haryana News in Punjabi : ਹਰਿਆਣਾ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ 49ਮੈਂਬਰਾਂ ਨੂੰ ਸਹੁੰ ਚੁਕਾਈ ਗਈ ਹੈ। ਉਥੇ ਹੀ ਸਹੁੰ ਚੁੱਕ ਸਮਾਗਮ ਤੋਂ ਬਾਅਦ ਅਕਾਲ ਪੰਥਕ ਦਲ ਮੋਰਚੇ ਦੇ ਮੈਂਬਰਾਂ ਨੇ ਵਿਰੋਧ ਕੀਤਾ । ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਮੈਂਬਰ ਬਿੰਦਰ ਸਿੰਘ ਨੇ ਸਹੁੰ ਚੁੱਕਣ ਵਾਲੇ ਸ਼ਬਦਾਂ ’ਤੇ ਇਤਰਾਜ਼ ਚੁੱਕਿਆ ਹੈ। ਉਨ੍ਹਾਂ ਨੇ ਰੋਜ਼ਾਨਾ ਸਪੋਕਮੈਨ ਦੇ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਕਿਹਾ ਕਿ ਚੋਣ ਵਿੱਚ ਹਾਰੇ ਗਏ ਵਿਅਕਤੀ ਨੂੰ ਕਿਵੇਂ ਮੈਂਬਰ ਨਾਮਜ਼ਦ ਕੀਤਾ ਜਾ ਰਿਹਾ ਹੈ। ਉਨ੍ਹਾਂ ਨੇ ਕਿਹਾ ਹੈ ਕਿ ਹਰਿਆਣੇ ਦੀ ਸਰਕਾਰ ਨੇ ਇਸ ਨੂੰ ਨਾਮਜ਼ਦ ਕੀਤਾ ਹੈ। ਅਕਾਲ ਪੰਥਕ ਦਲ ਦੇ ਮੈਂਬਰਾਂ ਦਾ ਕਹਿਣਾ ਹੈ ਕਿ ਅਸੀਂ ਇਸ ਦਾ ਵਿਰੋਧ ਕਰਦੇ ਹਾਂ।
ਭਾਈ ਬਿੰਦਰ ਸਿੰਘ ਨੇ ਕਿਹਾ ਕਿ ਬਲਜੀਤ ਸਿੰਘ ਦਾਦੂਵਾਲ ਦੀ ਪ੍ਰਧਾਨਗੀ ਦੌਰਾਨ ਕਰੋੜਾਂ ਰੁਪਏ ਦਾ ਘਪਲਾ ਹੋਇਆ ਹੈ ਅਤੇ ਅਸੀ ਸਰਕਾਰ ਜਾਂਚ ਦੀ ਮੰਗ ਕਰਦੇ ਹਾਂ। ਹਰਿਆਣਾ ਸਰਕਾਰ ਘਪਲੇ ਦੀ ਨਿਰਪੱਖ ਜਾਂਚ ਕਰੇ। ਉਨ੍ਹਾਂ ਨੇ ਕਿਹਾ ਹੈ ਕਿ ਇਕ ਹਾਰੇ ਹੋਏ ਵਿਅਕਤੀ ਨੂੰ ਸਰਕਾਰ ਨਾਮਜ਼ਦ ਕਿਵੇਂ ਕਰ ਸਕਦੀ ਹੈ।