
ਉਹਨਾਂ ਨੂੰ ਮੁੱਖ ਸਕੱਤਰ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਫੜ ਲਿਆ ਜਾਵੇਗਾ।
ਕਰਨਾਲ - ਹਰਿਆਣਾ ਦੇ ਕੈਥਲ ਜ਼ਿਲ੍ਹੇ ਵਿਚ ਦੋ ਅਣਪਛਾਤੇ ਬਦਮਾਸ਼ਾਂ ਨੇ ਇੱਕ ਸਿੱਖ ਨੌਜਵਾਨ ਦੀ ਕੁੱਟਮਾਰ ਕਰਕੇ ਉਸ ਨੂੰ ਗੰਭੀਰ ਰੂਪ ਵਿਚ ਜ਼ਖਮੀ ਕਰ ਦਿੱਤਾ ਸੀ, ਸਿੱਖ ਨੌਜਵਾਨ ਸੁਖਵਿੰਦਰ ਸਿੰਘ ਨੂੰ ਗਲਤ ਸ਼ਬਦ ਕਹਿਣ ਵਾਲੇ ਦੋਸ਼ੀਆਂ 'ਤੇ ਹੁਣ ਕਾਰਵਾਈ ਦੀ ਮੰਗ ਉੱਠੀ ਹੈ। ਇਸ ਮਾਮਲੇ ਨੂੰ ਲੈ ਕੇ ਹੁਣ ਘੱਟ ਗਿਣਤੀ ਕਮਿਸ਼ਨ ਨੇ ਨੋਟਿਸ ਲਿਆ ਹੈ।
ਉਹਨਾਂ ਨੇ ਹਰਿਆਣਾ ਦੇ ਮੁੱਖ ਸਕੱਤਰ ਨੂੰ ਨੋਟਿਸ ਜਾਰੀ ਕਰ ਕੇ ਰਿਪੋਰਟ ਮੰਗੀ ਹੈ ਕਿ ਇਸ ਮਾਮਲੇ ਵਿਚ ਕੀ ਕੀਤਾ ਗਿਆ ਹੈ? ਇਸ ਮਾਮਲੇ ’ਤੇ ਕੌਮੀ ਘੱਟ ਗਿਣਤੀ ਕਮਿਸ਼ਨ ਦੇ ਚੇਅਰਮੈਨ ਇਕਬਾਲ ਸਿੰਘ ਲਾਲਪੁਰਾ ਨੇ ਦੱਸਿਆ ਕਿ ਉਹਨਾਂ ਨੂੰ ਮੁੱਖ ਸਕੱਤਰ ਨੇ ਭਰੋਸਾ ਦਿੱਤਾ ਹੈ ਕਿ ਮੁਲਜ਼ਮਾਂ ਨੂੰ ਜਲਦੀ ਫੜ ਲਿਆ ਜਾਵੇਗਾ।
ਇਕਬਾਲ ਸਿੰਘ ਲਾਲਪੁਰਾ ਨੇ ਕਿਹਾ ਕਿ ਇਹ ਲੋਕ ਸਮਾਜ 'ਚ ਜ਼ਹਿਰ ਘੋਲਣ ਦਾ ਕੰਮ ਕਰ ਰਹੇ ਹਨ ਪਰ ਸਿੱਖ ਉਸ ਤਰ੍ਹਾਂ ਨਹੀਂ ਰਹੇ, ਜਿਸ ਤਰ੍ਹਾਂ ਉਨ੍ਹਾਂ ਨੂੰ ਕਿਹਾ ਜਾ ਰਿਹਾ ਹੈ, ਸਿੱਖ ਖਿਡਾਰੀ ਦੇਸ਼ ਦਾ ਨਾਂ ਰੌਸ਼ਨ ਕਰ ਰਹੇ ਹਨ।