Haryana News : ਸ਼ੁਭਕਰਨ ਮਾਮਲੇ ’ਚ ਹਰਿਆਣਾ ਸਰਕਾਰ ਹਾਈ ਕੋਰਟ ਦੇ ਫ਼ੈਸਲੇ ਖ਼ਿਲਾਫ਼ ਸੁਪਰੀਮ ਕੋਰਟ ਪਹੁੰਚੀ

By : BALJINDERK

Published : Mar 14, 2024, 3:30 pm IST
Updated : Mar 14, 2024, 5:51 pm IST
SHARE ARTICLE
Shubhkaran File Photo
Shubhkaran File Photo

Haryana News : 21 ਫਰਵਰੀ ਨੂੰ ਖਨੌਰੀ ਹੱਦ ’ਤੇ ਕਿਸਾਨ ਸ਼ੁਭਕਰਨ ਸਿੰਘ ਦੀ ਹੋਈ ਸੀ ਮੌਤ

Haryana News : ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਦੀ ਪਾਲਣਾ ਕਰਦਿਆਂ 21 ਫਰਵਰੀ ਨੂੰ ਖਨੌਰੀ ਹੱਦ ’ਤੇ ਬਠਿੰਡਾ ਦੇ ਕਿਸਾਨ ਸ਼ੁਭਕਰਨ ਸਿੰਘ ਦੀ ਹੋਈ ਮੌਤ ਦੀ ਜਾਂਚ ਲਈ ਸੇਵਾਮੁਕਤ ਜੱਜ ਜੈਸ਼੍ਰੀ ਠਾਕੁਰ ਦੀ ਪ੍ਰਧਾਨਗੀ ’ਚ ਕਮੇਟੀ ਬਣਾਈ ਗਈ ਹੈ ਪਰ ਇਸ ਦੇ ਨਾਲ ਹੀ ਹਰਿਆਣਾ ਸਰਕਾਰ ਨੇ ਅੱਜ ਸੁਪਰੀਮ ਕੋਰਟ ਦਾ ਰੁਖ ਕਰ ਲਿਆ ਹੈ।

ਇਹ ਵੀ ਪੜੋ:Alliance Air News: ਅਲਾਇੰਸ ਏਅਰ ਨੇ ਬਿਲਾਸਪੁਰ ਤੋਂ ਦਿੱਲੀ, ਕੋਲਕਾਤਾ ਲਈ ਸ਼ੁਰੂ ਕੀਤੀਆਂ ਉਡਾਣਾਂ 

ਸੂਤਰਾਂ ਤੋਂ ਮਿਲੀ ਜਾਣਕਾਰੀ ਅਨੁਸਾਰ ਹਰਿਆਣਾ ਸਰਕਾਰ ਨੇ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਵਿਰੁੱਧ 11 ਫਰਵਰੀ ਨੂੰ ਅਪੀਲ ਦਾਇਰ ਕੀਤੀ ਸੀ ਪਰ ਅਜੇ ਤੱਕ ਰਜਿਸਟਰੀ ਵੱਲੋਂ ਸੂਚੀਬੱਧ ਕਰਨ ਦੀ ਪ੍ਰਵਾਨਗੀ ਨਹੀਂ ਦਿੱਤੀ ਗਈ ਹੈ। ਦਰਅਸਲ, ਐਕਟਿੰਗ ਚੀਫ਼ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਅਤੇ ਜਸਟਿਸ ਲੁਪਿਤਾ ਬੈਨਰਜੀ ਦੀ ਡਿਵੀਜ਼ਨ ਬੈਂਚ ਨੇ 7 ਫਰਵਰੀ ਨੂੰ ਕਿਸਾਨ ਦੀ ਮੌਤ ਦੀ ਜਾਂਚ ਲਈ ਹਾਈ ਕੋਰਟ ਦੇ ਸੇਵਾਮੁਕਤ ਜੱਜ ਅਤੇ ਦੋ ਵਧੀਕ ਡਾਇਰੈਕਟਰ ਜਨਰਲ ਆਫ਼ ਪੁਲਿਸ (ਏਡੀਜੀਪੀ) ’ਤੇ ਆਧਾਰਿਤ ਕਮੇਟੀ ਬਣਾਉਣ ਦਾ ਹੁਕਮ ਦਿੱਤਾ ਸੀ। 

ਇਹ ਵੀ ਪੜੋ:Chandigarh News : ਅਦਾਲਤ ਨੇ ਪਤਨੀ ਦੀ ਹੱਤਿਆ ਮਾਮਲੇ ’ਚ ਪਤੀ ਨੂੰ ਸੁਣਾਈ ਉਮਰ ਕੈਦ ਦੀ ਸਜ਼ਾ

ਜਿਸ ਤੋਂ ਬਾਅਦ ਸੇਵਾਮੁਕਤ ਜੱਜ ਜੈਸ਼੍ਰੀ ਠਾਕੁਰ ਦੀ ਪ੍ਰਧਾਨਗੀ ਹੇਠ ਇੱਕ ਕਮੇਟੀ ਦਾ ਗਠਨ ਕੀਤਾ ਗਿਆ। ਪੰਜਾਬ ਤੋਂ ਏਡੀਜੀਪੀ ਪ੍ਰਮੋਦ ਬਾਨ ਅਤੇ ਹਰਿਆਣਾ ਤੋਂ ਏਡੀਜੀਪੀ ਅਮਿਤਾਭ ਸਿੰਘ ਢਿੱਲੋਂ ਵੀ ਇਸ ਕਮੇਟੀ ਦੇ ਮੈਂਬਰ ਹਨ। ਹਾਈ ਕੋਰਟ ਨੇ ਕਮੇਟੀ ਨੂੰ ਇੱਕ ਮਹੀਨੇ ਦੇ ਅੰਦਰ ਜਾਂਚ ਕਰਕੇ ਰਿਪੋਰਟ ਦਾਖ਼ਲ ਕਰਨ ਲਈ ਕਿਹਾ ਹੈ। ਕਮੇਟੀ ਨੂੰ ਹੇਠ ਲਿਖੇ ਤੱਥਾਂ ’ਤੇ ਰਿਪੋਰਟ ਦੇਣ ਦੇ ਹੁਕਮ ਦਿੱਤੇ ਗਏ ਹਨ।
-ਕੀ ਪੰਜਾਬ ਜਾਂ ਹਰਿਆਣਾ ਪੁਲਿਸ ਨੂੰ ਪੀੜਤ ਦੀ ਮੌਤ ਦੀ ਜਾਂਚ ਦਾ ਅਧਿਕਾਰ ਹੋਵੇਗਾ?
-ਪੀੜਤ ਦੀ ਮੌਤ ਦਾ ਕਾਰਨ, ਹਥਿਆਰ ਦੀ ਕਿਸਮ ਦੇ ਹਥਿਆਰ ਵਿੱਚ ਗੋਲ਼ੀ ਜਾਂ ਪੈਲੇਟ ਵਰਤੀ ਗਈ।
-ਕੀ ਤਾਕਤ ਦੀ ਵਰਤੋਂ ਸਥਿਤੀ ਲਈ ਉਚਿਤ ਸੀ।
-ਪੀੜਤ ਪਰਿਵਾਰ ਨੂੰ ਮੁਆਵਜ਼ਾ

ਇਹ ਵੀ ਪੜੋ:Punjab Police News : ਪੰਜਾਬ ਪੁਲਿਸ ’ਚ ਭਰਤੀ ਹੋਣਗੇ 1800 ਕਾਂਸਟੇਬਲ, ਭਰਤੀ ਪ੍ਰਕਿਰਿਆ ਸ਼ੁਰੂ 

ਜਾਣੋ ਕੀ ਹੈ ਮਾਮਲਾ
ਪਿਛਲੇ ਮਹੀਨੇ 21 ਫਰਵਰੀ ਨੂੰ ਖਨੌਰੀ ਹੱਦ 'ਤੇ ਸੰਘਰਸ਼ ਕਰ ਰਹੇ ਬਠਿੰਡਾ ਦੇ ਕਿਸਾਨ ਸ਼ੁਭਕਰਨ ਸਿੰਘ ਦੀ ਮੌਤ ਹੋ ਗਈ ਸੀ। ਕਿਸਾਨਾਂ ਦੀ ਨੁਮਾਇੰਦਗੀ ਕਰਨ ਵਾਲੀਆਂ ਵੱਖ-ਵੱਖ ਯੂਨੀਅਨਾਂ ਨੇ ਫ਼ਸਲਾਂ ਦੇ ਘੱਟੋ-ਘੱਟ ਸਮਰਥਨ ਮੁੱਲ (ਐੱਮ.ਐੱਸ.ਪੀ.) ਦੀ ਗਰੰਟੀ ਦੇਣ ਲਈ ਕਾਨੂੰਨ ਬਣਾਉਣ ਸਮੇਤ ਆਪਣੀਆਂ ਮੰਗਾਂ ਨੂੰ ਲੈ ਕੇ 13 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨਾ ਸ਼ੁਰੂ ਕਰ ਦਿੱਤਾ ਸੀ। ਪੰਜਾਬ ਅਤੇ ਹਰਿਆਣਾ ਦੀਆਂ ਹੱਦਾਂ ’ਤੇ ਡਟੇ ਕਿਸਾਨਾਂ ਨੂੰ ਹਰਿਆਣਾ ਪੁਲਿਸ ਦੇ ਸਖ਼ਤ ਵਿਰੋਧ ਦਾ ਸਾਹਮਣਾ ਕਰਨਾ ਪਿਆ। ਜਿਸ ਨੇ ਉਨ੍ਹਾਂ ਨੂੰ ਦਿੱਲੀ ਵੱਲ ਵਧਣ ਤੋਂ ਰੋਕਣ ਲਈ ਤਾਕਤ ਦੀ ਵਰਤੋਂ ਕੀਤੀ।

ਇਹ ਵੀ ਪੜੋ:US News : ਫਲੋਰੀਡਾ ’ਚ ਭਾਰਤੀ ਵਿਦਿਆਰਥੀ ਦੀ ਜੈੱਟ ਸਕੀ ਹਾਦਸੇ ’ਚ ਹੋਈ ਮੌਤ  

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕਮੇਟੀ ਨੂੰ ਇੱਕ ਮਹੀਨੇ ਵਿੱਚ ਆਪਣੀ ਰਿਪੋਰਟ ਦੇਣ ਲਈ ਕਿਹਾ ਹੈ। ਇਸ ਦੇ ਨਾਲ ਹੀ ਕਮੇਟੀ ਨੂੰ ਮੀਟਿੰਗਾਂ ਕਰਨ ਅਤੇ ਸ਼ਨਾਖਤ ਕੀਤੇ ਨੁਕਤਿਆਂ ਦਾ ਪਤਾ ਲਗਾਉਣ ਲਈ ਸਾਈਟ ਦਾ ਦੌਰਾ ਕਰਨ ਦੇ ਅਧਿਕਾਰ ਵੀ ਦਿੱਤੇ ਗਏ ਹਨ।

ਇਹ ਵੀ ਪੜੋ:Jalandhar News : ਹਲਵਾਈ ਬਣਿਆ ਕਰੋੜਪਤੀ, ਨਿਕਲੀ 1.50 ਕਰੋੜ ਰੁਪਏ ਦੀ ਲਾਟਰੀ

  (For more news apart from Haryana government approached the Supreme Court against the High Court News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 03/08/2025

03 Aug 2025 1:23 PM

ਸ: ਜੋਗਿੰਦਰ ਸਿੰਘ ਦੇ ਸ਼ਰਧਾਂਜਲੀ ਸਮਾਗਮ ਮੌਕੇ ਕੀਰਤਨ ਸਰਵਣ ਕਰ ਰਹੀਆਂ ਸੰਗਤਾਂ

03 Aug 2025 1:18 PM

Ranjit Singh Gill Home Live Raid :ਰਣਜੀਤ ਗਿੱਲ ਦੇ ਘਰ ਬਾਹਰ ਦੇਖੋ ਕਿੱਦਾਂ ਦਾ ਮਾਹੌਲ.. Vigilance raid Gillco

02 Aug 2025 3:20 PM

Pardhan Mantri Bajeke News : ਪ੍ਰਧਾਨਮੰਤਰੀ ਬਾਜੇਕੇ ਦੀ ਵੀਡੀਓ ਤੋਂ ਬਾਅਦ ਫਿਰ ਹੋਵੇਗੀ ਪੇਸ਼ੀ | Amritpal Singh

02 Aug 2025 3:21 PM

'ਤੇਰੀ ਬੁਲਟ ਪਰੂਫ਼ ਗੱਡੀ ਪਾੜਾਂਗੇ, ਜੇਲ੍ਹ ‘ਚੋਂ ਗੈਂਗਸਟਰ ਜੱਗੂ ਭਗਵਾਨਪੁਰੀਏ ਦੀ ਧਮਕੀ'

01 Aug 2025 6:37 PM
Advertisement