Haryana Accident News: ਸਕਾਰਪੀਓ-ਟਰੱਕ ਦੀ ਹੋਈ ਜ਼ਬਰਦਸਤ ਟੱਕਰ, 3 ਲੋਕਾਂ ਦੀ ਹੋਈ ਮੌਕੇ 'ਤੇ ਮੌਤ
Published : Jul 14, 2024, 5:18 pm IST
Updated : Jul 14, 2024, 5:18 pm IST
SHARE ARTICLE
Haryana Accident News in punjabi
Haryana Accident News in punjabi

Haryana Accident News: ਇਕ ਦੀ ਹਾਲਤ ਗੰਭੀਰ

Haryana Accident News in punjabi : ਹਰਿਆਣਾ ਦੇ ਮਹਿੰਦਰਗੜ੍ਹ 'ਚ ਨੈਸ਼ਨਲ ਹਾਈਵੇਅ 152 ਡੀ 'ਤੇ ਸ਼ਨੀਵਾਰ ਰਾਤ ਨੂੰ ਇਕ ਸਕਾਰਪੀਓ ਕਾਰ ਨੇ ਟਰੱਕ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ 3 ਲੋਕਾਂ ਦੀ ਮੌਤ ਹੋ ਗਈ। ਹਾਦਸੇ 'ਚ ਇਕ ਵਿਅਕਤੀ ਜ਼ਖ਼ਮੀ ਹੋਇਆ ਹੈ, ਜਿਸ ਨੂੰ ਗੰਭੀਰ ਹਾਲਤ 'ਚ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ।

ਇਹ ਵੀ ਪੜ੍ਹੋ: Banur Encounter: ਬਨੂੜ 'ਚ ਵੱਡਾ ਐਨਕਾਊਂਟਰ, ਨਾਮੀ ਗੈਂਗਸਟਰ ਕੀਤਾ ਢੇਰ 

ਪੁਲਿਸ ਨੇ ਲਾਸ਼ਾਂ ਨੂੰ ਸਿਵਲ ਹਸਪਤਾਲ ਭੇਜ ਦਿੱਤਾ ਹੈ। ਮ੍ਰਿਤਕ ਦੇ ਵਾਰਸਾਂ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਕਰਵਾ ਕੇ ਅਗਲੀ ਕਾਰਵਾਈ ਕੀਤੀ ਜਾਵੇਗੀ।
ਮ੍ਰਿਤਕਾਂ ਵਿਚੋਂ ਇਕ ਦੀ ਪਛਾਣ ਨਾਇਬ ਸਲਮਾਨੀ ਵਾਸੀ ਜਲੰਧਰ ਵਜੋਂ ਹੋਈ ਹੈ। ਬਾਕੀ ਦੋ ਦੀ ਅਜੇ ਤੱਕ ਪਛਾਣ ਨਹੀਂ ਹੋ ਸਕੀ ਹੈ। ਦੱਸਿਆ ਜਾ ਰਿਹਾ ਹੈ ਕਿ ਮ੍ਰਿਤਕ ਅਜਮੇਰ ਤੋਂ ਜਲੰਧਰ ਜਾ ਰਹੇ ਸਨ।

ਇਹ ਵੀ ਪੜ੍ਹੋ: Patiala News: ਪਹਿਲਾਂ ਕੀਤੀ ਦੋਸਤੀ, ਫਿਰ ਵਿਆਹ ਦਾ ਲਾਰਾ ਲਗਾ ਕੇ ਕੁੜੀ ਨਾਲ 6 ਮਹੀਨਿਆਂ ਤੱਕ ਬਣਾਏ ਸਰੀਰਕ ਸਬੰਧ 

ਜਾਣਕਾਰੀ ਅਨੁਸਾਰ ਐਤਵਾਰ ਸਵੇਰੇ 2:45 ਵਜੇ ਨੈਸ਼ਨਲ ਹਾਈਵੇਅ 152 ਡੀ 'ਤੇ ਸੁਪਰੀਮ ਲੌਜਿਸਟਿਕ ਕੰਪਨੀ ਦਾ ਟਰੱਕ ਅੰਬਾਲਾ ਵੱਲ ਜਾ ਰਿਹਾ ਸੀ। ਇਸ ਨੂੰ ਅਜਮੇਰ ਥਾਣੇ ਦੇ ਵਿਨਾਇਕ ਇਲਾਕੇ ਦਾ ਰਹਿਣ ਵਾਲਾ ਸੁਖਦੇਵ ਚਲਾ ਰਿਹਾ ਸੀ। ਜਦੋਂ ਇਹ ਟਰੱਕ ਹਾਈਵੇਅ ’ਤੇ ਪਿੰਡ ਸੁਰਜਨਵਾਸ ਕੋਲ ਪੁੱਜਾ ਤਾਂ ਪਿੱਛੇ ਤੋਂ ਇੱਕ ਸਕਾਰਪੀਓ ਗੱਡੀ ਨੇ ਉਸ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿੱਚ ਸਕਾਰਪੀਓ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨੁਕਸਾਨਿਆ ਗਿਆ। ਇਸ ਵਿੱਚ ਚਾਰ ਲੋਕ ਸਨ। ਲੋਕਾਂ ਦੀ ਮਦਦ ਨਾਲ ਚਾਰਾਂ ਨੂੰ ਸਕਾਰਪੀਓ ਗੱਡੀ ਵਿੱਚੋਂ ਬਾਹਰ ਕੱਢਿਆ ਗਿਆ। ਐਂਬੂਲੈਂਸ ਬੁਲਾ ਕੇ ਉਨ੍ਹਾਂ ਨੂੰ ਸਿਵਲ ਹਸਪਤਾਲ ਮਹਿੰਦਰਗੜ੍ਹ ਲਿਆਂਦਾ ਗਿਆ।

 

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਇੱਥੇ ਮੁੱਢਲੀ ਸਹਾਇਤਾ ਦੇਣ ਤੋਂ ਬਾਅਦ ਡਾਕਟਰਾਂ ਨੇ ਸੰਨੀ ਉਰਫ਼ ਤੇਜੇਂਦਰ ਸਿੰਘ ਵਾਸੀ ਗੁਰੂ ਨਾਨਕ ਪੁਰਾ ਜਲੰਧਰ ਨੂੰ ਉਚੇਚੇ ਤੌਰ ’ਤੇ ਰੈਫ਼ਰ ਕਰ ਦਿੱਤਾ। ਉਸ ਦੇ ਤਿੰਨ ਹੋਰ ਸਾਥੀਆਂ ਨੂੰ ਡਾਕਟਰਾਂ ਨੇ ਮ੍ਰਿਤਕ ਐਲਾਨ ਦਿੱਤਾ। ਤਿੰਨਾਂ ਮ੍ਰਿਤਕਾਂ ਦੀਆਂ ਲਾਸ਼ਾਂ ਨੂੰ ਸਿਵਲ ਹਸਪਤਾਲ ਮਹਿੰਦਰਗੜ੍ਹ ਵਿਚ ਰਖਵਾਇਆ ਗਿਆ ਹੈ। ਹਾਦਸੇ ਸਬੰਧੀ ਪਰਿਵਾਰਕ ਮੈਂਬਰਾਂ ਨੂੰ ਸੂਚਨਾ ਦਿਤੀ ਗਈ ਹੈ। ਪੁਲਿਸ ਵਲੋਂ ਅਗਲੇਰੀ ਕਾਰਵਾਈ ਕੀਤੀ ਜਾ ਰਹੀ ਹੈ। ਪਰਿਵਾਰਕ ਮੈਂਬਰਾਂ ਦੇ ਆਉਣ ਤੋਂ ਬਾਅਦ ਪੋਸਟਮਾਰਟਮ ਕਰਵਾਇਆ ਜਾਵੇਗਾ।

ਮਹਿੰਦਰਗੜ੍ਹ ਸਿਵਲ ਹਸਪਤਾਲ ਦੇ ਡਾਕਟਰ ਸ਼ਿਵਮ ਨੇ ਦੱਸਿਆ ਕਿ ਰਾਤ ਨੂੰ 4 ਵਿਅਕਤੀ ਉਨ੍ਹਾਂ ਕੋਲ ਆਏ ਸਨ। ਇਹਨਾਂ ਵਿਚੋਂ ਇਕ ਨੂੰ ਉੱਚ ਕੇਂਦਰ ਵਿਚ ਭੇਜਿਆ ਗਿਆ ਸੀ। ਬਾਕੀ ਤਿੰਨਾਂ ਦੀ ਪਹਿਲਾਂ ਹੀ ਮੌਤ ਹੋ ਚੁੱਕੀ ਸੀ। ਤਿੰਨਾਂ ਦੀਆਂ ਲਾਸ਼ਾਂ ਨੂੰ ਮੁਰਦਾਘਰ 'ਚ ਰਖਵਾ ਦਿੱਤਾ ਗਿਆ ਹੈ।

​(For more Punjabi news apart from Haryana Accident News in punjabi  , stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਮੁੱਖ ਮੰਤਰੀ ਭਗਵੰਤ ਮਾਨ ਦਾ ਵੱਡਾ ਐਲਾਨ, 8 ਮਾਰਚ ਨੂੰ ਪੇਸ਼ ਹੋਵੇਗਾ ਪੰਜਾਬ ਦਾ ਬਜਟ

23 Feb 2026 3:02 PM

ਟੈਰਿਫ਼ 'ਚ ਬਦਲਾਅ ਕਾਰਨ ਭਾਰਤ-ਅਮਰੀਕਾ ਵਪਾਰ ਸਮਝੌਤੇ ਦੀ ਮੀਟਿੰਗ ਟਲੀ

23 Feb 2026 3:01 PM

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM
Advertisement