
Ambala Accident News: ਟਰੱਕ ਦੇ ਐਕਟਿਵਾ ਨੂੰ ਟੱਕਰ ਮਾਰਨ ਕਾਰਨ ਵਾਪਰਿਆ ਹਾਦਸਾ, 2 ਗੰਭੀਰ ਜ਼ਖ਼ਮੀ
Ambala Accident News in punjabi : ਅੱਜ ਸਵੇਰੇ ਅੰਬਾਲਾ-ਜਗਾਧਰੀ ਰੋਡ 'ਤੇ ਇੱਕ ਦਰਦਨਾਕ ਸੜਕ ਹਾਦਸਾ ਵਾਪਰਿਆ। ਇੱਕ ਲਾਪਰਵਾਹ ਟਰੱਕ ਡਰਾਈਵਰ ਨੇ ਇੱਕ ਐਕਟਿਵਾ ਨੂੰ ਟੱਕਰ ਮਾਰ ਦਿੱਤੀ। ਹਾਦਸੇ ਵਿਚ ਇੱਕ 8 ਮਹੀਨੇ ਦੇ ਬੱਚੇ ਅਤੇ ਉਸ ਦੀ ਮਾਂ ਦੀ ਮੌਤ ਹੋ ਗਈ।
ਸੜਕ ਹਾਦਸੇ ਵਿੱਚ ਬੱਚੇ ਦੇ ਪਿਤਾ ਅਤੇ ਚਾਚਾ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਦੇ ਹੀ ਪੁਲਿਸ ਟੀਮ ਮੌਕੇ 'ਤੇ ਪਹੁੰਚੀ, ਲਾਸ਼ ਨੂੰ ਕਬਜ਼ੇ ਵਿੱਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ। ਜਾਣਕਾਰੀ ਅਨੁਸਾਰ, ਪਰਿਵਾਰ ਬੱਚੇ ਗੀਤਾਂਸ਼ ਦਾ ਚੈੱਕਅਪ ਕਰਵਾਉਣ ਲਈ ਸਪੇਦਾ ਪਿੰਡ ਤੋਂ ਪੀਜੀਆਈ ਚੰਡੀਗੜ੍ਹ ਐਕਟਿਵਾ 'ਤੇ ਜਾ ਰਿਹਾ ਸੀ, ਪਰ ਅੰਬਾਲਾ ਜਗਾਧਰੀ ਰੋਡ 'ਤੇ ਇੱਕ ਲਾਪਰਵਾਹ ਟਰੱਕ ਡਰਾਈਵਰ ਨੇ ਐਕਟਿਵਾ ਨੂੰ ਟੱਕਰ ਮਾਰ ਦਿੱਤੀ।
ਇਸ ਹਾਦਸੇ ਵਿਚ ਅੱਠ ਮਹੀਨੇ ਦੇ ਗੀਤਾਂਸ਼ ਅਤੇ ਉਸ ਦੀ 25 ਸਾਲਾ ਮਾਂ ਗੀਤਾ ਦੀ ਮੌਕੇ 'ਤੇ ਹੀ ਮੌਤ ਹੋ ਗਈ। ਬੱਚੇ ਦਾ ਪਿਤਾ ਅਤੇ ਚਾਚਾ ਜ਼ਖ਼ਮੀ ਹੋ ਗਏ। ਹਾਦਸੇ ਦੀ ਸੂਚਨਾ ਮਿਲਣ ਤੋਂ ਬਾਅਦ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਜ਼ਖ਼ਮੀਆਂ ਨੂੰ ਹਸਪਤਾਲ ਪਹੁੰਚਾਇਆ। ਪੁਲਿਸ ਨੇ ਮੌਕੇ ਤੋਂ ਟਰਾਲੇ ਨੂੰ ਜ਼ਬਤ ਕਰਕੇ ਚਾਲਕ ਨੂੰ ਗ੍ਰਿਫ਼ਤਾਰ ਕਰ ਲਿਆ।