ਠੰਢ ਦੇ ਕਹਿਰ ਨੂੰ ਲੈ ਕੇ 17 ਜਨਵਰੀ ਤੱਕ ਵਧਾਈਆਂ ਛੁੱਟੀਆਂ
ਚੰਡੀਗੜ੍ਹ: ਹਰਿਆਣਾ ਸਰਕਾਰ ਵੱਲੋਂ ਸਕੂਲਾਂ ਵਿਚ ਛੁੱਟੀਆਂ ਵਿਚ ਮੁੜ ਵਾਧਾ ਕਰ ਦਿੱਤਾ ਗਿਆ ਹੈ। ਹਰਿਆਣਾ ਵਿਚ ਪਹਿਲਾਂ 15 ਜਨਵਰੀ ਤੱਕ ਛੁੱਟੀਆਂ ਕੀਤੀਆਂ ਗਈਆਂ ਸਨ। ਪੰਜਾਬ ਅਤੇ ਹਰਿਆਣਾ ਵਿਚ ਸੀਤ ਲਹਿਰ ਕਾਰਨ ਹਾਲਾਤ ਵਿਗੜ ਰਹੇ ਹਨ। ਮੌਸਮ ਵਿਭਾਗ ਨੇ ਪੱਛਮੀ ਗੜਬੜੀ ਦੇ ਸਰਗਰਮ ਹੋਣ ਦੇ ਮੱਦੇਨਜ਼ਰ 18 ਜਨਵਰੀ ਤੋਂ ਹਰਿਆਣਾ ਅਤੇ ਪੰਜਾਬ ਲਈ ਮੀਂਹ ਦੀ ਚਿਤਾਵਨੀ ਜਾਰੀ ਕੀਤੀ ਹੈ। ਇਸ ਨਾਲ ਆਉਣ ਵਾਲੇ ਦਿਨਾਂ ਵਿੱਚ ਸੀਤ ਲਹਿਰ ਦੇ ਹੋਰ ਜ਼ੋਰ ਫੜਨ ਦੀ ਸੰਭਾਵਨਾ ਹੈ, ਜਿਸ ਨਾਲ ਤਾਪਮਾਨ ਹੋਰ ਘਟੇਗਾ। ਅਗਲੇ ਛੇ ਦਿਨਾਂ ਲਈ ਇੱਕ ਓਂਰੇਜ ਅਲਰਟ ਜਾਰੀ ਕੀਤਾ ਗਿਆ ਹੈ।
