Haryana News: ਹਰਿਆਣਾ 'ਚ ਹੋਲੀ ਵਾਲੇ ਦਿਨ ਭਾਜਪਾ ਨੇਤਾ ਦਾ ਗੋਲੀਆਂ ਮਾਰ ਕੇ ਕਤਲ
Published : Mar 15, 2025, 11:50 am IST
Updated : Mar 15, 2025, 11:50 am IST
SHARE ARTICLE
BJP leader shot dead on Holi day in Haryana
BJP leader shot dead on Holi day in Haryana

Haryana News: ਜ਼ਮੀਨੀ ਵਿਵਾਦ ਕਾਰਨ ਦਿੱਤਾ ਵਾਰਦਾਤ ਨੂੰ ਅੰਜਾਮ

ਹਰਿਆਣਾ ਦੇ ਸੋਨੀਪਤ ਵਿੱਚ ਭਾਜਪਾ ਦੇ ਮੁੰਡਲਾਨਾ ਮੰਡਲ ਪ੍ਰਧਾਨ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ ਹੈ। ਹੋਲੀ ਦੀ ਸ਼ਾਮ ਨੂੰ ਜਦੋਂ ਉਹ ਗਲੀ 'ਚ ਮੌਜੂਦ ਸੀ ਤਾਂ ਉਸ 'ਤੇ ਤਿੰਨ ਗੋਲੀਆਂ ਚਲਾਈਆਂ ਗਈਆਂ, ਜਿਨ੍ਹਾਂ 'ਚੋਂ ਦੋ ਗੋਲੀਆਂ ਆਗੂ ਨੂੰ ਲੱਗੀਆਂ। ਇੱਕ ਗੋਲੀ ਦੁਕਾਨ ਵਿੱਚ ਵੜ ਕੇ ਸਿੱਧੀ ਉਸ ਦੇ ਸਿਰ ਵਿੱਚ ਲੱਗੀ, ਜਿਸ ਕਾਰਨ ਆਗੂ ਦੀ ਮੌਕੇ ’ਤੇ ਹੀ ਮੌਤ ਹੋ ਗਈ। ਇਸ ਦਾ ਵੀਡੀਓ ਵੀ ਸਾਹਮਣੇ ਆਇਆ ਹੈ।

ਦੱਸਿਆ ਜਾ ਰਿਹਾ ਹੈ ਕਿ ਜ਼ਮੀਨੀ ਵਿਵਾਦ ਕਾਰਨ ਇਹ ਘਟਨਾ ਵਾਪਰੀ ਹੈ। ਦੋਸ਼ੀ ਵਾਰਦਾਤ ਨੂੰ ਅੰਜਾਮ ਦੇਣ ਤੋਂ ਬਾਅਦ ਫ਼ਰਾਰ ਹੋ ਗਿਆ। ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਖਾਨਪੁਰ ਹਸਪਤਾਲ ਭੇਜ ਦਿੱਤਾ। ਪੁਲਿਸ ਦਾ ਕਹਿਣਾ ਹੈ ਕਿ ਮੁਲਜ਼ਮਾਂ ਦੀ ਭਾਲ ਜਾਰੀ ਹੈ।

ਸਥਾਨਕ ਲੋਕਾਂ ਮੁਤਾਬਕ ਸੋਨੀਪਤ ਦੇ ਗੋਹਾਨਾ ਦੇ ਜਵਾਹਰਾ ਪਿੰਡ 'ਚ ਹੋਲੀ ਵਾਲੇ ਦਿਨ ਭਾਜਪਾ ਮੁੰਡਲਾਨਾ ਮੰਡਲ ਦੇ ਪ੍ਰਧਾਨ ਸੁਰਿੰਦਰ ਕੁਮਾਰ ਦੀ ਗੋਲੀ ਮਾਰ ਕੇ ਹੱਤਿਆ ਕਰ ਦਿੱਤੀ ਗਈ। ਉਸ 'ਤੇ ਉਸ ਸਮੇਂ ਹਮਲਾ ਕੀਤਾ ਗਿਆ ਜਦੋਂ ਉਹ ਸ਼ਾਮ ਨੂੰ ਆਪਣੀ ਗਲੀ 'ਚ ਮੌਜੂਦ ਸੀ।


 

Location: India, Punjab

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement