Haryana News: ਅਮਰੀਕਾ 'ਚ ਜ਼ਿੰਦਾ ਸੜਿਆ ਟਰੱਕ ਡਰਾਈਵਰ, 2 ਟਰੱਕਾਂ ਦੀ ਟੱਕਰ ਤੋਂ ਬਾਅਦ ਲੱਗੀ ਅੱਗ
Published : Mar 15, 2025, 2:14 pm IST
Updated : Mar 15, 2025, 2:14 pm IST
SHARE ARTICLE
Truck driver burned alive in America Haryana News
Truck driver burned alive in America Haryana News

Haryana News: ਚੰਗੇ ਭਵਿੱਖ ਲਈ 7 ਸਾਲ ਪਹਿਲਾਂ ਗਿਆ ਸੀ ਵਿਦੇਸ਼

ਹਰਿਆਣਾ ਦੇ ਕੁਰੂਕਸ਼ੇਤਰ ਤੋਂ ਭਾਜਪਾ ਆਗੂ ਦੇ ਭਰਾ ਦੀ ਅਮਰੀਕਾ ਵਿੱਚ ਸੜਕ ਹਾਦਸੇ ਵਿੱਚ ਮੌਤ ਹੋ ਗਈ। ਇਹ ਹਾਦਸਾ ਸ਼ੁੱਕਰਵਾਰ ਦੁਪਹਿਰ ਕਰੀਬ 3:30 ਵਜੇ ਵਾਪਰਿਆ ਜਦੋਂ ਇੱਕ ਤੇਜ਼ ਰਫ਼ਤਾਰ ਟਰੱਕ ਨੇ ਦੂਜੇ ਟਰੱਕ ਨੂੰ ਜ਼ੋਰਦਾਰ ਟੱਕਰ ਮਾਰ ਦਿੱਤੀ। ਟੱਕਰ ਤੋਂ ਬਾਅਦ ਦੋਵੇਂ ਟਰੱਕਾਂ ਨੂੰ ਅੱਗ ਲੱਗ ਗਈ। ਇਸ ਤੋਂ ਬਾਅਦ ਇਕ ਕਾਰ ਟਰੱਕ ਨਾਲ ਟਕਰਾ ਗਈ। ਇਸ ਹਾਦਸੇ 'ਚ ਇਕ ਔਰਤ ਵੀ ਜ਼ਖ਼ਮੀ ਹੋ ਗਈ।

ਭਾਜਪਾ ਆਗੂ ਤੇ ਮਾਰਕੀਟ ਕਮੇਟੀ ਪਿਹੋਵਾ ਦੇ ਚੇਅਰਮੈਨ ਐਡਵੋਕੇਟ ਗੁਰਨਾਮ ਮਲਿਕ ਨੇ ਦੱਸਿਆ ਕਿ ਉਸ ਦਾ 46 ਸਾਲਾ ਭਰਾ ਬਿਕਰਮ ਸਿੰਘ ਉਰਫ਼ ਬਿੱਕੂ ਸਾਲ 2017 ਵਿੱਚ ਅਮਰੀਕਾ ਗਿਆ ਸੀ। ਬਿੱਕੂਅਮਰੀਕਾ ਦੇ ਕੈਲੀਫੋਰਨੀਆ ਵਿਚ ਰਹਿੰਦਾ ਸੀ ਅਤੇ ਉਥੇ ਟਰੱਕ ਚਲਾਉਂਦਾ ਸੀ।

ਹੋਲੀ ਵਾਲੇ ਦਿਨ ਸ਼ਾਮ ਕਰੀਬ 6 ਵਜੇ ਉਨ੍ਹਾਂ ਨੂੰ ਬਿੱਕੂ ਦੀ ਮੌਤ ਦੀ ਖ਼ਬਰ ਮਿਲੀ। ਬਿੱਕੂ ਦੀ ਮੌਤ ਦੀ ਖ਼ਬਰ ਉਸ ਦੇ ਜੱਦੀ ਪਿੰਡ ਸਰਸਾ ਪੁੱਜੀ ਤਾਂ ਪੂਰੇ ਪਿੰਡ ਵਿੱਚ ਸੋਗ ਦੀ ਲਹਿਰ ਦੌੜ ਗਈ।


 

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM

ਵਿਧਾਨ ਸਭਾ 'ਚ ਕੇਂਦਰ ਸਰਕਾਰ ਖਿਲਾਫ਼ ਲੱਗੇ ਨਾਅਰੇ

16 Mar 2026 3:06 PM

ਕੈਨੇਡਾ 'ਚ ਪੰਜਾਬੀ ਡਰਾਈਵਰ ਦਾ ਗੋਲੀਆਂ ਮਾਰ ਕੇ ਕਤਲ

15 Mar 2026 12:09 PM

ਭਾਜਪਾ ਨੇਤਾ ਤਰੁਣ ਚੁੱਘ ਨੂੰ ਮੈਨੇਜਿੰਗ ਐਡੀਟਰ ਨਿਮਰਤ ਕੌਰ ਦੇ ਪੰਜਾਬ ਪੱਖੀ ਸਿੱਧੇ ਸਵਾਲ

14 Mar 2026 4:07 PM
Advertisement