11 ਜਣੇ ਹੋਏ ਜ਼ਖ਼ਮੀ; 30 ਸਵਾਰੀਆਂ ਨਾਲ ਭਰੀ ਬੱਸ ਜਾ ਰਹੀ ਸੀ ਕੋਸਲੀ
ਹਰਿਆਣਾ ਵਿਚ ਇੱਕ ਵੱਡਾ ਹਾਦਸਾ ਵਾਪਰ ਗਿਆ। ਇਥੇ ਰੇਵਾੜੀ ਤੋਂ ਕੋਸਲੀ ਜਾ ਰਹੀ ਯਾਤਰੀਆਂ ਨਾਲ ਭਰੀ ਇੱਕ ਨਿੱਜੀ ਬੱਸ ਬੇਕਾਬੂ ਹੋ ਗਈ ਅਤੇ ਕੋਸਲੀ-ਤੁਮਨਾ ਸੜਕ 'ਤੇ ਇੱਕ ਦਰੱਖਤ ਨਾਲ ਟਕਰਾ ਗਈ। ਇਸ ਹਾਦਸੇ ਵਿਚ ਇੱਕਵਿਅਕਤੀ ਦੀ ਮੌਤ ਹੋ ਗਈ, ਜਦੋਂ ਕਿ ਕਈ ਯਾਤਰੀ ਜ਼ਖ਼ਮੀ ਹੋ ਗਏ। ਮ੍ਰਿਤਕ ਦੀ ਪਛਾਣ ਦੀਪਚੰਦ (87) ਵਜੋਂ ਕੀਤੀ ਗਈ ਹੈ।
ਸੂਚਨਾ ਮਿਲਦੇ ਹੀ ਪੁਲਿਸ ਮੌਕੇ 'ਤੇ ਪਹੁੰਚੀ ਅਤੇ ਰਾਹਤ ਅਤੇ ਬਚਾਅ ਕਾਰਜ ਸ਼ੁਰੂ ਕਰ ਦਿੱਤੇ। ਸਥਾਨਕ ਲੋਕਾਂ ਦੀ ਮਦਦ ਨਾਲ ਜ਼ਖ਼ਮੀਆਂ ਨੂੰ ਤੁਰੰਤ ਕੋਸਲੀ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ। ਪੁਲਿਸ ਹਾਦਸੇ ਦੇ ਕਾਰਨਾਂ ਦੀ ਜਾਂਚ ਕਰ ਰਹੀ ਹੈ। ਬੱਸ ਵਿੱਚ ਲਗਭਗ 30 ਯਾਤਰੀ ਸਵਾਰ ਸਨ। ਸਾਰੇ ਜ਼ਖ਼ਮੀਆਂ ਨੂੰ ਇਲਾਜ ਲਈ ਹਸਪਤਾਲ 'ਚ ਭਰਤੀ ਕਰਵਾਇਆ ਗਿਆ ਹੈ।
