Haryanan News : ਆਯੁਸ਼ਮਾਨ ਅਤੇ ਚਿਰਾਯੂ ਕਾਰਡ ਦੇ ਲਾਭਪਾਤਰੀਆਂ ਲਈ ਇਲਾਜ ਬੰਦ ਕਰਨ ਦਾ ਕੀਤਾ ਫੈਸਲਾ

By : BALJINDERK

Published : Mar 16, 2024, 1:26 pm IST
Updated : Mar 16, 2024, 1:26 pm IST
SHARE ARTICLE
Chirayu Ayushman Card
Chirayu Ayushman Card

Haryanan News : IMA ਨੇ ਬਕਾਇਆ ਰਾਸ਼ੀ 300 ਕਰੋੜ ਰੁਪਏ ਤੁਰੰਤ ਜਾਰੀ ਕਰਨ ਦੀ ਕੀਤੀ ਮੰਗ

Haryanan News : ਇੰਡੀਅਨ ਮੈਡੀਕਲ ਐਸੋਸੀਏਸ਼ਨ (IMA) ਹਰਿਆਣਾ ਨੇ 15 ਮਾਰਚ ਨੂੰ ਦੁਪਹਿਰ 1 ਵਜੇ ਤੋਂ ਆਯੁਸ਼ਮਾਨ ਅਤੇ ਚਿਰਾਯੂ ਕਾਰਡ ਦੇ ਲਾਭਪਾਤਰੀਆਂ ਲਈ ਇਲਾਜ ਸਹੂਲਤਾਂ ਬੰਦ ਕਰਨ ਦਾ ਫੈਸਲਾ ਕੀਤਾ ਹੈ। ਪ੍ਰਧਾਨ ਮੰਤਰੀ ਆਯੁਸ਼ਮਾਨ ਭਾਰਤ ਜਨ ਅਰੋਗਿਆ ਯੋਜਨਾ ਤਹਿਤ ਰਾਜ ਦੇ 575 ਨਿੱਜੀ ਹਸਪਤਾਲਾਂ ਵਿੱਚ ਸਿਹਤ ਸੇਵਾਵਾਂ ਲੈਣ ਵਾਲੇ ਮਰੀਜ਼ਾਂ ਦੀਆਂ ਮੁਸ਼ਕਲਾਂ ਵਧਣ ਵਾਲੀਆਂ ਹਨ। IMA ਨੇ ਆਯੁਸ਼ਮਾਨ ਭਾਰਤ ਦੇ ਸੀਈਓ ਨੂੰ ਪੱਤਰ ਲਿਖ ਕੇ 300 ਕਰੋੜ ਰੁਪਏ ਦੀ ਬਕਾਇਆ ਰਾਸ਼ੀ ਤੁਰੰਤ ਜਾਰੀ ਕਰਨ ਦੀ ਮੰਗ ਕੀਤੀ ਹੈ।

ਇਹ ਵੀ ਪੜੋ:Abohar Fire News : ਅਬੋਹਰ ’ਚ ਬੀਆਰ ਕਾਟਨ ਫੈਕਟਰੀ ’ਚ ਲੱਗੀ ਭਿਆਨਕ ਅੱਗ


IMA ਹਰਿਆਣਾ ਦੇ ਪੱਤਰ ’ਚ ਸਪੱਸ਼ਟ ਤੌਰ ’ਤੇ ਲਿਖਿਆ ਗਿਆ ਹੈ ਕਿ ਸ਼ਨੀਵਾਰ 16 ਮਾਰਚ ਤੋਂ ਸਾਰੇ ਪ੍ਰਾਈਵੇਟ ਹਸਪਤਾਲ ਆਯੂਸ਼ਮਾਨ ਅਤੇ ਚਿਰਾਯੂ ਕਾਰਡ ਦੀਆਂ ਸੇਵਾਵਾਂ ਬੰਦ ਕਰ ਰਹੇ ਹਨ। IMA ਦੇ ਪ੍ਰਧਾਨ ਡਾਕਟਰ ਅਜੈ ਮਹਾਜਨ ਨੇ ਆਯੁਸ਼ਮਾਨ ਭਾਰਤ ਦੇ ਸੀਈਓ ਨੂੰ ਲਿਖੇ ਪੱਤਰ ਵਿੱਚ ਕਿਹਾ ਹੈ ਕਿ ਇਸ ਤੋਂ ਪਹਿਲਾਂ 29 ਫਰਵਰੀ ਨੂੰ ਉਨ੍ਹਾਂ ਨੇ ਪੱਤਰ ਲਿਖ ਕੇ ਸਮੱਸਿਆ ਬਾਰੇ ਜਾਣੂ ਕਰਵਾਇਆ ਸੀ ਪਰ ਹੁਣ ਤੱਕ ਇਸ ਦਾ ਨੋਟਿਸ ਨਹੀਂ ਲਿਆ ਗਿਆ ਹੈ। ਇਸ ਕਾਰਨ ਆਯੁਸ਼ਮਾਨ  ਯੋਜਨਾ ਤਹਿਤ ਸੂਚੀਬੱਧ ਹਸਪਤਾਲਾਂ ਵਿੱਚ ਰੋਸ ਹੈ। ਐਸੋਸੀਏਸ਼ਨ 30 ਮਾਰਚ ਤੱਕ ਸਥਿਤੀ ਦੀ ਸਮੀਖਿਆ ਕਰੇਗੀ। ਉਸ ਤੋਂ ਬਾਅਦ ਅਗਲੀ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜੋ:ludhiana News : ਲੁਧਿਆਣਾ ’ਚ ਸਬ-ਇੰਸਪੈਕਟਰ ਦੇ ਪਤੀ ਨੇ ਗੁਆਂਢੀ ਦੇ ਸਿਰ ’ਤੇ ਮਾਰੀ ਇੱਟ


ਆਯੁਸ਼ਮਾਨ-ਚਿਰਾਯੂ ਯੋਜਨਾ ਦਾ ਲਾਭ ਉਨ੍ਹਾਂ ਪਰਿਵਾਰਾਂ ਨੂੰ ਦਿੱਤਾ ਜਾ ਰਿਹਾ ਹੈ, ਜਿਨ੍ਹਾਂ ਦੀ ਪਰਿਵਾਰਕ ਸ਼ਨਾਖਤੀ ਕਾਰਡ ਅਨੁਸਾਰ ਸਾਲਾਨਾ ਆਮਦਨ 1.80 ਲੱਖ ਰੁਪਏ ਤੱਕ ਹੈ। ਰਾਜ ਦੇ ਵਿੱਤੀ ਸਾਲ 2024-25 ਵਿੱਚ ਇਸ ਦਾ ਵਿਸਤਾਰ ਕੀਤਾ ਗਿਆ ਹੈ। ਹੁਣ ਆਯੁਸ਼ਮਾਨ-ਚਿਰਾਯੂ ਭਾਰਤ ਯੋਜਨਾ ਦਾ ਲਾਭ ਉਨ੍ਹਾਂ ਪਰਿਵਾਰਾਂ ਨੂੰ ਦਿੱਤਾ ਗਿਆ ਹੈ ਜਿਨ੍ਹਾਂ ਦੀ ਸਾਲਾਨਾ ਆਮਦਨ 3 ਲੱਖ ਤੋਂ 6 ਲੱਖ ਰੁਪਏ ਹੈ। ਉਹ ਲੋਕ 4000 ਰੁਪਏ ਦਾ ਸਾਲਾਨਾ ਯੋਗਦਾਨ ਦੇ ਕੇ ਇਸ ਸਕੀਮ ਦਾ ਲਾਭ ਲੈ ਸਕਦੇ ਹਨ। ਇਸ ਤੋਂ ਇਲਾਵਾ 6 ਲੱਖ ਰੁਪਏ ਤੋਂ ਵੱਧ ਦੀ ਸਾਲਾਨਾ ਆਮਦਨ ਵਾਲੇ ਲੋਕ ਵੀ 5000 ਰੁਪਏ ਦਾ ਸਾਲਾਨਾ ਯੋਗਦਾਨ ਦੇ ਕੇ ਇਸ ਦਾ ਲਾਭ ਲੈ ਸਕਦੇ ਹਨ।
ਹੁਣ ਤੱਕ ਸੂਬੇ ਵਿੱਚ 10 ਲੱਖ ਲੋਕ ਆਯੁਸ਼ਮਾਨ-ਚਿਰਾਯੂ ਕਾਰਡ ਰਾਹੀਂ ਸਿਹਤਮੰਦ ਹੋ ਚੁੱਕੇ ਹਨ। ਹੁਣ ਤੱਕ ਕੁੱਲ 1 ਕਰੋੜ 3 ਲੱਖ ਤੋਂ ਵੱਧ ਆਯੁਸ਼ਮਾਨ-ਚਿਰਾਯੂ ਕਾਰਡ ਬਣ ਚੁੱਕੇ ਹਨ। 74,33,548 ਚਿਰਯੁ ਕਾਰਡ ਅਤੇ 28 ਲੱਖ 89 ਹਜ਼ਾਰ ਆਯੁਸ਼ਮਾਨ ਕਾਰਡ ਹਨ। ਆਯੁਸ਼ਮਾਨ-ਚਿਰਾਯੂ ਹਰਿਆਣਾ ਯੋਜਨਾ ਦੇ ਤਹਿਤ, ਰਾਜ ਦੇ ਲਗਭਗ 9 ਲੱਖ ਮਰੀਜ਼ਾਂ ਦੇ ਇਲਾਜ ਲਈ 1130 ਕਰੋੜ ਰੁਪਏ ਤੋਂ ਵੱਧ ਦੇ ਦਾਅਵਿਆਂ ਦਾ ਭੁਗਤਾਨ ਕੀਤਾ ਗਿਆ ਹੈ।

ਇਹ ਵੀ ਪੜੋ:LIC News : LIC ਕਰਮਚਾਰੀਆਂ ਨੂੰ ਮਿਲਿਆ ਹੋਲੀ ਦਾ ਤੋਹਫਾ, 17 ਫ਼ੀਸਦੀ ਵਾਧੇ ਨਾਲ ਮਿਲੇਗੀ ਤਨਖ਼ਾਹ

IMAਹਰਿਆਣਾ ਦਾ ਦੋਸ਼ ਹੈ ਕਿ ਬਿਨਾਂ ਕਿਸੇ ਠੋਸ ਕਾਰਨ ਦੇ ਮਰੀਜ਼ਾਂ ਦੇ ਇਲਾਜ ਦੇ ਬਿੱਲ ਘਟਾਏ ਜਾਂਦੇ ਹਨ। ਕਾਰਨ ਪੁੱਛਿਆ ਤਾਂ ਕਈ ਮਹੀਨਿਆਂ ਬਾਅਦ ਵੀ ਕੋਈ ਜਵਾਬ ਨਹੀਂ ਮਿਲਦਾ। ਕੇਂਦਰ ਸਰਕਾਰ ਨੇ 2021 ਵਿੱਚ ਹਸਪਤਾਲਾਂ ਵਿੱਚ ਇਲਾਜ ਦੀਆਂ ਕੀਮਤਾਂ ਵਿੱਚ ਵਾਧਾ ਕੀਤਾ ਸੀ ਪਰ ਹਰਿਆਣਾ ਸਰਕਾਰ ਨੇ ਅਜੇ ਤੱਕ ਇਸ ਨੂੰ ਲਾਗੂ ਨਹੀਂ ਕੀਤਾ।
ਆਯੁਸ਼ਮਾਨ ਭਾਰਤ ਯੋਜਨਾ ਦੇ ਤਹਿਤ ਹਰਿਆਣਾ ਦੇ 1290 ਹਸਪਤਾਲਾਂ ਨੂੰ ਸੂਚੀਬੱਧ ਕੀਤਾ ਗਿਆ ਹੈ। ਇਸ ਵਿੱਚ ਕਰੀਬ 715 ਸਰਕਾਰੀ ਅਤੇ 575 ਪ੍ਰਾਈਵੇਟ ਹਸਪਤਾਲ ਸ਼ਾਮਲ ਹਨ। ਇਸ ਸਕੀਮ ਤਹਿਤ ਕੈਂਸਰ, ਦਿਲ ਦਾ ਦੌਰਾ ਅਤੇ 5 ਲੱਖ ਰੁਪਏ ਤੱਕ ਦੀਆਂ 1500 ਹੋਰ ਬਿਮਾਰੀਆਂ ਵਰਗੀਆਂ ਗੰਭੀਰ ਬਿਮਾਰੀਆਂ ਦਾ ਸਾਲਾਨਾ ਮੁਫ਼ਤ ਇਲਾਜ ਕੀਤਾ ਜਾਂਦਾ ਹੈ। ਪ੍ਰਾਈਵੇਟ ਹਸਪਤਾਲ ਇਲਾਜ ਤੋਂ ਬਾਅਦ ਮਰੀਜ਼ ਦੇ ਬਿੱਲ ਸਰਕਾਰ ਨੂੰ ਭੇਜਦੇ ਹਨ ਅਤੇ ਸਰਕਾਰ ਉਨ੍ਹਾਂ ਦਾ ਭੁਗਤਾਨ ਕਰਦੀ ਹੈ।

ਇਹ ਵੀ ਪੜੋ:Adampur Airport News : ਜਲੰਧਰ ਦੇ ਆਦਮਪੁਰ ਏਅਰਪੋਰਟ ਤੋਂ 31 ਮਾਰਚ ਨੂੰ ਉਡਾਣਾਂ ਸ਼ੁਰੂ ਹੋਣਗੀਆਂ  

 (For more news apart from Stop treatment for beneficiaries Ayushman and Chirayu card In haryana  News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

PM ਮੋਦੀ ਦੀ ਪੰਜਾਬ ਫੇਰੀ 'ਤੇ ਬਝੀਆਂ ਆਸਾਂ, ਸਪੀਕਰ ਸੰਧਵਾਂ ਨੇ PM ਮੋਦੀ ਨੂੰ ਲਿਖੀ ਚਿੱਠੀ

01 Feb 2026 3:19 PM

ਰੋਹਿਤ ਸ਼ੇੱਟੀ ਦੇ ਘਰ ਬਾਹਰ ਚੱਲੀਆਂ ਅੰਨ੍ਹੇਵਾਹ ਗੋਲੀਆਂ, ਫੈਲੀ ਦਹਿਸ਼ਤ, ਮੌਕੇ 'ਤੇ ਪਹੁੰਚੀ ਮੁੰਬਈ ਪੁਲਿਸ ਤੇ ਫੋਰੈਂਸਿਕ ਟੀਮ

01 Feb 2026 3:16 PM

'ਜ਼ਮੀਰ ਜਾਗਣ ਮਗਰੋਂ ਨਾ ਮੈਂ ਸਹੁਰਿਆਂ ਤੋਂ ਡਰੀ ਅਤੇ ਨਾ ਹੀ ਪੇਕਿਆਂ ਤੋਂ', ਕਿੰਨਾ ਔਖਾ ਸੀ ਪੰਜਾਬੀ ਗਾਇਕਾ ਸੁੱਖੀ ਬਰਾੜ ਦੀ ਜ਼ਿੰਦਗੀ ਦਾ ਸਫ਼ਰ ?

31 Jan 2026 3:27 PM

CIA ਸਟਾਫ਼ ਦੇ ਮੁਲਾਜ਼ਮ ਬਣੇ ਬੰਧੀ, ਬਿਨ੍ਹਾਂ ਸੂਚਨਾ 2 ਨੌਜਵਾਨਾਂ ਨੂੰ ਫੜ੍ਹਨ 'ਤੇ ਟਾਸਕ ਫੋਰਸ ਮੁਲਾਜ਼ਮਾਂ ਨੇ ਕੀਤੀ ਸੀ ਕਾਰਵਾਈ

30 Jan 2026 3:01 PM

"ਸ਼ਰਮਿੰਦਗੀ ਮਹਿਸੂਸ ਕਰ ਕੇ ਰੌਸ਼ਨ ਪ੍ਰਿੰਸ ਨੇ ਖੁਦ ਨੂੰ ਦਿੱਤੀ ਆਹ ਸਜ਼ਾ !

29 Jan 2026 3:10 PM
Advertisement