
Haryana News : ਟਿਊਸ਼ਨ ਤੋਂ ਵਾਪਸ ਆ ਰਹੇ ਸਨ ਦੋਵੇਂ ਨਾਬਾਲਗ
Haryana Accident News in punjabi : ਹਰਿਆਣਾ ਦੇ ਫਤਿਹਾਬਾਦ ਵਿੱਚ ਇੱਕ ਟਰਾਲੇ ਨੇ ਸਾਹਮਣੇ ਤੋਂ ਆ ਰਹੀ ਸਕੂਟਰੀ ਨੂੰ ਕੁਚਲ ਦਿੱਤਾ। ਹਾਦਸੇ ਵਿਚ ਸਕੂਟ ਸਵਾਰ ਦੋ ਵਿਦਿਆਰਥੀਆਂ ਦੀ ਮੌਤ ਹੋ ਗਈ। ਦੋਵੇਂ ਨਾਬਾਲਗ ਅਤੇ 10ਵੀਂ ਜਮਾਤ ਦੇ ਵਿਦਿਆਰਥੀ ਸਨ। ਉਹ ਬੁੱਧਵਾਰ ਸ਼ਾਮ ਨੂੰ ਟਿਊਸ਼ਨ ਤੋਂ ਬਾਅਦ ਰਤੀਆ ਤੋਂ ਪਿੰਡ ਬਲਿਆਲਾ ਪਰਤ ਰਹੇ ਸਨ।
ਇਹ ਵੀ ਪੜ੍ਹੋ: Delhi News: ਇਸ ਤਰ੍ਹਾਂ ਗ੍ਰਿਫਤਾਰ ਨਹੀਂ ਕਰ ਸਕਦੀ ਪੁਲਿਸ, ਸੁਪਰੀਮ ਕੋਰਟ ਦੇ ਫੈਸਲੇ ਦਾ ਮਤਲਬ ਸਮਝੋ- ਸੁਪਰੀਮ ਕੋਰਟ
ਟੱਕਰ ਤੋਂ ਬਾਅਦ ਟਰਾਲਾ ਉਨ੍ਹਾਂ ਨੂੰ ਕੁਝ ਦੂਰੀ ਤੱਕ ਘਸੀਟਦਾ ਲੈ ਗਿਆ। ਦੋਵਾਂ ਨੂੰ ਗੰਭੀਰ ਹਾਲਤ ਵਿਚ ਰਤੀਆ ਸਿਵਲ ਹਸਪਤਾਲ ਲਿਆਂਦਾ ਗਿਆ, ਜਿੱਥੋਂ ਦੋਵਾਂ ਦੀ ਹਾਲਤ ਗੰਭੀਰ ਹੋਣ ਕਾਰਨ ਇਲਾਜ ਲਈ ਹਿਸਾਰ ਰੈਫਰ ਕਰ ਦਿੱਤਾ ਗਿਆ। ਦੋਵਾਂ ਦੀ ਰਸਤੇ ਵਿੱਚ ਹੀ ਮੌਤ ਹੋ ਗਈ। ਪੁਲਿਸ ਨੇ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਹੈ।
ਇਹ ਵੀ ਪੜ੍ਹੋ: EarthquakeToday News: ਹੁਣੇ-ਹੁਣੇ ਭੂਚਾਲ ਦੇ ਝਟਕਿਆਂ ਨਾਲ ਹਿੱਲੀ ਧਰਤੀ, ਘਬਰਾਏ ਲੋਕ ਘਰਾਂ ਵਿਚੋਂ ਆਏ ਬਾਹਰ
ਪ੍ਰਾਪਤ ਜਾਣਕਾਰੀ ਅਨੁਸਾਰ 14 ਸਾਲਾ ਜਤਿਨ ਪੁੱਤਰ ਰਾਜੀਵ ਅਤੇ ਉਸ ਦਾ ਦੋਸਤ ਵਿਸ਼ਵਜੀਤ (14) ਪੁੱਤਰ ਮਨਦੀਪ ਵਾਸੀ ਬਲਿਆਲਾ ਦੋਵੇਂ ਰਤੀਆ ਦੇ ਇੱਕ ਨਿੱਜੀ ਸਕੂਲ ਵਿੱਚ 10ਵੀਂ ਜਮਾਤ ਵਿਚ ਪੜ੍ਹਦੇ ਸਨ। ਬੁੱਧਵਾਰ ਨੂੰ ਉਹ ਸਕੂਲ ਗਏ ਅਤੇ ਸ਼ਾਮ ਨੂੰ ਟਿਊਸ਼ਨ ਤੋਂ ਬਾਅਦ ਰਤੀਆ ਸਥਿਤ ਜਤਿਨ ਦੇ ਪਿਤਾ ਰਾਜੀਵ, ਜੋ ਲੱਕੜ ਦਾ ਕੰਮ ਕਰਦੇ ਹਨ, ਕੋਲ ਗਏ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਉਥੋਂ ਕੁਝ ਸਮੇਂ ਬਾਅਦ ਵਾਪਸ ਘਰ ਜਾ ਰਹੇ ਸਨ ਤਾਂ ਤੇਜ਼ ਰਫਤਾਰ ਟਰਾਲੇ ਨੇ ਉਨ੍ਹਾਂ ਨੂੰ ਟੱਕਰ ਮਾਰ ਦਿਤੀ। ਹਾਦਸੇ ਵਿਚ ਦੋਵੇਂ ਨੌਜਵਾਨਾਂ ਦੀ ਮੌਕੇ ਤੇ ਮੌਤ ਹੋ ਗਈ। ਸਾਬਕਾ ਸਰਪੰਚ ਦਾ ਕਹਿਣਾ ਹੈ ਕਿ ਹਾਦਸੇ ਤੋਂ ਤੁਰੰਤ ਬਾਅਦ ਆਸ-ਪਾਸ ਦੇ ਲੋਕ ਮੌਕੇ 'ਤੇ ਪਹੁੰਚ ਗਏ। ਉਸ ਨੇ ਮੁੰਡਿਆਂ ਨੂੰ ਦੇਖਿਆ ਤਾਂ ਉਹ ਥੋੜਾ ਸਾਹ ਲੈ ਰਹੇ ਸਨ। ਲੋਕਾਂ ਨੇ ਉਨ੍ਹਾਂ ਨੂੰ ਸੂਚਿਤ ਕੀਤਾ ਅਤੇ ਦੋਵਾਂ ਵਿਦਿਆਰਥੀਆਂ ਨੂੰ ਗੰਭੀਰ ਹਾਲਤ ਵਿੱਚ ਸਿਵਲ ਹਸਪਤਾਲ ਪਹੁੰਚਾਇਆ।
(For more Punjabi news apart from Haryana Accident News in punjabi, stay tuned to Rozana Spokesman)