Haryana News: ਗਰਮੀਆਂ ਕਰਕੇ ਪਹਾੜਾਂ ਵਿਚ ਘੁੰਮਣ ਗਏ ਤਿੰਨ ਜਿਗਰੀ ਯਾਰਾਂ ਦੀ ਸੜਕ ਹਾਦਸੇ ਵਿਚ ਮੌਤ
Published : Jun 16, 2024, 10:00 am IST
Updated : Jun 16, 2024, 10:29 am IST
SHARE ARTICLE
Three friends died in a road accident Haryana News
Three friends died in a road accident Haryana News

Haryana News: ਕਾਰ ਦੇ ਬੱਸ ਨਾਲ ਟਕਰਾਉਣ ਕਾਰਨ ਵਾਪਰਿਆ ਹਾਦਸਾ

Three friends died in a road accident Haryana News: ਹਰਿਆਣਾ ਦੇ ਕੁਰੂਕਸ਼ੇਤਰ ਦੇ ਇਸਮਾਈਲਾਬਾਦ 'ਚ NH-152 'ਤੇ ਖੜ੍ਹੀ ਰੋਡਵੇਜ਼ ਦੀ ਬੱਸ ਨਾਲ ਕਾਰ ਦੀ ਟੱਕਰ ਹੋ ਗਈ। ਇਸ ਦਰਦਨਾਕ ਹਾਦਸੇ ਵਿੱਚ ਕਾਰ ਵਿੱਚ ਸਵਾਰ ਇੱਕੋ ਪਿੰਡ ਦੇ ਤਿੰਨ ਦੋਸਤਾਂ ਦੀ ਮੌਤ ਹੋ ਗਈ। ਤਿੰਨੋਂ ਸੋਨੀਪਤ ਜ਼ਿਲ੍ਹੇ ਦੇ ਪਿੰਡ ਦੁਬੇਟਾ ਦੇ ਰਹਿਣ ਵਾਲੇ ਸਨ। ਮ੍ਰਿਤਕਾਂ ਦੀ ਪਛਾਣ ਦਿਨੇਸ਼ (37), ਅਨਿਲ (32) ਅਤੇ ਰਮੇਸ਼ (40) ਵਜੋਂ ਹੋਈ ਹੈ।

ਇਹ ਵੀ ਪੜ੍ਹੋ: Gurugram News: ਗੁਰੂਗ੍ਰਾਮ 'ਚ ਟ੍ਰੈਫਿਕ ਪੁਲਿਸ ਵਾਲਿਆਂ ਲਈ AC ਜੈਕਟਾਂ, ਗਰਮੀ ਤੋਂ ਬਚਾਅ ਲਈ ਬਰਫ ਦੇ ਪੈਡ 'ਤੇ ਲੱਗੇ ਪੱਖੇ

ਤਿੰਨੇ ਦੋਸਤ ਕਾਰ ਵਿੱਚ ਸਵਾਰ ਹੋ ਕੇ ਹਿਮਾਚਲ ਪ੍ਰਦੇਸ਼ ਦੇ ਕੁੱਲੂ ਮਨਾਲੀ ਘੁੰਮਣ ਜਾ ਰਹੇ ਸਨ। ਰਾਤ ਕਰੀਬ 12 ਵਜੇ ਉਨ੍ਹਾਂ ਦੀ ਕਾਰ NH-152 'ਤੇ ਬਿਨਾਂ ਸਿਗਨਲ ਦੇ ਖੜ੍ਹੀ ਰੋਡਵੇਜ਼ ਦੀ ਬੱਸ ਨਾਲ ਟਕਰਾ ਗਈ। ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤੀਜੇ ਦੀ ਹਸਪਤਾਲ ਪਹੁੰਚਦਿਆਂ ਹੀ ਮੌਤ ਹੋ ਗਈ।

ਇਹ ਵੀ ਪੜ੍ਹੋ: Anmol Gagan Maan Marriage: ਅੱਜ ਹੋਵੇਗਾ ਮੰਤਰੀ ਅਨਮੋਲ ਗਗਨ ਦਾ ਵਿਆਹ, ਜ਼ੀਰਕਪੁਰ ’ਚ ਸਥਿਤ ਮੈਰਿਜ ਪੈਲੇਸ ’ਚ ਹੋਵੇਗਾ ਪ੍ਰੋਗਰਾਮ

ਪੁਲਿਸ ਅਨੁਸਾਰ ਪੰਚਕੂਲਾ ਡਿਪੂ ਦੀ ਰੋਡਵੇਜ਼ ਦੀ ਬੱਸ ਅੱਗੇ ਦਾ ਟਾਇਰ ਨਿਕਲਣ ਕਾਰਨ ਸੜਕ ’ਤੇ ਖੜ੍ਹੀ ਸੀ। ਡਰਾਈਵਰ ਨੇ ਬੱਸ ਨੂੰ ਪਾਰਕ ਕਰਨ ਬਾਰੇ ਕੋਈ ਸੰਕੇਤ ਨਹੀਂ ਦਿੱਤਾ ਸੀ। ਹਨੇਰੇ ਵਿੱਚ ਕਾਰ ਉਸ ਵਿੱਚ ਜਾ ਵੱਜੀ। ਪੁਲਿ999ਸ ਨੇ ਰੋਡਵੇਜ਼ ਬੱਸ ਦੇ ਡਰਾਈਵਰ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ। ਪੋਸਟਮਾਰਟਮ ਤੋਂ ਬਾਅਦ ਲਾਸ਼ ਵਾਰਸਾਂ ਦੇ ਹਵਾਲੇ ਕਰ ਦਿੱਤੀ ਗਈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Three friends died in a road accident Haryana News, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Mandeep ਜਾਂ Harmeet ਜਿੱਤੇਗਾ ਕੌਣ TarnTaran By Election, Congress ਜਾਂ Akali, ਕਿੱਥੇ ਖੜ੍ਹੇਗੀ BJP ?

12 Nov 2025 10:47 AM

ਮਨਦੀਪ ਸਿੰਘ ਤੇ ਹਰਮੀਤ ਸੰਧੂ ਦਰਮਿਆਨ ਫ਼ਸਵੀਂ ਟੱਕਰ, ਪੰਥਕ ਹਲਕੇ ‘ਚ ਪੰਥਕ ਗੂੰਜ ਜਾਂ ਝਾੜੂ ਦੀ ਜੇਤੂ ਹੂੰਜ?

12 Nov 2025 10:46 AM

Chandigarh ਦੇ SSP ਮੈਡਮ ਵੀ ਨਹੀਂ ਰੋਕ ਸਕੇ ਵਿਦਿਆਰਥੀ ਨੂੰ Gate ਖੋਲ੍ਹਣ ਤੋਂ

10 Nov 2025 3:08 PM

ਅੱਗੋਂ ਪੁਲਿਸ ਨੇ ਰਾਹ ਰੋਕ ਕੇ ਛੇੜ ਲਿਆ ਵੱਡਾ ਪੰਗਾ, ਗਰਮਾਇਆ ਮਾਹੌਲ

10 Nov 2025 3:07 PM

ਪੰਜਾਬ ਯੂਨੀਵਰਸਿਟੀ ਦੇ ਗੇਟ ਨੰ: 1 'ਤੇ ਪੈ ਗਿਆ ਗਾਹ, ਦੇਖਦੇ ਹੀ ਰਹਿ ਗਏ ਪੁਲਿਸ

10 Nov 2025 3:07 PM
Advertisement