Haryana News: ਸੋਨੀਪਤ 'ਚ 10ਵੀਂ ਜਮਾਤ ਦੇ ਵਿਦਿਆਰਥੀ ਦਾ ਕਤਲ
Published : Feb 17, 2024, 9:23 pm IST
Updated : Feb 17, 2024, 9:36 pm IST
SHARE ARTICLE
Murder of 10th class student in Sonepat News in punjabi
Murder of 10th class student in Sonepat News in punjabi

Haryana News: ਕਲਾਸ ਵਿਚ ਨਾਲ ਪੜ੍ਹਦੇ ਦੋਸਤਾਂ ਨੇ ਮਾਮੂਲੀ ਝਗੜੇ ਨੂੰ ਲੈ ਕੇ ਵਾਰਦਾਤ ਨੂੰ ਦਿਤਾ ਅੰਜਾਮ

Murder of 10th class student in Sonepat News in punjabi : ਸੋਨੀਪਤ ਜ਼ਿਲ੍ਹੇ ਦੇ ਪਿੰਡ ਜੁਆਨ ਵਿਚ ਸਰਕਾਰੀ ਸਕੂਲ ਦੇ ਬਾਹਰ ਸ਼ਨੀਵਾਰ ਨੂੰ 10ਵੀਂ ਜਮਾਤ ਦੇ ਵਿਦਿਆਰਥੀ ਦਾ ਕਤਲ ਕਰ ਦਿਤਾ ਗਿਆ। ਮ੍ਰਿਤਕ ਵਿਦਿਆਰਥੀ ਅਕਸ਼ਿਤ ਪਿੰਡ ਜੁਆਨ ਦਾ ਰਹਿਣ ਵਾਲਾ ਸੀ। ਘਟਨਾ ਦੀ ਸੂਚਨਾ ਮਿਲਣ 'ਤੇ ਥਾਣਾ ਮਹਿਣਾ ਦੀ ਪੁਲਿਸ ਨੇ ਮੌਕੇ 'ਤੇ ਪਹੁੰਚ ਕੇ ਲਾਸ਼ ਨੂੰ ਕਬਜ਼ੇ 'ਚ ਲੈ ਲਿਆ।

ਇਹ ਵੀ ਪੜ੍ਹੋ: Haryana News: ਭਾਜਪਾ ਦੀ ਸਰਕਾਰ ਆਉਂਦੇ ਹੀ ਰਾਜਸਥਾਨ 'ਤੇ ਮਿਹਰਬਾਨ ਹੋਇਆ ਹਰਿਆਣਾ, ਦੇਵੇਗਾ ਯਮੁਨਾ ਦਾ ਪਾਣੀ

ਪੁਲਿਸ ਪੂਰੇ ਮਾਮਲੇ ਦੀ ਜਾਂਚ ਵਿਚ ਜੁਟੀ ਹੋਈ ਹੈ। ਸਕੂਲ ਵਿਚ ਉਸ ਦਾ ਆਪਣੀ ਜਮਾਤ ਦੇ ਕੁਝ ਵਿਦਿਆਰਥੀਆਂ ਨਾਲ ਝਗੜਾ ਹੋ ਗਿਆ ਸੀ। ਦੱਸਿਆ ਜਾ ਰਿਹਾ ਹੈ ਕਿ ਉਸ ਦੇ ਸਹਿਪਾਠੀਆਂ ਨੇ ਹੋਰ ਦੋਸਤਾਂ ਨਾਲ ਮਿਲ ਕੇ ਉਸ ਨੂੰ ਸਕੂਲ ਨੇੜੇ ਘੇਰ ਲਿਆ। ਇੱਥੇ ਅਕਸ਼ਿਤ 'ਤੇ ਤੇਜ਼ਧਾਰ ਹਥਿਆਰਾਂ ਅਤੇ ਡੰਡਿਆਂ ਨਾਲ ਬੁਰੀ ਤਰ੍ਹਾਂ ਹਮਲਾ ਕੀਤਾ ਗਿਆ।

ਇਹ ਵੀ ਪੜ੍ਹੋ: Hoshiarpur News: ਵਿਦੇਸ਼ ਜਾਣ ਤੋਂ ਇਕ ਹਫਤਾ ਪਹਿਲਾਂ ਨੌਜਵਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ

ਵਿਦਿਆਰਥੀ ਉਸ ਨੂੰ ਮਾਰ ਕੇ ਮੌਕੇ ਤੋਂ ਫਰਾਰ ਹੋ ਗਏ। ਸੂਚਨਾ ਮਿਲਣ ਤੋਂ ਬਾਅਦ ਅਕਸ਼ਿਤ ਦੇ ਪਰਿਵਾਰ ਵਾਲੇ ਉੱਥੇ ਆਏ ਅਤੇ ਉਸ ਨੂੰ ਖਾਨਪੁਰ ਮੈਡੀਕਲ ਕਾਲਜ ਲੈ ਗਏ। ਜਾਂਚ ਤੋਂ ਬਾਅਦ ਡਾਕਟਰਾਂ ਨੇ ਅਕਸ਼ਿਤ ਨੂੰ ਮ੍ਰਿਤਕ ਐਲਾਨ ਦਿਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਵਿਦਿਆਰਥੀ ਦੇ ਕਤਲ ਦੀ ਸੂਚਨਾ ਮਿਲਣ 'ਤੇ ਥਾਣਾ ਮੋਹਾਣਾ ਦੀ ਪੁਲਿਸ ਹਰਕਤ 'ਚ ਆਈ। ਮੌਕੇ 'ਤੇ ਫੋਰੈਂਸਿਕ ਅਤੇ ਪੁਲਿਸ ਟੀਮਾਂ ਨੇ ਪਹੁੰਚ ਕੇ ਜਾਂਚ ਸ਼ੁਰੂ ਕਰ ਦਿਤੀ ਹੈ। ਮੈਡੀਕਲ ਵਿਭਾਗ ਨੇ ਜਾ ਕੇ ਲਾਸ਼ ਨੂੰ ਕਬਜ਼ੇ ਵਿਚ ਲੈ ਕੇ ਮੁਰਦਾਘਰ ਵਿਚ ਰਖਵਾਇਆ। ਵਿਦਿਆਰਥੀ ਅਕਸ਼ਿਤ ਦੇ ਪਰਿਵਾਰਕ ਮੈਂਬਰਾਂ ਦੇ ਬਿਆਨ ਦਰਜ ਕਰਕੇ ਲਾਸ਼ ਦਾ ਪੋਸਟਮਾਰਟਮ ਕਰਵਾਇਆ ਜਾਵੇਗਾ। ਫਿਲਹਾਲ ਕਤਲ ਦੇ ਕਾਰਨਾਂ ਦਾ ਖੁਲਾਸਾ ਨਹੀਂ ਹੋਇਆ ਹੈ। ਪੁਲਿਸ ਮੁਲਜ਼ਮਾਂ ਦੀ ਭਾਲ ਵਿੱਚ ਲੱਗੀ ਹੋਈ ਹੈ।

(For more Punjabi news apart from Murder of 10th class student in Sonepat News in punjabi,  stay tuned to Rozana Spokesman)

Tags: haryana news

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM

Nihang Singh Lawyer Big Disclosures | Amritpal Singh Mehron | Kamal Kaur Bhabhi Murder Case News

15 Jun 2025 8:46 PM

Kamal Kaur Bhabhi Murder Case Update : Amritpal Singh Mehron fled abroad | Punjab Police Disclosures

15 Jun 2025 8:44 PM
Advertisement