
Haryana News: ਕਤਲ ਦੇ ਇਕ ਮਾਮਲੇ ’ਚ ਹੋਈ ਗ੍ਰਿਫ਼ਤਾਰੀ
ਕੁਰੂਕਸ਼ੇਤਰ : ਪੰਜਾਬ ਦੇ ਅੰਮ੍ਰਿਤਸਰ ਹਵਾਈ ਅੱਡੇ ’ਤੇ ਉਤਰੇ ਜਹਾਜ਼ ’ਚ ਅਮਰੀਕਾ ਤੋਂ ਕੱਢੇ ਕੀਤੇ ਗਏ ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਦੇ ਦੂਜੇ ਜੱਥੇ ’ਚ ਸ਼ਾਮਲ ਹਰਿਆਣਾ ਦੇ ਇਕ ਵਿਅਕਤੀ ਨੂੰ ਕਤਲ ਦੇ ਇਕ ਮਾਮਲੇ ’ਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਗੈਰ-ਕਾਨੂੰਨੀ ਪ੍ਰਵਾਸੀਆਂ ਦੇ ਦੂਜੇ ਜੱਥੇ ਵਿਚੋਂ 33 ਹਰਿਆਣਾ ਨਾਲ ਸਬੰਧਤ ਹਨ, ਜਿਨ੍ਹਾਂ ਵਿਚੋਂ ਤਿੰਨ ਕੁਰੂਕਸ਼ੇਤਰ ਜ਼ਿਲ੍ਹੇ ਦੇ ਹਨ। 116 ਗੈਰ-ਕਾਨੂੰਨੀ ਭਾਰਤੀ ਪ੍ਰਵਾਸੀਆਂ ਨੂੰ ਲੈ ਕੇ ਅਮਰੀਕੀ ਫੌਜੀ ਜਹਾਜ਼ ਸਨਿਚਰਵਾਰ ਦੇਰ ਰਾਤ ਅੰਮ੍ਰਿਤਸਰ ਕੌਮਾਂਤਰੀ ਹਵਾਈ ਅੱਡੇ ’ਤੇ ਉਤਰਿਆ।
ਕੁਰੂਕਸ਼ੇਤਰ ਦੇ ਪੁਲਿਸ ਸੁਪਰਡੈਂਟ ਵਰੁਣ ਸਿੰਗਾਲਾ ਨੇ ਦਸਿਆ ਕਿ ਪਿਹੋਵਾ ਦੇ ਸਾਹਿਲ ਵਰਮਾ ਦੇ ਵਿਰੁਧ ਲੁੱਕਆਊਟ ਨੋਟਿਸ ਜਾਰੀ ਕੀਤਾ ਗਿਆ ਹੈ, ਜੋ 14 ਮਈ, 2022 ਨੂੰ ਆਈਪੀਸੀ ਦੀਆਂ ਧਾਰਾਵਾਂ ਤਹਿਤ ਅਪਰਾਧਕ ਧਮਕੀਆਂ ਅਤੇ ਪੋਕਸੋ ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਲੋੜੀਂਦਾ ਸੀ। (ਪੀਟੀਆਈ)