Gurugram News : ਪਤੀ ਪਤਨੀ ਨੇ ਰੇਲਗੱਡੀ ਅੱਗੇ ਛਾਲ ਮਾਰ ਕੇ ਕੀਤੀ ਖੁਦਕੁਸ਼ੀ

By : BALJINDERK

Published : Mar 17, 2024, 6:47 pm IST
Updated : Mar 17, 2024, 6:50 pm IST
SHARE ARTICLE
 couple committed suicide
couple committed suicide

Gurugram News : 3 ਸਾਲ ਪਹਿਲਾਂ ਹੋਇਆ ਸੀ ਵਿਆਹ, ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ 

Gurugram News : ਹਰਿਆਣਾ ਦੇ ਗੁਰੂਗ੍ਰਾਮ ਦੇ ਸਰਾਏ ਪਿੰਡ ’ਚ ਰਹਿੰਦੇ ਪਤੀ ਪਤਨੀ ਨੇ ਸ਼ਨੀਵਾਰ ਸਵੇਰੇ 10 ਵਜੇ ਐਕਸਪ੍ਰੈਸ ਰੇਲਗੱਡੀ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰ ਲਈ। ਦੋਨੋਂ ਚਾਰ ਮਹੀਨਿਆਂ ਤੋਂ ਗੁਰੂਗ੍ਰਾਮ ਦੇ ਸਰਾਏ ਪਿੰਡ ’ਚ ਕਿਰਾਏ ਦੇ ਮਕਾਨ ’ਚ ਰਹਿ ਰਹੇ ਸੀ। ਉਨ੍ਹਾਂ ਕੋਲੋਂ ਕੋਈ ਸੁਸਾਈਡ ਨੋਟ ਬਰਾਮਦ ਨਹੀਂ ਹੋਇਆ ਹੈ। ਗੁਰੂਗ੍ਰਾਮ ਜੀਆਰਪੀ ਇੰਚਾਰਜ ਅਨੁਸਾਰ ਧਾਰਾ 174 ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।

ਇਹ ਵੀ ਪੜੋ:Kaithal Accident News : ਕਰਨਾਲ ’ਚ ਦਰਦਰਦ ਸੜਕ ਹਾਦਸੇ ’ਚ ਕੈਥਲ ਦੇ ਵਪਾਰੀ ਦੀ ਹੋਈ ਮੌਤ 


ਜੀਆਰਪੀ ਨੇ ਦੱਸਿਆ ਕਿ ਸ਼ਨੀਵਾਰ ਸਵੇਰੇ 10 ਵਜੇ ਇੱਕ ਜੋੜੇ ਨੂੰ ਦਿੱਲੀ ਸਰਾਏ ਰੋਹਿਲਾ ਤੋਂ ਬੀਕਾਨੇਰ ਜਾ ਰਹੀ ਐਕਸਪ੍ਰੈਸ ਟਰੇਨ ਅੱਗੇ ਛਾਲ ਮਾਰ ਕੇ ਖੁਦਕੁਸ਼ੀ ਕਰਨ ਦੀ ਸੂਚਨਾ ਮਿਲੀ ਸੀ। ਇਸ ਤੋਂ ਬਾਅਦ ਦੋਵੇਂ ਲਾਸ਼ਾਂ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ ਗਿਆ। ਔਰਤ ਦੀ ਪਛਾਣ 25 ਸਾਲਾ ਅੰਕਿਤਾ ਅਤੇ ਨੌਜਵਾਨ ਦੀ ਪਛਾਣ 28 ਸਾਲਾ ਵਿਨੋਦ ਵਜੋਂ ਹੋਈ ਹੈ। ਆਸ-ਪਾਸ ਦੇ ਲੋਕਾਂ ਤੋਂ ਪੁੱਛਗਿੱਛ ਦੌਰਾਨ ਪਤਾ ਲੱਗਾ ਕਿ ਦੋਵੇਂ ਗੁਰੂਗ੍ਰਾਮ ਦੇ ਸਰਾਏ ਪਿੰਡ ’ਚ ਕਿਰਾਏ ਦੇ ਕਮਰੇ ’ਚ ਰਹਿੰਦੇ ਸਨ। ਦੋਵੇਂ ਮੂਲ ਰੂਪ ਤੋਂ ਉੱਤਰ ਪ੍ਰਦੇਸ਼ ਦੇ ਸੀਤਾਪੁਰ ਦੇ ਪਿੰਡ ਬਿਲਹਾਰੀ ਦੇ ਰਹਿਣ ਵਾਲੇ ਸਨ।

ਇਹ ਵੀ ਪੜੋ:Flipkart prices News: ਫਲਿੱਪਕਾਰਟ ਦੇ ਮੁੱਲਾਂ ’ਚ 41,000 ਕਰੋੜ ਰੁਪਏ ਦੀ ਗਿਰਾਵਟ ਆਈ   


ਸੂਚਨਾ ਤੋਂ ਬਾਅਦ ਪਰਿਵਾਰਕ ਮੈਂਬਰ ਵੀ ਗੁਰੂਗ੍ਰਾਮ ਪਹੁੰਚ ਗਏ। ਉਨ੍ਹਾਂ ਦੱਸਿਆ ਕਿ ਤਿੰਨ ਸਾਲ ਪਹਿਲਾਂ ਦੋਵਾਂ ਦਾ ਵਿਆਹ ਹੋਇਆ ਸੀ। ਅੰਕਿਤਾ ਅਤੇ ਵਿਨੋਦ ਚਾਰ ਮਹੀਨੇ ਪਹਿਲਾਂ ਹੀ ਗੁਰੂਗ੍ਰਾਮ ਆਏ ਸਨ। ਅੰਕਿਤਾ ਨੂੰ ਅਜੇ ਕੋਈ ਬੱਚਾ ਨਹੀਂ ਹੋਇਆ ਸੀ। ਇਥੇ ਪਤੀ ਪਤਨੀ ਇੱਕ ਫੈਕਟਰੀ ਵਿੱਚ ਕੰਮ ਕਰਦੇ ਸੀ। ਪਰਿਵਾਰ ਵਾਲਿਆਂ ਨੂੰ ਵੀ ਪਤਾ ਨਹੀਂ ਲੱਗ ਰਿਹਾ ਕਿ ਉਨ੍ਹਾਂ ਖੁਦਕੁਸ਼ੀ ਕਿਉਂ ਕੀਤੀ। 
ਇਸ ਮਾਮਲੇ ਸਬੰਧੀ ਜੀਆਰਪੀ ਦੇ ਸਬ-ਇੰਸਪੈਕਟਰ ਸੁਰਿੰਦਰ ਕੁਮਾਰ ਨੇ ਦੱਸਿਆ ਕਿ ਦੋਵਾਂ ਦੀਆਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਵਾਰਸਾਂ ਨੂੰ ਸੌਂਪ ਦਿੱਤੀਆਂ ਗਈਆਂ ਹਨ। ਖੁਦਕੁਸ਼ੀ ਦੇ ਕਾਰਨਾਂ ਦੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜੋ:Afghanistan Road Accident News: ਅਫਗਾਨਿਸਤਾਨ ’ਚ ਵਾਪਰਿਆ ਦਰਦਨਾਕ ਸੜਕ ਹਾਦਸਾ, 21 ਲੋਕਾਂ ਦੀ ਮੌਤ, 38 ਜ਼ਖ਼ਮੀ 

 (For more news apart from  Gurugram husband and wife committed suicide jumping in front train     News in Punjabi, stay tuned to Rozana Spokesman)

Location: India, Haryana, Karnal

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਬੈਠੋ ਇੱਥੇ, ਬਿਠਾਓ ਇਨ੍ਹਾਂ ਨੂੰ ਗੱਡੀ 'ਚ ਬਿਠਾਓ, ਸ਼ਰੇਆਮ ਪੈੱਗ ਲਾਉਂਦਿਆਂ ਦੀ ਪੁਲਿਸ ਨੇ ਬਣਾਈ ਰੇਲ | Kharar Police

28 Dec 2025 2:12 PM

ਪੰਜ ਸਿੰਘ ਸਾਹਿਬਾਨਾਂ ਦੀ ਇਕੱਤਰਤਾ ਤੋਂ ਬਾਅਦ ਜਥੇਦਾਰ ਕੁਲਦੀਪ ਗੜਗੱਜ ਨੇ ਸੁਣੋ ਕੀ ਲਏ ਵੱਡੇ ਫੈਸਲੇ? ਸੁਣੋ LIVE

28 Dec 2025 2:10 PM

Bibi Daler Kaur Khalsa : Bibi Daler Kaur ਦੇ ਮਾਮਲੇ 'ਚ Nihang Singh Harjit Rasulpur ਨੇ ਚੁੱਕੇ ਸਵਾਲ!

27 Dec 2025 3:08 PM

Operation Sindoor's 'Youngest Civil Warrior' ਫੌਜੀਆਂ ਦੀ ਸੇਵਾ ਕਰਨ ਵਾਲਾ ਬੱਚਾ

27 Dec 2025 3:07 PM

Amritsar Gym Fight: ਜਿੰਮ 'ਚ ਹੀ ਖਿਡਾਰੀ ਨੇ ਕੁੱਟੀ ਆਪਣੀ ਮੰਗੇਤਰ, ਇੱਕ ਦੂਜੇ ਦੇ ਖਿੱਚੇ ਵਾਲ ,ਹੋਈ ਥੱਪੜੋ-ਥਪੜੀ

25 Dec 2025 3:11 PM
Advertisement