Haryana News: ਵਿਆਹ ਦੇ 2 ਮਹੀਨੇ ਬਾਅਦ ਵਿਆਹੁਤਾ ਨੇ ਕੀਤੀ ਖ਼ੁਦਕੁਸ਼ੀ
Published : May 17, 2024, 5:44 pm IST
Updated : May 17, 2024, 5:44 pm IST
SHARE ARTICLE
The married man committed suicide Haryana News
The married man committed suicide Haryana News

ਪ੍ਰਵਾਰ ਨੇ ਸਹੁਰੇ ਪ੍ਰਵਾਰ 'ਤੇ ਦਾਜ ਲਈ ਤੰਗ ਕਰਨ ਦਾ ਲਗਾਇਆ ਦੋਸ਼

The married man committed suicide Haryana News: ਹਰਿਆਣਾ ਦੇ ਪਲਵਲ 'ਚ ਇਕ ਨਵ-ਵਿਆਹੁਤਾ ਨੇ ਖ਼ੁਦਕੁਸ਼ੀ ਕਰ ਲਈ। ਮ੍ਰਿਤਕ ਦਾ ਵਿਆਹ 2 ਮਹੀਨੇ ਪਹਿਲਾਂ ਹੀ ਹੋਇਆ ਸੀ। ਲੜਕੀ ਦੇ ਪੇਕੇ ਪ੍ਰਵਾਰ ਵਾਲਿਆਂ ਦਾ ਦੋਸ਼ ਹੈ ਕਿ ਉਸ ਦੇ ਸਹੁਰੇ ਵਿਆਹ ਤੋਂ ਬਾਅਦ ਤੋਂ ਹੀ ਉਸ ਨੂੰ ਦਾਜ ਲਈ ਤੰਗ-ਪ੍ਰੇਸ਼ਾਨ ਕਰ ਰਹੇ ਸਨ। ਇਸ ਕਾਰਨ ਉਸ ਦੀ ਬੇਟੀ ਕਾਫੀ ਪਰੇਸ਼ਾਨ ਰਹਿੰਦੀ ਸੀ।

ਇਹ ਵੀ ਪੜ੍ਹੋ: Jalandhar News: ਪੇਸ਼ੀ 'ਤੇ ਆਇਆ ਕੈਦੀ ਪੁਲਿਸ ਨੂੰ ਚਕਮਾ ਦੇ ਕੇ ਹੋਇਆ ਫਰਾਰ, ਭਾਲ ਵਿਚ ਜੁਟੀ ਪੁਲਿਸ

ਪਲਵਲ ਸਿਟੀ ਥਾਣੇ ਦੀ ਪੁਲਿਸ ਨੇ ਮ੍ਰਿਤਕਾ ਦੇ ਪਤੀ ਸਮੇਤ 5 ਲੋਕਾਂ ਖਿਲਾਫ ਦਾਜ ਕਾਰਨ ਮੌਤ ਦਾ ਮਾਮਲਾ ਦਰਜ ਕੀਤਾ ਹੈ। ਲਾਸ਼ ਦਾ ਪੋਸਟਮਾਰਟਮ ਕਰਵਾ ਕੇ ਪਰਿਵਾਰਕ ਮੈਂਬਰਾਂ ਨੂੰ ਸੌਂਪ ਦਿੱਤੀ ਗਈ ਹੈ। ਥਾਣਾ ਸਦਰ ਦੇ ਇੰਚਾਰਜ ਰਾਜੇਸ਼ ਕੁਮਾਰ ਅਨੁਸਾਰ ਰਤਨ ਸਿੰਘ ਵਾਸੀ ਚਰੌੜਾ, ਮਥੁਰਾ (ਯੂ.ਪੀ.) ਨੇ ਸ਼ਿਕਾਇਤ ਵਿੱਚ ਦੱਸਿਆ ਕਿ ਉਸ ਦੀ ਲੜਕੀ ਪੂਜਾ ਦਾ ਵਿਆਹ 4 ਮਾਰਚ 2024 ਨੂੰ ਖੇਲਕਾ ਮੁਹੱਲਾ, ਪਲਵਲ ਦੇ ਰਹਿਣ ਵਾਲੇ ਦੀਪਕ ਨਾਲ ਹੋਇਆ ਸੀ। ਵਿਆਹ ਤੋਂ ਬਾਅਦ ਪੂਜਾ ਦਾ ਪਤੀ ਦੀਪਕ, ਸਹੁਰਾ ਦੀਨਾ ਨਾਥ, ਸੱਸ ਭਗਵਤੀ, ਦੀਪਕ ਦਾ ਭਰਾ ਮੁਕੇਸ਼ ਪੂਜਾ ਨੂੰ ਦਾਜ 'ਚ ਮੋਟਰਸਾਈਕਲ ਅਤੇ ਨਕਦੀ ਨਾ ਲਿਆਉਣ 'ਤੇ ਤਾਅਨੇ ਮਾਰਦੇ ਸਨ।   

ਇਹ ਵੀ ਪੜ੍ਹੋ: Raja Warring News: ਇੱਕ ਮਹੀਨੇ ਤੋਂ ਵੀ ਘੱਟ ਸਮੇਂ ਵਿੱਚ ਕਿਸਾਨਾਂ ਦੇ ਕਰਜ਼ੇ ਮੁਆਫ਼ ਹੋਣਗੇ: ਰਾਜਾ ਵੜਿੰਗ

ਸਮਝਾਉਣ ਤੋਂ ਬਾਅਦ ਵੀ ਨਹੀਂ ਹੋਇਆ ਰਾਜ਼ੀਨਾਮਾ
ਰਤਨ ਸਿੰਘ ਦਾ ਕਹਿਣਾ ਹੈ ਕਿ ਵਿਆਹ ਦੇ ਦੋ ਮਹੀਨਿਆਂ ਬਾਅਦ ਹੀ ਉਸ ਦੇ ਸਹੁਰੇ ਵਾਲਿਆਂ ਨੇ ਉਸ ਦੀ ਬੇਟੀ ਨੂੰ ਇੰਨਾ ਪਰੇਸ਼ਾਨ ਕੀਤਾ ਕਿ ਪੂਜਾ ਫੋਨ 'ਤੇ ਰੋਣ ਲੱਗ ਪਈ। ਉਸ ਨੇ ਉਨ੍ਹਾਂ ਨੂੰ ਸਭ ਕੁਝ ਦੱਸ ਦਿੱਤਾ ਸੀ। ਇਸ ਤੋਂ ਬਾਅਦ ਉਹ ਪਲਵਲ ਆਏ ਅਤੇ ਪੂਜਾ ਦੇ ਸਹੁਰਿਆਂ ਨੂੰ ਸਮਝਾਇਆ। ਕੁਝ ਦਿਨ ਤਾਂ ਸਭ ਕੁਝ ਠੀਕ ਰਿਹਾ ਪਰ ਉਸ ਤੋਂ ਬਾਅਦ ਸਹੁਰੇ ਵਾਲਿਆਂ ਨੇ ਪੂਜਾ ਨੂੰ ਤੰਗ-ਪ੍ਰੇਸ਼ਾਨ ਕਰਨਾ ਸ਼ੁਰੂ ਕਰ ਦਿੱਤਾ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਫਾਹਾ ਲਗਾ ਕੇ ਕਤਲ ਕਰਨ ਦਾ ਦੋਸ਼ 
ਪਿਤਾ ਦਾ ਦੋਸ਼ ਹੈ ਕਿ ਦਾਜ ਦੀ ਮੰਗ ਪੂਰੀ ਨਾ ਹੋਣ ਕਾਰਨ ਮੁਲਜ਼ਮਾਂ ਨੇ ਉਸ ਦੀ ਧੀ ਨੂੰ ਫਾਹਾ ਲਗਾ ਕੇ ਮੌਤ ਦੇ ਘਾਟ ਉਤਾਰ ਦਿੱਤਾ। ਆਪਣੀ ਧੀ ਦੀ ਮੌਤ ਦੀ ਸੂਚਨਾ ਮਿਲਣ 'ਤੇ ਜਦੋਂ ਉਹ ਪਰਿਵਾਰ ਸਮੇਤ ਪਲਵਲ ਪਹੁੰਚੇ ਤਾਂ ਉਨ੍ਹਾਂ ਦੇਖਿਆ ਕਿ ਉਨ੍ਹਾਂ ਦੀ ਲੜਕੀ ਦੀ ਲਾਸ਼ ਨੂੰ ਪੁਲਸ ਨੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਸਿਵਲ ਹਸਪਤਾਲ ਭੇਜ ਦਿੱਤਾ ਹੈ।

(For more Punjabi news apart from The married man committed suicide Haryana News, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਧਰਮਿੰਦਰ ਦੇ ਘਰ ਚਿੱਟੇ ਕੱਪੜਿਆਂ 'ਚ ਪਹੁੰਚ ਰਹੇ ਵੱਡੇ-ਵੱਡੇ ਕਲਾਕਾਰ, ਕੀ ਸੱਭ ਕੁੱਝ ਠੀਕ? ਦੇਖੋ ਘਰ ਤੋਂ LIVE ਤਸਵੀਰਾਂ

24 Nov 2025 3:09 PM

ਸਾਰਿਆਂ ਨੂੰ ਰੋਂਦਾ ਛੱਡ ਗਏ ਧਰਮਿੰਦਰ, ਸ਼ਮਸ਼ਾਨ ਘਾਟ 'ਚ ਪਹੁੰਚੇ ਵੱਡੇ-ਵੱਡੇ ਫ਼ਿਲਮੀ ਅਦਾਕਾਰ, ਹਰ ਕਿਸੇ ਦੀ ਅੱਖ 'ਚ ਹੰਝੂ

24 Nov 2025 3:08 PM

Minor girl raped in Jalandhar | Murder Case | Police took the accused into custody | Mother Crying..

23 Nov 2025 3:06 PM

Lawrence ਦਾ ਜਿਗਰੀ ਯਾਰ ਹੀ ਬਣਿਆ ਜਾਨੀ ਦੁਸ਼ਮਣ, ਦਿੱਤੀ ਧਮਕੀ.....

22 Nov 2025 3:01 PM

ਸੁਖਦੇਵ ਸਿੰਘ ਭੁੱਚੋ ਵਾਲੇ ਬਾਰੇ ਸਨਸਨੀਖੇਜ ਖੁਲਾਸੇ

21 Nov 2025 2:57 PM
Advertisement