ਹਰਿਆਣਾ ਵਿਧਾਨ ਸਭਾ ਚੋਣਾਂ ਲਈ ਰਣਨੀਤੀ ਤਿਆਰ ਕਰਨ ਲਈ ਭਾਜਪਾ ਦੇ ਸੀਨੀਅਰ ਨੇਤਾਵਾਂ ਨੇ ਕੀਤੀ ਮੀਟਿੰਗ 
Published : Jun 17, 2024, 10:35 pm IST
Updated : Jun 17, 2024, 10:35 pm IST
SHARE ARTICLE
J. P. Nadda
J. P. Nadda

ਬੈਠਕ ਨੱਢਾ ਵਲੋਂ ਹਰਿਆਣਾ ਲਈ ਪਾਰਟੀ ਦਾ ਚੋਣ ਇੰਚਾਰਜ ਨਿਯੁਕਤ ਕੀਤੇ ਜਾਣ ਦੇ ਕੁੱਝ ਘੰਟਿਆਂ ਦੇ ਅੰਦਰ ਹੋਈ

ਨਵੀਂ ਦਿੱਲੀ: ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੀਨੀਅਰ ਨੇਤਾਵਾਂ ਨੇ ਇਸ ਸਾਲ ਦੇ ਅਖੀਰ ’ਚ ਹੋਣ ਵਾਲੀਆਂ ਹਰਿਆਣਾ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੀ ਰਣਨੀਤੀ ਬਾਰੇ ਵਿਚਾਰ ਵਟਾਂਦਰੇ ਲਈ ਸੋਮਵਾਰ ਨੂੰ ਇਕ ਮੀਟਿੰਗ ਕੀਤੀ। ਭਾਜਪਾ ਪ੍ਰਧਾਨ ਜੇ.ਪੀ. ਨੱਢਾ ਦੀ ਪ੍ਰਧਾਨਗੀ ਹੇਠ ਪਾਰਟੀ ਹੈੱਡਕੁਆਰਟਰ ’ਚ ਹੋਈ ਬੈਠਕ ’ਚ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ, ਸਿੱਖਿਆ ਮੰਤਰੀ ਧਰਮਿੰਦਰ ਪ੍ਰਧਾਨ, ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਕ੍ਰਿਸ਼ਨ ਪਾਲ ਗੁੱਜਰ ਮੌਜੂਦ ਸਨ। 

ਇਸ ਮੌਕੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਸਮੇਤ ਭਾਜਪਾ ਦੇ ਹਰਿਆਣਾ ਕੋਰ ਗਰੁੱਪ ਦੇ ਨੇਤਾ ਵੀ ਮੌਜੂਦ ਸਨ। ਇਹ ਬੈਠਕ ਨੱਢਾ ਵਲੋਂ ਹਰਿਆਣਾ ਲਈ ਪਾਰਟੀ ਦਾ ਚੋਣ ਇੰਚਾਰਜ ਨਿਯੁਕਤ ਕੀਤੇ ਜਾਣ ਦੇ ਕੁੱਝ ਘੰਟਿਆਂ ਦੇ ਅੰਦਰ ਹੋਈ। ਇਹ ਮੀਟਿੰਗ ਹਰਿਆਣਾ ਵਿਧਾਨ ਸਭਾ ਚੋਣਾਂ ਦੀਆਂ ਤਿਆਰੀਆਂ ਨੂੰ ਹੁਲਾਰਾ ਦੇਣ ਲਈ ਬੁਲਾਈ ਗਈ ਸੀ। ਤ੍ਰਿਪੁਰਾ ਦੇ ਸਾਬਕਾ ਮੁੱਖ ਮੰਤਰੀ ਬਿਪਲਬ ਕੁਮਾਰ ਦੇਬ ਨੂੰ ਪਾਰਟੀ ਦਾ ਸਹਿ-ਚੋਣ ਇੰਚਾਰਜ ਬਣਾਇਆ ਗਿਆ ਹੈ। ਉਹ ਇਸ ਸਮੇਂ ਭਾਜਪਾ ਦੇ ਹਰਿਆਣਾ ਮਾਮਲਿਆਂ ਦੇ ਸੰਗਠਨਾਤਮਕ ਇੰਚਾਰਜ ਵੀ ਹਨ। 

ਨੱਢਾ ਨੇ ਮਹਾਰਾਸ਼ਟਰ, ਝਾਰਖੰਡ ਅਤੇ ਜੰਮੂ-ਕਸ਼ਮੀਰ ਵਿਧਾਨ ਸਭਾ ਚੋਣਾਂ ਲਈ ਪਾਰਟੀ ਦੇ ਚੋਣ ਇੰਚਾਰਜ ਅਤੇ ਸਹਿ-ਇੰਚਾਰਜ ਵੀ ਨਿਯੁਕਤ ਕੀਤੇ ਹਨ। ਭਾਜਪਾ ਦੇ ਸੀਨੀਅਰ ਨੇਤਾ ਅਤੇ ਕੇਂਦਰੀ ਮੰਤਰੀ ਭੁਪੇਂਦਰ ਯਾਦਵ ਨੂੰ ਮਹਾਰਾਸ਼ਟਰ ਲਈ ਪਾਰਟੀ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ, ਜਦਕਿ ਰੇਲ ਮੰਤਰੀ ਅਸ਼ਵਨੀ ਵੈਸ਼ਣਵ ਨੂੰ ਸਹਿ-ਇੰਚਾਰਜ ਨਿਯੁਕਤ ਕੀਤਾ ਗਿਆ ਹੈ। 

ਮੱਧ ਪ੍ਰਦੇਸ਼ ਦੇ ਸਾਬਕਾ ਮੁੱਖ ਮੰਤਰੀ ਅਤੇ ਕੇਂਦਰੀ ਖੇਤੀਬਾੜੀ ਮੰਤਰੀ ਸ਼ਿਵਰਾਜ ਸਿੰਘ ਚੌਹਾਨ ਨੂੰ ਝਾਰਖੰਡ ਦਾ ਚੋਣ ਇੰਚਾਰਜ ਬਣਾਇਆ ਗਿਆ ਹੈ, ਜਦਕਿ ਅਸਾਮ ਦੇ ਮੁੱਖ ਮੰਤਰੀ ਹਿਮੰਤ ਬਿਸਵਾ ਸਰਮਾ ਨੂੰ ਉਨ੍ਹਾਂ ਦਾ ਸਹਿ-ਇੰਚਾਰਜ ਬਣਾਇਆ ਗਿਆ ਹੈ। ਕੇਂਦਰੀ ਮੰਤਰੀ ਜੀ ਕਿਸ਼ਨ ਰੈੱਡੀ ਨੂੰ ਜੰਮੂ-ਕਸ਼ਮੀਰ ਦਾ ਚੋਣ ਇੰਚਾਰਜ ਨਿਯੁਕਤ ਕੀਤਾ ਗਿਆ ਹੈ। 

ਸੁਪਰੀਮ ਕੋਰਟ ਨੇ ਚੋਣ ਕਮਿਸ਼ਨ ਨੂੰ ਜੰਮੂ-ਕਸ਼ਮੀਰ ’ਚ ਸਤੰਬਰ ਤਕ ਵਿਧਾਨ ਸਭਾ ਚੋਣਾਂ ਕਰਵਾਉਣ ਦੇ ਹੁਕਮ ਦਿਤੇ ਹਨ, ਜਦਕਿ ਮਹਾਰਾਸ਼ਟਰ, ਹਰਿਆਣਾ ਅਤੇ ਝਾਰਖੰਡ ’ਚ ਵਿਧਾਨ ਸਭਾ ਚੋਣਾਂ ਇਸ ਸਾਲ ਦੇ ਅਖੀਰ ’ਚ ਹੋਣੀਆਂ ਹਨ। 

Tags: bjp, haryana

SHARE ARTICLE

ਏਜੰਸੀ

Advertisement

ਬੰਗਲਾਦੇਸ਼ 'ਚ ਨਵੀਂ ਸਰਕਾਰ ਦਾ ਸਹੁੰ ਚੁੱਕ ਸਮਾਗਮ, ਬੰਗਲਾਦੇਸ਼ੀ ਹਿੰਦੂਆਂ ਲਈ ਕੀ ਕਦਮ ਚੁੱਕੇਗੀ ਭਾਰਤ ਸਰਕਾਰ?

16 Feb 2026 1:54 PM

ਫ਼ਰਜ਼ੀ ਇਮੀਗ੍ਰੇਸ਼ਨ ਮਾਫ਼ੀਆ 'ਤੇ ਮੋਹਾਲੀ ਪੁਲਿਸ ਦਾ ਵੱਡਾ ਐਕਸ਼ਨ, DSP ਹਰਸਿਮਰਨ ਸਿੰਘ ਬੱਲ ਨੇ ਦਿੱਤੀ ਜਾਣਕਾਰੀ

15 Feb 2026 2:04 PM

'ਮੈਂ 47 ਕਰੋੜ 26 ਲੱਖ ਦੀਆਂ ਵਿਕਾਸ ਯੋਜਵਨਾਵਾਂ ਦੇ ਕੀਤੇ ਉਦਘਾਟਨ' | Haryana CM Nayab Singh Saini LIVE

15 Feb 2026 2:03 PM

ਹਰੀਆਂ ਭਰੀਆਂ ਫਸਲਾਂ ਵਿੱਚ ਬਣ ਰਹੀ ਕਲੋਨੀ, ਧੜਾ ਧੜ ਹੋ ਰਹੀ ਹੈ ਮਕਾਨਾਂ ਦੀ ਉਸਾਰੀ

14 Feb 2026 2:05 PM

ਲਾਰੈਂਸ ਗੈਂਗ ਨੇ ਧੁਰੰਦਰ ਵਾਲੇ ਰਣਵੀਰ ਸਿੰਘ ਨੂੰ ਦਿੱਤੀ ਧਮਕੀ, ਸਲਮਾਨ ਖ਼ਾਨ ਤੋਂ ਬਾਅਦ ਹੋਰ ਕਈ ਅਦਾਕਾਰ ਗੈਂਗਸਟਰਾਂ ਦੇ ਨਿਸ਼ਾਨੇ 'ਤੇ

13 Feb 2026 1:42 PM
Advertisement