Haryana News : ਬੱਸ ਅਤੇ ਟਰੱਕ ਵਿਚਾਲੇ ਹੋਈ ਭਿਆਨਕ ਟੱਕਰ ,ਡਰਾਈਵਰ ਦੀ ਮੌਤ ਅਤੇ 27 ਯਾਤਰੀ ਜ਼ਖਮੀ

By : BALJINDERK

Published : Aug 17, 2024, 12:43 pm IST
Updated : Aug 17, 2024, 8:02 pm IST
SHARE ARTICLE
ਹਾਦਸੇ ਦੌਰਾਨ ਬੱਸ ਦੇ ਉੱਡੇ ਪਰਖੱਚੇ
ਹਾਦਸੇ ਦੌਰਾਨ ਬੱਸ ਦੇ ਉੱਡੇ ਪਰਖੱਚੇ

17 ਜ਼ਖਮੀਆਂ ਨੂੰ ਰੋਹਤਕ ਪੀਜੀਆਈ ਵਿੱਚ ਭੇਜਿਆ ਗਿਆ

Haryana News : ਹਰਿਆਣਾ ਦੇ ਜੀਂਦ ਜ਼ਿਲ੍ਹੇ 'ਚ ਸ਼ਨੀਵਾਰ ਸਵੇਰੇ ਨੈਸ਼ਨਲ ਹਾਈਵੇਅ 152ਡੀ 'ਤੇ ਬੱਸ ਅਤੇ ਟਰੱਕ ਵਿਚਾਲੇ ਹੋਈ ਟੱਕਰ 'ਚ ਬੱਸ ਡਰਾਈਵਰ ਦੀ ਮੌਤ ਹੋ ਗਈ ਅਤੇ 27 ਯਾਤਰੀ ਜ਼ਖਮੀ ਹੋ ਗਏ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ।

ਅਧਿਕਾਰੀਆਂ ਮੁਤਾਬਕ ਇਹ ਹਾਦਸਾ ਜੁਲਾਨਾ ਥਾਣਾ ਖੇਤਰ ਦੇ ਪਿੰਡ ਕਿਲਾਜਫਰਗੜ੍ਹ ਨੇੜੇ ਵਾਪਰਿਆ। ਉਨ੍ਹਾਂ ਦੱਸਿਆ ਕਿ ਟੱਕਰ ਇੰਨੀ ਜ਼ਬਰਦਸਤ ਸੀ ਕਿ ਬੱਸ ਦੇ ਪਰਖੱਚੇ ਉਡ ਗਏ ਅਤੇ ਬੱਸ ਚਾਲਕ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜੋ:Jalandha News : ਜਲੰਧਰ 'ਚ ਇਕ ਕਿਲੋ ਹੈਰੋਇਨ ਸਮੇਤ ਫੜਿਆ ਗਿਆ ਤਸਕਰ 3 ਦਿਨ ਦੇ ਰਿਮਾਂਡ 'ਤੇ 

ਅਧਿਕਾਰੀਆਂ ਨੇ ਦੱਸਿਆ ਕਿ ਬੱਸ ਸ਼ੁੱਕਰਵਾਰ ਰਾਤ ਕਰੀਬ 9.30 ਵਜੇ ਜੈਪੁਰ ਤੋਂ ਰਵਾਨਾ ਹੋਈ ਸੀ ਅਤੇ ਕਿਲਾਜਫਰਗੜ੍ਹ ਪਿੰਡ ਨੇੜੇ ਸੜਕ 'ਤੇ ਖੜ੍ਹੇ ਇਕ ਟਰੱਕ ਨਾਲ ਟਕਰਾ ਗਈ। ਉਨ੍ਹਾਂ ਦੱਸਿਆ ਕਿ ਬੱਸ ਵਿੱਚ ਸਵਾਰ 27 ਸਵਾਰੀਆਂ ਜ਼ਖ਼ਮੀ ਹੋ ਗਈਆਂ, ਜਿਨ੍ਹਾਂ ਵਿੱਚ ਅੱਠ ਔਰਤਾਂ ਵੀ ਸ਼ਾਮਲ ਹਨ। ਅਧਿਕਾਰੀਆਂ ਨੇ ਦੱਸਿਆ ਕਿ 17 ਜ਼ਖਮੀਆਂ ਨੂੰ ਰੋਹਤਕ ਪੀਜੀਆਈ ਵਿੱਚ ਭੇਜਿਆ ਗਿਆ ਹੈ। 

ਇਹ ਵੀ ਪੜੋ:S. Joginder Singh : ਸ. ਜੋਗਿੰਦਰ ਸਿੰਘ ਜੀ ਨੂੰ ਯਾਦ ਕਰਦਿਆਂ..

ਜੁਲਾਨਾ ਥਾਣਾ ਇੰਚਾਰਜ ਵਿਨੋਦ ਕੁਮਾਰ ਨੇ ਦੱਸਿਆ ਕਿ ਪੁਲਸ ਨੂੰ ਸੂਚਨਾ ਮਿਲੀ ਸੀ ਕਿ ਪਿੰਡ ਕਿਲਾਜਫਰਗੜ੍ਹ ਨੇੜੇ ਬੱਸ ਅਤੇ ਟਰੱਕ ਦੀ ਟੱਕਰ ਹੋ ਗਈ ਹੈ। ਉਨ੍ਹਾਂ ਦੱਸਿਆ ਕਿ ਸੂਚਨਾ ਮਿਲਦੇ ਹੀ ਪੁਲੀਸ ਮੌਕੇ ’ਤੇ ਪੁੱਜੀ ਅਤੇ ਜ਼ਖ਼ਮੀਆਂ ਨੂੰ ਜੁਲਾਨਾ ਦੇ ਕਮਿਊਨਿਟੀ ਹੈਲਥ ਸੈਂਟਰ ਵਿਖੇ ਪਹੁੰਚਾਇਆ। ਪੁਲਸ ਨੇ ਸ਼ਿਕਾਇਤ ਦੇ ਆਧਾਰ 'ਤੇ ਟਰੱਕ ਚਾਲਕ ਖਿਲਾਫ ਮਾਮਲਾ ਦਰਜ ਕਰਕੇ ਕਾਰਵਾਈ ਸ਼ੁਰੂ ਕਰ ਦਿੱਤੀ ਹੈ।

 (For more news apart from bus collided with trolley in Haryana , driver neck was cut, 27 passengers injured News in Punjabi, stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'ਸਿੱਖਿਆ ਕੋਈ ਤਰਸ ਦੀ ਭਾਵਨਾ ਨਹੀਂ, ਇਹ ਹਰ ਇੱਕ ਇਨਸਾਨ ਦਾ ਹੱਕ ਹੈ'

22 Feb 2026 1:38 PM

ਚੰਡੀਗੜ੍ਹ 'ਚ ਲੱਗੇ ਗੁਲਾਬ ਮੇਲੇ 'ਚ ਲੱਗੀਆਂ ਰੌਣਕਾਂ, ਹਿਮਾਚਲ ਦੇ ਸੱਭਿਆਚਾਰਕ ਨਾਚ ਦਾ ਲੋਕਾਂ ਨੇ ਲਿਆ ਲੁਤਫ਼,

22 Feb 2026 1:37 PM

ਕੰਜ਼ਿਊਮਰ ਕੋਰਟਾਂ 'ਚ ਬੇਹੱਦ ਜ਼ਿਆਦਾ ਖ਼ਾਲੀ ਅਸਾਮੀਆਂ ! ਸਟਾਫ਼ ਦੀ ਕਮੀ ਤੇ ਲੋੜੀਂਦਾ ਸਹੂਲਤਾਂ ਦੀ ਘਾਟ ਨੂੰ ਲੈ ਕੇ ਵਕ.

21 Feb 2026 3:02 PM

"ਬਾਦਲ ਖਾ ਗਿਆ ਗੋਲਕਾਂ ਤੇ SGPC ਦੀ ਜ਼ਮੀਨ ਦੇ ਪੈਸੇ"

21 Feb 2026 3:00 PM

'ਜਨਮ ਲੈਂਦੇ ਹੀ ਇੱਕ ਸਿੰਘ ਦਾ ਸ਼ਸਤਰਾਂ ਨਾਲ਼ ਪੈ ਜਾਂਦਾ ਹੈ ਪਿਆਰ'

20 Feb 2026 1:32 PM
Advertisement