
Haryana News: ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ ਬੱਚਿਆਂ ਨੂੰ ਨਹੀਂ ਬੁਲਾਇਆ ਜਾਵੇਗਾ। ਉਹ ਆਨਲਾਈਨ ਪੜ੍ਹਾਈ ਕਰਨਗੇ।
Primary schools closed in 4 districts of Haryana News: ਹਰਿਆਣਾ 'ਚ ਵਧਦੇ ਪ੍ਰਦੂਸ਼ਣ ਅਤੇ ਧੂੰਏਂ ਕਾਰਨ 4 ਜ਼ਿਲਿਆਂ ਦੇ ਪ੍ਰਾਇਮਰੀ ਸਕੂਲਾਂ ਨੂੰ ਬੰਦ ਕਰਨ ਦਾ ਐਲਾਨ ਕਰ ਦਿੱਤਾ ਗਿਆ ਹੈ। ਇਨ੍ਹਾਂ ਸਕੂਲਾਂ ਵਿੱਚ ਪੰਜਵੀਂ ਜਮਾਤ ਤੱਕ ਬੱਚਿਆਂ ਨੂੰ ਨਹੀਂ ਬੁਲਾਇਆ ਜਾਵੇਗਾ। ਉਹ ਆਨਲਾਈਨ ਪੜ੍ਹਾਈ ਕਰਨਗੇ। ਜਿਨ੍ਹਾਂ ਜ਼ਿਲ੍ਹਿਆਂ ਵਿੱਚ ਛੁੱਟੀ ਲਾਗੂ ਕੀਤੀ ਗਈ ਹੈ, ਉਨ੍ਹਾਂ ਵਿੱਚ ਗੁਰੂਗ੍ਰਾਮ, ਰੋਹਤਕ, ਸੋਨੀਪਤ ਅਤੇ ਝੱਜਰ ਸ਼ਾਮਲ ਹਨ।
ਇਸ ਤੋਂ ਪਹਿਲਾਂ ਦਿੱਲੀ ਦੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਜਾ ਚੁੱਕਾ ਹੈ। ਦੱਸ ਦਈਏ ਕਿ ਦਿੱਲੀ-ਐਨਸੀਆਰ 'ਚ ਪ੍ਰਦੂਸ਼ਣ ਕਾਰਨ ਗ੍ਰੇਪ 3 ਲਾਗੂ ਹੋ ਗਿਆ ਹੈ। ਐਨਸੀਆਰ ਵਿੱਚ ਹਰਿਆਣਾ ਦੇ 14 ਸ਼ਹਿਰ ਹਨ। ਇਸ ਦੇ ਮੱਦੇਨਜ਼ਰ ਸੂਬੇ ਦੇ ਸਿੱਖਿਆ ਵਿਭਾਗ ਨੇ ਸਾਰੇ ਜ਼ਿਲ੍ਹਿਆਂ ਦੇ ਡਿਪਟੀ ਕਮਿਸ਼ਨਰਾਂ ਨੂੰ ਖੁੱਲ੍ਹ ਦਿੱਤੀ ਸੀ ਕਿ ਉਹ ਪ੍ਰਦੂਸ਼ਣ-ਧੁੰਦ ਦੀ ਸਥਿਤੀ ਦਾ ਜਾਇਜ਼ਾ ਲੈ ਕੇ ਛੁੱਟੀ 'ਤੇ ਫੈਸਲਾ ਲੈ ਸਕਦੇ ਹਨ।
ਇਨ੍ਹਾਂ 4 ਜ਼ਿਲ੍ਹਿਆਂ ਤੋਂ ਬਾਅਦ 10 ਹੋਰ ਸ਼ਹਿਰਾਂ ਵਿੱਚ ਸਕੂਲ ਬੰਦ ਹੋ ਸਕਦੇ ਹਨ। ਇਨ੍ਹਾਂ ਵਿੱਚ ਫਰੀਦਾਬਾਦ, ਨੂਹ, ਰੇਵਾੜੀ, ਪਾਣੀਪਤ, ਪਲਵਲ, ਭਿਵਾਨੀ, ਚਰਖੀ ਦਾਦਰੀ, ਮਹਿੰਦਰਗੜ੍ਹ, ਜੀਂਦ ਅਤੇ ਕਰਨਾਲ ਸ਼ਾਮਲ ਹਨ।
ਹਰਿਆਣਾ ਵਿਚ ਐਤਵਾਰ ਸਵੇਰੇ ਵੀ ਧੁੰਦ ਛਾਈ ਰਹੀ। ਜਿਸ ਕਾਰਨ ਵਿਜ਼ੀਬਿਲਟੀ 30 ਮੀਟਰ ਰਹੀ। ਇਸ ਦੇ ਮੱਦੇਨਜ਼ਰ ਮੌਸਮ ਵਿਭਾਗ ਨੇ ਸੋਨੀਪਤ, ਪਾਣੀਪਤ, ਸਿਰਸਾ, ਫਤਿਹਾਬਾਦ, ਜੀਂਦ ਵਿੱਚ ਸੰਘਣੀ ਧੁੰਦ ਦਾ ਯੈਲੋ ਅਲਰਟ ਜਾਰੀ ਕੀਤਾ ਹੈ। ਪਿਛਲੇ 24 ਘੰਟਿਆਂ ਵਿੱਚ ਰਾਤ ਦੇ ਤਾਪਮਾਨ ਵਿੱਚ 2.5 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ।