
ਉਨ੍ਹਾਂ ਅਸਤੀਫ਼ੇ ਵਿਚ ਲਿਖਿਆ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਇੰਡੀਅਨ ਨੈਸ਼ਨਲ ਕਾਂਗਰਸ ਨਾਲ ਹੱਥ ਮਿਲਾਇਆ ਹੈ, ਮੇਰੀ ਜ਼ਮੀਰ ਇਸ ਦੀ ਗਵਾਹੀ ਨਹੀਂ ਦਿੰਦੀ।
Haryana News: ਹਰਿਆਣਾ ਵਿਚ ਆਮ ਆਦਮੀ ਪਾਰਟੀ ਦੀ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਸ਼ੋਕ ਤੰਵਰ ਨੇ ਅਸਤੀਫਾ ਦੇ ਦਿਤਾ ਹੈ। ਉਨ੍ਹਾਂ ਨੇ ਅਪਣਾ ਅਸਤੀਫ਼ਾ ਆਮ ਆਦਮੀ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ ਨੂੰ ਭੇਜਿਆ ਹੈ।
ਉਨ੍ਹਾਂ ਅਸਤੀਫ਼ੇ ਵਿਚ ਲਿਖਿਆ ਕਿ ਜਿਸ ਤਰ੍ਹਾਂ ਆਮ ਆਦਮੀ ਪਾਰਟੀ ਨੇ ਇੰਡੀਅਨ ਨੈਸ਼ਨਲ ਕਾਂਗਰਸ ਨਾਲ ਹੱਥ ਮਿਲਾਇਆ ਹੈ, ਮੇਰੀ ਜ਼ਮੀਰ ਇਸ ਦੀ ਗਵਾਹੀ ਨਹੀਂ ਦਿੰਦੀ। ਇਸ ਲਈ ਮੈਂ ਚੋਣ ਸ਼ਿਕਾਇਤ ਕਮੇਟੀ ਦੇ ਚੇਅਰਮੈਨ ਅਤੇ ਪਾਰਟੀ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦਿੰਦਾ ਹਾਂ। ਮੈਂ ਹਰਿਆਣਾ ਅਤੇ ਭਾਰਤ ਦੇਸ਼ ਦੀ ਬਿਹਤਰੀ ਲਈ ਕੰਮ ਕਰਦਾ ਰਹਾਂਗਾ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਖ਼ਬਰਾਂ ਅਨੁਸਾਰ ਉਹ ਭਲਕੇ ਦਿੱਲੀ ਜਾਂ ਚੰਡੀਗੜ੍ਹ ਵਿਚ ਭਾਜਪਾ ਵਿਚ ਸ਼ਾਮਲ ਹੋ ਸਕਦੇ ਹਨ। ਪਾਰਟੀ ਉਨ੍ਹਾਂ ਨੂੰ ਲੋਕ ਸਭਾ ਚੋਣਾਂ ਵਿਚ ਸਿਰਸਾ ਤੋਂ ਉਮੀਦਵਾਰ ਬਣਾ ਸਕਦੀ ਹੈ। ਇਸ ਤੋਂ ਪਹਿਲਾਂ 5 ਜਨਵਰੀ ਨੂੰ 'ਆਪ' ਦੀ ਹਰਿਆਣਾ ਇਕਾਈ ਦੀ ਉਪ ਪ੍ਰਧਾਨ ਚਿਤਰਾ ਸਰਵਰਾ ਅਪਣੇ ਪਿਤਾ ਨਿਰਮਲ ਸਿੰਘ ਨਾਲ ਕਾਂਗਰਸ 'ਚ ਸ਼ਾਮਲ ਹੋ ਗਈ ਸੀ।
(For more Punjabi news apart from Ashok Tanwar left AAP in Haryana, stay tuned to Rozana Spokesman)