ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਭਲਕੇ ਹੋਣਗੀਆਂ ਚੋਣਾਂ
Published : Jan 18, 2025, 9:39 am IST
Updated : Jan 18, 2025, 9:39 am IST
SHARE ARTICLE
Haryana Sikh Gurdwara Management Committee elections to be held tomorrow
Haryana Sikh Gurdwara Management Committee elections to be held tomorrow

22 ਜ਼ਿਲ੍ਹਿਆਂ ਦੇ 40 ਵਾਰਡਾਂ ਵਿਚ ਹੋਣ ਵਾਲੀ ਚੋਣ ਵਿੱਚ 4 ਲੱਖ ਸਿੱਖ ਵੋਟਰ 164 ਉਮੀਦਵਾਰਾਂ ਫ਼ੈਸਲਾ ਕਰਨਗੇ।

ਹਰਿਆਣਾ: ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੀਆਂ ਚੋਣਾਂ 19 ਜਨਵਰੀ ਨੂੰ ਹੋਣ ਜਾ ਰਹੀਆਂ ਹਨ। ਹਰਿਆਣਾ ਦੇ 22 ਜ਼ਿਲ੍ਹਿਆਂ ਦੇ 40 ਵਾਰਡਾਂ ਵਿਚ ਹੋਣ ਵਾਲੀ ਚੋਣ ਵਿੱਚ 4 ਲੱਖ ਸਿੱਖ ਵੋਟਰ 164 ਉਮੀਦਵਾਰਾਂ ਫ਼ੈਸਲਾ ਕਰਨਗੇ।  

ਵੋਟਿੰਗ ਲਈ 390 ਪੋਲਿੰਗ ਬੂਥ ਬਣਾਏ

ਚੋਣ ਕਮਿਸ਼ਨ ਨੇ ਹਰਿਆਣਾ ਵਿੱਚ 390 ਪੋਲਿੰਗ ਬੂਥ ਬਣਾਏ ਗਏ ਹਨ। ਪੰਜਾਬ ਅਤੇ ਹਰਿਆਣਾ ਹਾਈ ਕੋਰਟ ਅਤੇ ਰਾਜ ਗੁਰਦੁਆਰਾ ਚੋਣ ਕਮਿਸ਼ਨ ਨੇ ਕਿਸੇ ਵੀ ਸਿਆਸੀ ਪਾਰਟੀ ਨੂੰ ਚੋਣਾਂ ਲੜਨ ਦੀ ਇਜਾਜ਼ਤ ਨਹੀਂ ਦਿੱਤੀ ਹੈ ਪਰ ਆਜ਼ਾਦ ਉਮੀਦਵਾਰਾਂ ਦੀ ਗਿਣਤੀ ਕਾਫੀ ਹੈ।
ਦੱਸਿਆ ਜਾ ਰਿਹਾ ਹੈ ਕਿ ਹਰਿਆਣਾ ਵਿੱਚ 2013-14 ਤੋਂ ਬਾਅਦ ਪਹਿਲੀ ਵਾਰ ਐੱਚਐੱਸਜੀਪੀਸੀ ਚੋਣਾਂ ਹੋਣ ਜਾ ਰਹੀਆਂ ਹਨ। ਜ਼ਿਕਰਯੋਗ ਹੈ ਕਿ ਸਾਬਕਾ ਮੁੱਖ ਮੰਤਰੀ ਭੁਪਿੰਦਰ ਸਿੰਘ ਹੁੱਡਾ ਸਰਕਾਰ ਵਿੱਚ ਐੱਚਐੱਸਜੀਪੀਸੀ ਦਾ ਗਠਨ ਕੀਤਾ ਗਿਆ ਸੀ, ਜਦਕਿ ਸਾਬਕਾ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਨੇ ਇਸ ਕਮੇਟੀ ਨੂੰ ਮਾਨਤਾ ਦੇ ਕੇ ਕੰਮ ਕਰਨ ਦਾ ਮੌਕਾ ਦਿੱਤਾ ਸੀ।

ਇਹ ਧੜੇ ਲੜ ਰਹੇ ਹਨ ਚੋਣਾਂ

ਐੱਚਐੱਸਜੀਪੀਸੀ ਚੋਣਾਂ ਵਿੱਚ ਚਾਰ ਪ੍ਰਮੁੱਖ ਸਿੱਖ ਆਗੂਆਂ ਬਲਜੀਤ ਸਿੰਘ ਦਾਦੂਵਾਲ, ਜਗਦੀਸ਼ ਸਿੰਘ ਝੀਂਡਾ, ਬਲਦੇਵ ਸਿੰਘ ਕਿਆਮਪੁਰੀ ਅਤੇ ਦੀਦਾਰ ਸਿੰਘ ਨਲਵੀ ਹਨ, ਜਿਨ੍ਹਾਂ ਦੇ ਧੜਿਆਂ ਦਾ ਵੱਕਾਰ ਦਾਅ ’ਤੇ ਹੈ। ਬਲਜੀਤ ਸਿੰਘ ਦਾਦੂਵਾਲ ਦੀ ਟੀਮ ਸ਼੍ਰੋਮਣੀ ਅਕਾਲੀ ਦਲ (ਹਰਿਆਣਾ) ਆਜ਼ਾਦ ਦੇ ਬੈਨਰ ਹੇਠ ਚੋਣ ਲੜ ਰਹੀ ਹੈ, ਜਦੋਂ ਕਿ ਜਗਦੀਸ਼ ਸਿੰਘ ਝੀਡਾ ਨੇ ਪੰਥਕ ਦਲ (ਝੀਂਡਾ) ਦੇ ਬੈਨਰ ਹੇਠ ਆਪਣੀ ਪਸੰਦ ਦੇ ਉਮੀਦਵਾਰ ਖੜ੍ਹੇ ਕੀਤੇ ਹਨ। ਬਲਦੇਵ ਸਿੰਘ ਕਿਆਮਪੁਰੀ ਦੀ ਟੀਮ ਹਰਿਆਣਾ ਸਿੱਖ ਪੰਥਕ ਦਲ ਦੇ ਬੈਨਰ ਹੇਠ ਚੋਣ ਲੜ ਰਹੀ ਹੈ, ਦੀਦਾਰ ਸਿੰਘ ਨਲਵੀ ਦੇ ਉਮੀਦਵਾਰ ਸਿੱਖ ਸਮਾਜ ਸੰਗਠਨ ਦੇ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਬਲਜੀਤ ਸਿੰਘ ਦਾਦੂਵਾਲ ਗਰੁੱਪ ਨੂੰ ਭਾਜਪਾ ਸਰਕਾਰ ਦਾ ਸਮਰਥਨ ਦੱਸਿਆ ਜਾਂਦਾ ਹੈ, ਜਦਕਿ ਜਗਦੀਸ਼ ਸਿੰਘ ਝੀਂਡਾ ਨੂੰ ਸ਼ੁਰੂ ਵਿੱਚ ਕਾਂਗਰਸ ਦੀ ਹਮਾਇਤ ਹਾਸਲ ਸੀ। ਦੀਦਾਰ ਸਿੰਘ ਨਲਵੀ ਭਾਜਪਾ ਅਤੇ ਕਾਂਗਰਸ ਦੋਵਾਂ ਦੇ ਨੇੜੇ ਮੰਨੇ ਜਾਂਦੇ ਹਨ। ਇਸ ਦੇ ਬਾਵਜੂਦ ਸੂਬੇ ਦੀ ਸਿੱਖ ਸੰਗਤ ਨੇ ਇਨ੍ਹਾਂ ਧੜਿਆਂ ਤੋਂ ਇਲਾਵਾ ਆਪਣੀ ਪਸੰਦ ਦੇ ਉਮੀਦਵਾਰ ਖੜ੍ਹੇ ਕੀਤੇ ਹਨ, ਜੋ ਬਿਨਾਂ ਕਿਸੇ ਬੈਨਰ ਤੋਂ ਆਜ਼ਾਦ ਉਮੀਦਵਾਰ ਵਜੋਂ ਚੋਣ ਲੜ ਰਹੇ ਹਨ। ਸੂਬਾ ਗੁਰਦੁਆਰਾ ਚੋਣ ਕਮਿਸ਼ਨਰ ਜਸਟਿਸ ਐੱਚਐੱਸ ਭੱਲਾ ਅਨੁਸਾਰ ਸਾਰੀਆਂ ਤਿਆਰੀਆਂ ਮੁਕੰਮਲ ਕਰ ਲਈਆਂ ਗਈਆਂ ਹਨ।

ਨਵੇਂ ਚੁਣੇ 40 ਮੈਂਬਰਾਂ ਵੱਲੋਂ 9 ਮੈਂਬਰ ਕੀਤੇ ਜਾਣਗੇ ਨਾਮਜ਼ਦ

ਐੱਚਐੱਸਜੀਪੀਸੀ ਚੁਣੇ ਮੈਂਬਰ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਅਤੇ ਜਨਰਲ ਸਕੱਤਰ ਅਤੇ ਹੋਰ ਅਹੁਦੇਦਾਰਾਂ ਦੀ ਚੋਣ ਕਰਨਗੇ। ਨਵੇਂ ਚੁਣੇ ਗਏ 40 ਮੈਂਬਰਾਂ ਵਲੋਂ ਨੌਂ ਮੈਂਬਰ ਨਾਮਜ਼ਦ ਕੀਤੇ ਜਾਣਗੇ ਜਿਨ੍ਹਾਂ ਵਿੱਚ ਦੋ ਬੀ ਸੀ, ਦੋ ਐਸਸੀ, ਦੋ ਔਰਤਾਂ ਅਤੇ ਤਿੰਨ ਜਨਰਲ ਮੈਂਬਰ ਸ਼ਾਮਲ ਹੋਣਗੇ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM

Batala Murder News : Batala 'ਚ ਰਾਤ ਨੂੰ ਗੋਲੀਆਂ ਮਾਰ ਕੇ ਕੀਤੇ Murder ਤੋਂ ਬਾਅਦ ਪਤਨੀ ਆਈ ਕੈਮਰੇ ਸਾਹਮਣੇ

03 Nov 2025 3:24 PM

Eyewitness of 1984 Anti Sikh Riots: 1984 ਦਿੱਲੀ ਸਿੱਖ ਕਤਲੇਆਮ ਦੀ ਇਕੱਲੀ-ਇਕੱਲੀ ਗੱਲ ਚਸ਼ਮਦੀਦਾਂ ਦੀ ਜ਼ੁਬਾਨੀ

02 Nov 2025 3:02 PM

'ਪੰਜਾਬ ਨਾਲ ਧੱਕਾ ਕਿਸੇ ਵੀ ਕੀਮਤ 'ਤੇ ਨਹੀਂ ਕੀਤਾ ਜਾਵੇਗਾ ਬਰਦਾਸ਼ਤ,'CM ਭਗਵੰਤ ਸਿੰਘ ਮਾਨ ਨੇ ਆਖ ਦਿੱਤੀ ਵੱਡੀ ਗੱਲ

02 Nov 2025 3:01 PM

ਪੁੱਤ ਨੂੰ ਯਾਦ ਕਰ ਬੇਹਾਲ ਹੋਈ ਮਾਂ ਦੇ ਨਹੀਂ ਰੁੱਕ ਰਹੇ ਹੰਝੂ | Tejpal Singh

01 Nov 2025 3:10 PM
Advertisement