ਖ਼ਬਰਾਂ |

ਤਾਜ਼ਾ |

Haryana News: ਖੇਤਾਂ 'ਚ ਗੇੜਾ ਮਾਰਨ ਗਏ ਕਿਸਾਨ ਦੀ ਸੜਕ ਹਾਦਸੇ ਵਿਚ ਹੋਈ ਮੌਤ
Published : Feb 18, 2024, 2:26 pm IST
Updated : Feb 18, 2024, 3:40 pm IST
SHARE ARTICLE
Farmer died in a road accident haryana news in punjabi
Farmer died in a road accident haryana news in punjabi

Haryana News: ਪੁਲਿਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਕੀਤਾ ਦਰਜ

Farmer died in a road accident haryana news in punjabi : ਹਰਿਆਣਾ ਦੇ ਜੀਂਦ ਜ਼ਿਲ੍ਹੇ ਦੇ ਪਿੰਡ ਮੋਰਖੀ ਵਿਚ ਖੇਤਾਂ ਵਿਚ ਫ਼ਸਲ ਦੀ ਰਾਖੀ ਕਰਨ ਗਏ ਇਕ ਕਿਸਾਨ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿਤੀ, ਜਿਸ ਕਾਰਨ ਕਿਸਾਨ ਦੀ ਮੌਤ ਹੋ ਗਈ। ਪੁਲਿਸ ਨੇ ਲਾਸ਼ ਨੂੰ ਆਪਣੇ ਕਬਜ਼ੇ 'ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿਤਾ ਹੈ।

ਇਹ ਵੀ ਪੜ੍ਹੋ: Moga Accident News: ਮੋਗਾ 'ਚ ਪਲਟਿਆ ਟੈਂਪੂ ਟਰੈਵਲ, ਡਰਾਈਵਰ ਦੀ ਮੌਤ, ਇਕੋ ਪਰਿਵਾਰ ਦੇ 11 ਲੋਕ ਜ਼ਖ਼ਮੀ

ਪਿੰਡ ਮੋਰਖੀ ਵਾਸੀ ਅੰਕੁਸ਼ ਨੇ ਥਾਣਾ ਪਿੱਲੂਖੇੜਾ ਨੂੰ ਦਿਤੀ ਸ਼ਿਕਾਇਤ ਵਿਚ ਦਸਿਆ ਕਿ ਉਸ ਦੀ ਪਿੰਡ ਵਿਚ ਸਪੇਅਰ ਪਾਰਟਸ ਦੀ ਦੁਕਾਨ ਹੈ। 16 ਫਰਵਰੀ ਦੀ ਰਾਤ ਨੂੰ ਉਸ ਦਾ ਪਿਤਾ ਲਖਪਤ ਸਿੰਘ ਖੇਤਾਂ ਵਿਚ ਫ਼ਸਲ ਦੀ ਰਾਖੀ ਕਰਨ ਗਿਆ ਸੀ ਪਰ ਅੱਜ ਸਵੇਰ ਤੱਕ ਘਰ ਵਾਪਸ ਨਹੀਂ ਆਇਆ। ਜਦੋਂ ਉਹ ਆਪਣੇ ਪਿਤਾ ਨੂੰ ਦੇਖਣ ਲਈ ਖੇਤਾਂ 'ਚ ਜਾਣ ਲੱਗਾ ਤਾਂ ਪਿੰਡ ਦੇ ਬੱਸ ਸਟੈਂਡ ਨੇੜੇ ਉਸ ਦਾ ਪਿਤਾ ਗੰਭੀਰ ਜ਼ਖ਼ਮੀ ਹਾਲਤ ਵਿਚ ਪਿਆ ਸੀ। ਉਸ ਦੇ ਪਿਤਾ ਦੀਆਂ ਦੋਵੇਂ ਲੱਤਾਂ ਨੂੰ ਕਿਸੇ ਵਾਹਨ ਨੇ ਕੁਚਲ ਦਿਤਾ।

ਇਹ ਵੀ ਪੜ੍ਹੋ: Hoshiarpur News: ਹੁਸ਼ਿਆਰਪੁਰ 'ਚ ਖੂਨੀ ਡੋਰ ਦੀ ਲਪੇਟ ਵਿਚ ਆਈ ਮਹਿਲਾ, ਬੁੱਲ੍ਹਾਂ ਤੇ ਚਿਹਰੇ 'ਤੇ ਲੱਗੇ 10 ਟਾਂਕੇ

ਜ਼ਖ਼ਮੀ ਕਿਸਾਨ ਨੂੰ ਤੁਰੰਤ ਸ਼ਹਿਰ ਦੇ ਇੱਕ ਨਿੱਜੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ ਪਰ ਉਸ ਦੀ ਹਾਲਤ ਨਾਜ਼ੁਕ ਹੋਣ ਕਾਰਨ ਡਾਕਟਰਾਂ ਨੇ ਉਸ ਨੂੰ ਪੀਜੀਆਈ ਰੋਹਤਕ ਰੈਫ਼ਰ ਕਰ ਦਿਤਾ। ਪੀਜੀਆਈ ਵਿਚ ਇਲਾਜ ਦੌਰਾਨ ਕਿਸਾਨ ਦੀ ਮੌਤ ਹੋ ਗਈ। ਮ੍ਰਿਤਕ ਦੇ ਪੁੱਤਰ ਨੇ ਦੋਸ਼ ਲਾਇਆ ਕਿ ਕਿਸੇ ਅਣਪਛਾਤੇ ਵਾਹਨ ਦੀ ਲਪੇਟ ਵਿੱਚ ਆਉਣ ਨਾਲ ਉਸ ਦੇ ਪਿਤਾ ਦੀ ਮੌਤ ਹੋ ਗਈ। ਥਾਣਾ ਪਿੱਲੂਖੇੜਾ ਦੀ ਪੁਲੀਸ ਨੇ ਅਣਪਛਾਤੇ ਵਾਹਨ ਚਾਲਕ ਖ਼ਿਲਾਫ਼ ਕੇਸ ਦਰਜ ਕਰ ਲਿਆ ਹੈ।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

(For more Punjabi news apart from Farmer died in a road accident haryana news in punjabi ,  stay tuned to Rozana Spokesman)

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

ਕਿਸਾਨ ਨੂੰ ਲੁੱਟਣਾ, ਕੁੱਟਣਾ ਅਤੇ ਉਨ੍ਹਾਂ ਦੀ ਆਵਾਜ਼ ਦਬਾਉਣਾ ਇਨ੍ਹਾਂ ਦਾ ਕੰਮ ਹੋ ਗਿਆ': Jagjit Singh Dallewal

17 Aug 2026 3:23 PM

ਅਮਰੀਕਾ ਨਾਲ ਖੇਤੀ ਵਪਾਰ ਸਮਝੌਤਾ ਸਵਾਲਾਂ 'ਚ ਕਿਉਂ? | Global Market ਨਾਲ ਚਮਕੇਗਾ ਜਾਂ ਡੁੱਬੇਗਾ ਪੰਜਾਬ ਦਾ ਕਿਸਾਨ?

17 Aug 2026 3:22 PM

ਗੁਰਜੀਤ ਤੂਤ ਦੇ ਪਰਿਵਾਰ ਦੀ ਮਦਦ ਲਈ ਅੱਗੇ ਆਏ Gulab Sidhu | ਧੀ ਦੀ 12ਵੀਂ ਦੀ ਪੜ੍ਹਾਈ ਦੀ ਚੁੱਕੀ ਜ਼ਿੰਮੇਵਾਰੀ

16 Aug 2026 2:05 PM

“ਇਹ ਕੱਲ੍ਹ ਤੋਂ ਹੀ ਸੜਕਾਂ ਰੋਕੀ ਬੈਠੇ ਨੇ, ਤੇ ਹੁਣ ਕੰਡਿਆਲੀ ਤਾਰ ਲਗਾ ਦਿੱਤੀ”: ਕਿਸਾਨ ਆਗੂ Baldev Singh Sirsa

16 Aug 2026 2:03 PM

ਕੀ ਬੁਰੇ ਫਸੇ ਰਾਹੁਲ ਗਾਂਧੀ?, PM ਮੋਦੀ ਦੀ ਵਿਦੇਸ਼ ਨੀਤੀ 'ਤੇ ਚੁੱਕੇ ਸੀ ਸਵਾਲ!

14 Aug 2026 2:55 PM
Advertisement