Haryana News: ਸੋਨੀਪਤ 'ਚ ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ, ਬਜ਼ਾਰ ਜਾ ਰਿਹਾ ਸੀ ਨੌਜਵਾਨ

By : BALJINDERK

Published : Apr 18, 2024, 12:15 pm IST
Updated : Apr 18, 2024, 12:15 pm IST
SHARE ARTICLE
ਮ੍ਰਿਤਕ ਰਵੀ  ਦੀ ਫ਼ਾਈਲ ਫੋਟੋ
ਮ੍ਰਿਤਕ ਰਵੀ ਦੀ ਫ਼ਾਈਲ ਫੋਟੋ

Haryana News: ਮੋਟਰਸਾਈਕਲ ਸਵਾਰ ਗੋਲ਼ੀਆਂ ਚਲਾ ਹੋਏ ਫ਼ਰਾਰ

Haryana News:  ਸੋਨੀਪਤ ਦੇ ਪਿੰਡ ਮੋਹਾਣਾ 'ਚ ਦਿਨ ਦਿਹਾੜੇ ਇਕ ਨੌਜਵਾਨ ਦੀ ਗੋਲ਼ੀ ਮਾਰ ਕੇ ਹੱਤਿਆ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਜਾਣਕਾਰੀ ਮੁਤਾਬਕ ਤਿੰਨ ਹਮਲਾਵਰ ਮੋਟਰਸਾਈਕਲ 'ਤੇ ਸਵਾਰ ਹੋ ਕੇ ਆਏ ਸਨ। ਮ੍ਰਿਤਕ ਰਵੀ ਘਰ ਤੋਂ ਬਾਜ਼ਾਰ ਗਿਆ ਹੋਇਆ ਸੀ। ਨੌਜਵਾਨ ਦੀ ਮੌਕੇ 'ਤੇ ਹੀ ਮੌਤ ਹੋ ਗਈ।

ਇਹ ਵੀ ਪੜੋ:Maharashtra Court : ਕੋਰਟ ਨੇ ਨਰਸ ਦੀ ਮੌਤ ਦਾ 50 ਲੱਖ ਕੋਵਿਡ ਮੁਆਵਜ਼ਾ ਨਾ ਦੇਣ ’ਤੇ ਮਹਾਰਾਸ਼ਟਰ ਸਰਕਾਰ ’ਤੇ ਨਾਰਾਜ਼ਗੀ ਜ਼ਾਹਰ ਕੀਤੀ

ਗੋਲ਼ੀਆਂ ਦੀ ਆਵਾਜ਼ ਨਾਲ ਪਿੰਡ ਵਿਚ ਦਹਿਸ਼ਤ ਦਾ ਮਾਹੌਲ ਬਣ ਗਿਆ। ਸੂਚਨਾ ਮਿਲਦੇ ਹੀ ਥਾਣਾ ਮੋਹਾਣਾ ਦੀ ਪੁਲਿਸ ਮੌਕੇ 'ਤੇ ਪਹੁੰਚ ਗਈ। ਜਾਂਚ ਦੌਰਾਨ ਪੁਲਿਸ ਨੂੰ ਗੋਲ਼ੀਆਂ ਦੇ ਖੋਲ ਮਿਲੇ ਹਨ। ਆਸਪਾਸ ਦੇ ਸੀਸੀਟੀਵੀ ਕੈਮਰਿਆਂ ਤੋਂ ਹਮਲਾਵਰਾਂ ਬਾਰੇ ਸੁਰਾਗ ਇਕੱਠੇ ਕੀਤੇ ਜਾ ਰਹੇ ਹਨ।

ਇਹ ਵੀ ਪੜੋ:Bengaluru News: ਬੈਂਗਲੁਰੂ ’ਚ ਟ੍ਰੈਫ਼ਿਕ ਪੁਲਿਸ ਨੇ ਸਕੂਟਰੀ ਸਵਾਰ ਮਹਿਲਾ ਦਾ ਕੱਟਿਆ 1.36 ਲੱਖ ਦਾ ਚਲਾਨ, ਸਕੂਟਰੀ ਕੀਤੀ ਜ਼ਬਤ 

ਜਾਣਕਾਰੀ ਅਨੁਸਾਰ ਪਿੰਡ ਮੋਹਾਣਾ ਦਾ ਰਹਿਣ ਵਾਲਾ ਨੌਜਵਾਨ ਰਵੀ ਵੀਰਵਾਰ ਸਵੇਰੇ ਆਪਣੇ ਘਰੋਂ ਬਾਜ਼ਾਰ ਜਾਣ ਲਈ ਨਿਕਲਿਆ ਸੀ। ਪਿੰਡ ਦੇ ਮੁੱਢ ਵਿਚ ਮੁੱਖ ਸੜਕ ’ਤੇ ਇੱਕ ਬਾਜ਼ਾਰ ਹੈ। ਉਹ ਘਰ ਤੋਂ ਥੋੜ੍ਹੀ ਦੂਰ ਹੀ ਪਹੁੰਚਿਆ ਸੀ ਕਿ ਮੋਟਰਸਾਈਕਲ ਸਵਾਰ ਦੋ ਨੌਜਵਾਨਾਂ ਨੇ ਆ ਕੇ ਰਵੀ 'ਤੇ ਗੋਲ਼ੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਰਵੀ ਨੇ ਭੱਜਣ ਦੀ ਕੋਸ਼ਿਸ਼ ਕੀਤੀ ਪਰ ਗੋਲ਼ੀ ਲੱਗਣ ਕਾਰਨ ਉਹ ਬਚ ਨਾ ਸਕਿਆ ਅਤੇ ਗਲੀ 'ਚ ਡਿੱਗ ਪਿਆ।

ਇਹ ਵੀ ਪੜੋ:Chohla Sahib News : ਆਈਲੈਟਸ ਸੈਂਟਰ ਦੀ ਦੋ ਮੰਜ਼ਿਲਾਂ ਬਿਲਡਿੰਗ ਦੇਖਦਿਆਂ ਹੀ ਦੇਖਦਿਆਂ ਹੋ ਗਈ ਢਹਿ ਢੇਰੀ

ਗੋਲ਼ੀਆਂ ਚੱਲਣ ਕਾਰਨ ਪਿੰਡ ਵਿਚ ਹਫੜਾ-ਦਫੜੀ ਮੱਚ ਗਈ। ਜਦੋਂ ਲੋਕ ਘਰਾਂ ਤੋਂ ਬਾਹਰ ਨਿਕਲੇ ਤਾਂ ਮੋਟਰਸਾਈਕਲ ਸਵਾਰ ਹਥਿਆਰ ਲਹਿਰਾਉਂਦੇ ਹੋਏ ਮੌਕੇ ਤੋਂ ਫ਼ਰਾਰ ਹੋ ਗਏ। ਆਸ-ਪਾਸ ਦੇ ਲੋਕਾਂ ਨੇ ਰਵੀ ਦੇ ਪਰਿਵਾਰ ਨੂੰ ਘਟਨਾ ਦੀ ਸੂਚਨਾ ਦਿੱਤੀ। ਘਟਨਾ ਦੀ ਸੂਚਨਾ ਪੁਲਿਸ ਨੂੰ ਵੀ ਦਿੱਤੀ ਗਈ। ਥਾਣਾ ਮੋਹਾਣਾ ਪੁਲਿਸ ਮੌਕੇ ’ਤੇ ਪੁੱਜੀ।

ਇਹ ਵੀ ਪੜੋ:Taliban News : ਤਾਲਿਬਾਨ ਨੇ ਅਫਗਾਨਿਸਤਾਨ 'ਚ ਦੋ ਟੀਵੀ ਸਟੇਸ਼ਨਾਂ 'ਤੇ ਪਾਬੰਦੀ ਲਗਾ ਦਿੱਤੀ

ਗਲੀ 'ਚੋਂ 4-5 ਗੋਲ਼ੀਆਂ ਦੇ ਖੋਲ ਬਰਾਮਦ ਹੋਏ ਹਨ। ਸੀਆਈਏ ਪੁਲਿਸ ਅਤੇ ਫੋਰੈਂਸਿਕ ਟੀਮਾਂ ਵੱਲੋਂ ਜਾਂਚ ਜਾਰੀ ਹੈ। ਮੋਹਾਣਾ ਪੁਲਿਸ ਪਰਿਵਾਰਕ ਮੈਂਬਰਾਂ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕਰੇਗੀ।

ਇਹ ਵੀ ਪੜੋ:Indian men's Hockey team : ਹੁਣ ਤੋਂ ਹਰ ਅਭਿਆਸ ਸੈਸ਼ਨ ਜ਼ਰੂਰੀ, ਹਾਕੀ ਕਪਤਾਨ ਨੇ ਕਿਹਾ ਓਲੰਪਿਕ ਦੇ 100 ਦਿਨ ਬਾਕੀ 

(For more news apart from Youth shot dead in Sonipat  News in Punjabi, stay tuned to Rozana Spokesman)

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

Rana Balachauria: ਪ੍ਰਬਧੰਕਾਂ ਨੇ ਖੂਨੀ ਖ਼ੌਫ਼ਨਾਕ ਮੰਜ਼ਰ ਦੀ ਦੱਸੀ ਇਕੱਲੀ-ਇਕੱਲੀ ਗੱਲ,Mankirat ਕਿੱਥੋਂ ਮੁੜਿਆ ਵਾਪਸ?

20 Dec 2025 3:21 PM

''ਪੰਜਾਬ ਦੇ ਹਿੱਤਾਂ ਲਈ ਜੇ ਜ਼ਰੂਰੀ ਹੋਇਆ ਤਾਂ ਗਠਜੋੜ ਜ਼ਰੂਰ ਹੋਵੇਗਾ'', ਪੰਜਾਬ ਭਾਜਪਾ ਪ੍ਰਧਾਨ ਸੁਨੀਲ ਜਾਖੜ ਦਾ ਬਿਆਨ

20 Dec 2025 3:21 PM

Rana balachauria Murder Case : Rana balachauria ਦੇ ਘਰ ਜਾਣ ਦੀ ਥਾਂ ਪ੍ਰਬੰਧਕ Security ਲੈਣ ਤੁਰ ਪਏ

19 Dec 2025 3:12 PM

Rana balachauria Father Interview : Rana balachauria ਦੇ ਕਾਤਲ ਦੇ Encounter ਮਗਰੋਂ ਖੁੱਲ੍ਹ ਕੇ ਬੋਲੇ ਪਿਤਾ

19 Dec 2025 3:11 PM

Balachauria ਦੇ ਅਸਲ ਕਾਤਲ ਪੁਲਿਸ ਦੀ ਗ੍ਰਿਫ਼ਤ ਤੋਂ ਦੂਰ,ਕਾਤਲਾਂ ਦੀ ਮਦਦ ਕਰਨ ਵਾਲ਼ਾ ਢੇਰ, ਰੂਸ ਤੱਕ ਜੁੜੇ ਤਾਰ

18 Dec 2025 3:13 PM
Advertisement