Haryana News: ਟੂਰਿਸਟ ਬੱਸ ਨੂੰ ਅੱਗ ਲੱਗਣ ਕਾਰਨ 2 ਦਰਜਨ ਤੋਂ ਜ਼ਿਆਦਾ ਲੋਕ ਝੁਲਸੇ; 8 ਲੋਕਾਂ ਦੀ ਮੌਤ
Published : May 18, 2024, 8:28 am IST
Updated : May 18, 2024, 8:29 am IST
SHARE ARTICLE
Tourist bus caught fire in Haryana's Nuh
Tourist bus caught fire in Haryana's Nuh

ਬੱਸ 'ਚ ਪੰਜਾਬ ਅਤੇ ਚੰਡੀਗੜ੍ਹ ਦੇ 60 ਲੋਕ ਮਥੁਰਾ ਅਤੇ ਵ੍ਰਿੰਦਾਵਨ ਤੋਂ ਆ ਰਹੇ ਸੀ ਵਾਪਸ

Haryana News: ਹਰਿਆਣਾ ਦੇ ਕੁੰਡਲੀ-ਮਾਨੇਸਰ-ਪਲਵਲ ਐਕਸਪ੍ਰੈਸਵੇਅ 'ਤੇ ਸ਼ੁੱਕਰਵਾਰ ਦੇਰ ਰਾਤ ਇਕ ਵੱਡਾ ਹਾਦਸਾ ਵਾਪਰ ਗਿਆ। ਨੂਹ ਦੇ ਤਵਾਡੂ ਤੋਂ ਲੰਘ ਰਹੀ ਸ਼ਰਧਾਲੂਆਂ ਨਾਲ ਭਰੀ ਬੱਸ 'ਚ ਭਿਆਨਕ ਅੱਗ ਲੱਗ ਗਈ। ਇਸ ਘਟਨਾ ਵਿਚ ਬੱਸ ਵਿਚ ਸਵਾਰ ਅੱਠ ਲੋਕ ਜ਼ਿੰਦਾ ਸੜ ਗਏ, ਜਦਕਿ ਦੋ ਦਰਜਨ ਤੋਂ ਵੱਧ ਲੋਕ ਬੁਰੀ ਤਰ੍ਹਾਂ ਝੁਲਸ ਗਏ।

ਦਸਿਆ ਜਾ ਰਿਹਾ ਹੈ ਕਿ ਬੱਸ 'ਚ ਪੰਜਾਬ ਅਤੇ ਚੰਡੀਗੜ੍ਹ ਦੇ ਲੋਕ ਸਵਾਰ ਸਨ। ਉਹ ਮਥੁਰਾ ਅਤੇ ਵ੍ਰਿੰਦਾਵਨ ਤੋਂ ਵਾਪਸ ਆ ਰਹੇ ਸਨ। ਇਸ ਦੌਰਾਨ ਇਹ ਹਾਦਸਾ ਵਾਪਰਿਆ। ਚੱਲਦੀ ਬੱਸ ਵਿਚ ਅੱਗ ਦੀਆਂ ਲਪਟਾਂ ਦੇਖ ਕੇ ਸਥਾਨਕ ਲੋਕਾਂ ਨੇ ਪੁਲਿਸ ਅਤੇ ਫਾਇਰ ਬ੍ਰਿਗੇਡ ਨੂੰ ਸੂਚਨਾ ਦਿਤੀ, ਉਨ੍ਹਾਂ ਨੇ ਵੀ ਖੁਦ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਫਾਇਰ ਬ੍ਰਿਗੇਡ ਨੇ ਮੌਕੇ 'ਤੇ ਪਹੁੰਚ ਕੇ ਅੱਗ 'ਤੇ ਕਾਬੂ ਪਾਇਆ। ਫਿਲਹਾਲ ਬੱਸ 'ਚ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਨਹੀਂ ਲੱਗ ਸਕਿਆ ਹੈ। ਪੁਲਿਸ ਇਸ ਸਬੰਧੀ ਜਾਂਚ ਕਰ ਰਹੀ ਹੈ।

ਬੱਸ ਵਿਚ ਸਫ਼ਰ ਕਰ ਰਹੀਆਂ ਸ਼ਰਧਾਲੂ ਸਰੋਜ ਅਤੇ ਪੂਨਮ ਨੇ ਦਸਿਆ ਹੈ ਕਿ ਉਹ ਟੂਰਿਸਟ ਬੱਸ ਕਿਰਾਏ ’ਤੇ ਲੈ ਕੇ ਮਥੁਰਾ-ਵ੍ਰਿੰਦਾਵਨ ਦੇ ਨਾਲ ਵਾਰਾਣਸੀ ਦਰਸ਼ਨਾਂ ਲਈ ਰਵਾਨਾ ਹੋਏ ਸਨ। ਬੱਸ ਵਿਚ ਬੱਚਿਆਂ ਸਮੇਤ ਕੁੱਲ 60 ਲੋਕ ਸਵਾਰ ਸਨ। ਸ਼ੁੱਕਰਵਾਰ ਰਾਤ ਜਦੋਂ ਉਹ ਦਰਸ਼ਨ ਕਰਕੇ ਵਾਪਸ ਆ ਰਹੇ ਸਨ ਤਾਂ ਕਰੀਬ ਡੇਢ ਵਜੇ ਬੱਸ ਨੂੰ ਅੱਗ ਲੱਗ ਗਈ। ਪੀੜਤਾਂ ਨੇ ਦਸਿਆ ਹੈ ਕਿ ਉਹ ਅੱਗੇ ਵਾਲੀ ਸੀਟ 'ਤੇ ਬੈਠੇ ਸਨ ਘਟਨਾ ਦਾ ਪਤਾ ਲੱਗਦੇ ਹੀ ਸਥਾਨਕ ਲੋਕ ਮੌਕੇ 'ਤੇ ਪਹੁੰਚ ਗਏ। ਉਨ੍ਹਾਂ ਨੇ ਮਦਦ ਕੀਤੀ। ਜ਼ਖਮੀਆਂ ਦਾ ਕਹਿਣਾ ਹੈ ਕਿ ਬੱਸ ਵਿਚ ਸਵਾਰ ਲੋਕ ਸਾਰੇ ਨਜ਼ਦੀਕੀ ਰਿਸ਼ਤੇਦਾਰ ਹਨ ਜੋ ਪੰਜਾਬ ਅਤੇ ਚੰਡੀਗੜ੍ਹ ਦੇ ਵਸਨੀਕ ਹਨ।

ਘਟਨਾ ਬਾਰੇ ਪਤਾ ਲੱਗਣ ’ਤੇ ਮੌਕੇ ’ਤੇ ਪੁੱਜੇ ਪਿੰਡ ਵਾਸੀਆਂ ਨੇ ਦਸਿਆ ਕਿ ਉਨ੍ਹਾਂ ਨੇ ਰਾਤ ਡੇਢ ਵਜੇ ਦੇ ਕਰੀਬ ਚੱਲਦੀ ਬੱਸ ਵਿਚ ਅੱਗ ਦੀਆਂ ਲਪਟਾਂ ਦੇਖੀਆਂ। ਉਨ੍ਹਾਂ ਨੇ ਰੌਲਾ ਪਾ ਕੇ ਡਰਾਈਵਰ ਨੂੰ ਬੱਸ ਰੋਕਣ ਲਈ ਕਿਹਾ ਪਰ ਬੱਸ ਨਹੀਂ ਰੁਕੀ। ਫਿਰ ਉਨ੍ਹਾਂ ਨੇ ਮੋਟਰਸਾਈਕਲ 'ਤੇ ਬੱਸ ਦਾ ਪਿੱਛਾ ਕੀਤਾ ਅਤੇ ਡਰਾਈਵਰ ਨੂੰ ਅੱਗ ਲੱਗਣ ਦੀ ਸੂਚਨਾ ਦਿਤੀ। ਉਦੋਂ ਤਕ ਅੱਗ ਕਾਫੀ ਫੈਲ ਚੁੱਕੀ ਸੀ।

ਪਿੰਡ ਵਾਸੀਆਂ ਦਾ ਕਹਿਣਾ ਹੈ ਕਿ ਉਨ੍ਹਾਂ ਨੇ ਅਪਣੇ ਪੱਧਰ ’ਤੇ ਅੱਗ ਬੁਝਾਉਣ ਦੀ ਕੋਸ਼ਿਸ਼ ਕੀਤੀ। ਪੁਲਿਸ ਨੂੰ ਵੀ ਸੂਚਿਤ ਕੀਤਾ ਗਿਆ। ਉਦੋਂ ਤਕ ਕਈ ਲੋਕ ਬੁਰੀ ਤਰ੍ਹਾਂ ਸੜ ਚੁੱਕੇ ਸਨ। ਇਨ੍ਹਾਂ ਵਿਚੋਂ 8 ਦੀ ਮੌਤ ਹੋ ਗਈ ਸੀ। ਸੂਚਨਾ ਮਿਲਣ ਤੋਂ ਬਾਅਦ ਐਸਐਸਪੀ ਨਰਿੰਦਰ ਬਿਜਾਰਨੀਆ ਮੌਕੇ ’ਤੇ ਪੁੱਜੇ। ਉਨ੍ਹਾਂ ਦਸਿਆ ਕਿ ਇਸ ਹਾਦਸੇ ਵਿਚ 8 ਲੋਕਾਂ ਦੀ ਮੌਤ ਹੋ ਗਈ ਹੈ। ਕਰੀਬ ਦੋ ਦਰਜਨ ਲੋਕ ਜ਼ਖਮੀ ਹਨ। ਸਾਰਿਆਂ ਨੂੰ ਹਸਪਤਾਲ ਭੇਜ ਦਿਤਾ ਗਿਆ ਹੈ। ਪੁਲਿਸ ਅੱਗ ਲੱਗਣ ਦੇ ਕਾਰਨਾਂ ਦਾ ਪਤਾ ਲਗਾਉਣ ਲਈ ਜਾਂਚ ਕਰ ਰਹੀ ਹੈ। ਮ੍ਰਿਤਕਾਂ ਦੀ ਅਜੇ ਤਕ ਪਛਾਣ ਨਹੀਂ ਹੋ ਸਕੀ ਹੈ।

 (For more Punjabi news apart from Tourist bus caught fire in Haryana's Nuh, stay tuned to Rozana Spokesman)

Tags: haryana news

Location: India, Haryana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

ਬੰਦੀ ਸਿੰਘਾ ਤੇ ਭਾਜਪਾਈਆਂ ਦੇ ਦਿੱਤੇ ਬਿਆਨਾ ਦਾ ਭਰੋਸਾ ਨਾ ਕਰੋ-UAD Gurdeep Brar|Ram Rahim|BJP On bandi singh

07 Jan 2026 3:21 PM

ਕ/*ਤ*ਲ ਕੀਤੇ ਸਰਪੰਚ ਦੀ ਆਹ ਗਰੁੱਪ ਨੇ ਲਈ ਜ਼ਿੰਮੇਵਾਰੀ, ਦੱਸ'ਤੀ ਅੰਦਰਲੀ ਗੱਲ

05 Jan 2026 3:06 PM

ਪਾਕਿਸਤਾਨ 'ਚ ਪਤੀ ਸਮੇਤ ਸਰਬਜੀਤ ਕੌਰ ਗ੍ਰਿਫ਼ਤਾਰ, ਪਤੀ ਨਾਸਿਰ ਹੁਸੈਨ ਨੂੰ ਨਨਕਾਣਾ ਸਾਹਿਬ ਤੋਂ ਕੀਤਾ ਕਾਬੂ

05 Jan 2026 3:06 PM

ਸਰਪੰਚ ਜਰਮਨ ਸਿੰਘ ਨੂੰ ਫਿਰੌਤੀ ਲਈ ਮਿਲ ਰਹੀਆਂ ਸਨ ਧਮਕੀਆਂ : ਦੋਸਤ

05 Jan 2026 3:05 PM

"ਓ ਤੈਨੂੰ ਸ਼ਰਮ ਨਾ ਆਈ"Tarn Taran court complex ਦੇ ਬਾਹਰ ਹੰਗਾਮਾ |Absconding Pathanmajra Murdabad slogans

04 Jan 2026 3:26 PM
Advertisement