
ਪਿਛਲੇ ਕੁਝ ਦਿਨਾਂ ਵਿੱਚ ਹਰਿਆਣਾ ਵਿੱਚ ਇਹ ਚੌਥੀ ਗ੍ਰਿਫ਼ਤਾਰੀ ਹੈ।
ਪਾਕਿਸਤਾਨ ਲਈ ਜਾਸੂਸੀ ਕਰਨ ਦੇ ਦੋਸ਼ ਵਿੱਚ ਸ਼ਨੀਵਾਰ ਨੂੰ ਨੂਹ ਜ਼ਿਲ੍ਹੇ ਦੇ ਰਾਜਾਕਾ ਪਿੰਡ ਤੋਂ ਇੱਕ 26 ਸਾਲਾ ਵਿਅਕਤੀ ਨੂੰ ਗ੍ਰਿਫ਼ਤਾਰ ਕੀਤਾ ਗਿਆ। ਇੱਕ ਪੁਲਿਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ।
ਨੂਹ ਪੁਲਿਸ ਨੇ ਦੱਸਿਆ ਕਿ ਆਰੋਪੀ ਅਰਮਾਨ ਨੂੰ ਦਿੱਲੀ ਸਥਿਤ ਪਾਕਿਸਤਾਨ ਹਾਈ ਕਮਿਸ਼ਨ ਵਿੱਚ ਤਾਇਨਾਤ ਇੱਕ ਕਰਮਚਾਰੀ ਰਾਹੀਂ ਭਾਰਤੀ ਫ਼ੌਜ ਅਤੇ ਹੋਰ ਫ਼ੌਜੀ ਗਤੀਵਿਧੀਆਂ ਨਾਲ ਸਬੰਧਤ ਜਾਣਕਾਰੀ ਪਾਕਿਸਤਾਨ ਨਾਲ ਸਾਂਝੀ ਕਰਨ ਦੇ ਆਰੋਪ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਹੈ।
ਪਿਛਲੇ ਕੁਝ ਦਿਨਾਂ ਵਿੱਚ ਹਰਿਆਣਾ ਵਿੱਚ ਇਹ ਚੌਥੀ ਗ੍ਰਿਫ਼ਤਾਰੀ ਹੈ।
ਪੁਲਿਸ ਨੇ ਕਿਹਾ ਕਿ ਕੇਂਦਰੀ ਜਾਂਚ ਏਜੰਸੀਆਂ ਤੋਂ ਜਾਣਕਾਰੀ ਮਿਲਣ ਤੋਂ ਬਾਅਦ ਅਰਮਾਨ ਨੂੰ ਗ੍ਰਿਫ਼ਤਾਰ ਕੀਤਾ ਗਿਆ।
ਕਥਿਤ ਤੌਰ 'ਤੇ ਉਹ ਲੰਬੇ ਸਮੇਂ ਤੋਂ ਵਟਸਐਪ ਅਤੇ ਸੋਸ਼ਲ ਮੀਡੀਆ ਪਲੇਟਫਾਰਮਾਂ ਰਾਹੀਂ ਜਾਣਕਾਰੀ ਸਾਂਝੀ ਕਰ ਰਿਹਾ ਸੀ।
ਪੁਲਿਸ ਨੇ ਦੱਸਿਆ ਕਿ ਜਦੋਂ ਉਸ ਦੇ ਮੋਬਾਈਲ ਫੋਨ ਦੀ ਤਲਾਸ਼ੀ ਲਈ ਗਈ ਤਾਂ ਉਸ ਵਿੱਚੋਂ ਪਾਕਿਸਤਾਨੀ ਨੰਬਰਾਂ ਨਾਲ ਬਣਾਈਆਂ ਗਈਆਂ ਗੱਲਬਾਤਾਂ, ਫੋਟੋਆਂ ਅਤੇ ਵੀਡੀਉ ਮਿਲੇ।
ਸਥਾਨਕ ਅਦਾਲਤ ਨੇ ਅਰਮਾਨ ਨੂੰ 6 ਦਿਨਾਂ ਦੀ ਪੁਲਿਸ ਹਿਰਾਸਤ ਵਿੱਚ ਭੇਜ ਦਿੱਤਾ।
ਇੱਕ ਸੀਨੀਅਰ ਪੁਲਿਸ ਅਧਿਕਾਰੀ ਨੇ ਦੱਸਿਆ ਕਿ ਮੁਲਜ਼ਮਾਂ ਖ਼ਿਲਾਫ਼ ਵੱਖ-ਵੱਖ ਕਾਨੂੰਨਾਂ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ।