Haryana Heat Wave News: ਭਿਆਨਕ ਗਰਮੀ 'ਚ ਸਰਕਾਰ ਦੇ ਹੁਕਮ, ਰੋਡਵੇਜ਼ ਬੱਸਾਂ 'ਚ ਯਾਤਰੀਆਂ ਲਈ ਹੋਵੇਗਾ ਪਾਣੀ ਦਾ ਪ੍ਰਬੰਧ
Published : Jun 18, 2024, 1:43 pm IST
Updated : Jun 18, 2024, 1:43 pm IST
SHARE ARTICLE
Image: For representation purpose only.
Image: For representation purpose only.

ਸੂਬੇ ਵਿਚ ਔਸਤਨ ਤਾਪਮਾਨ ਆਮ ਨਾਲੋਂ 6.7 ਡਿਗਰੀ ਵੱਧ ਦਰਜ ਕੀਤਾ ਗਿਆ ਹੈ।

Haryana Heat Wave News: ਹਰਿਆਣਾ 'ਚ ਪੈ ਰਹੀ ਭਿਆਨਕ ਗਰਮੀ ਦੇ ਮੱਦੇਨਜ਼ਰ ਸਰਕਾਰ ਨੇ ਸਾਰੀਆਂ ਰੋਡਵੇਜ਼ ਬੱਸਾਂ 'ਚ ਯਾਤਰੀਆਂ ਲਈ ਪੀਣ ਵਾਲੇ ਪਾਣੀ ਦਾ ਪ੍ਰਬੰਧ ਕਰਨ ਦੇ ਨਿਰਦੇਸ਼ ਦਿਤੇ ਹਨ। ਸੂਬੇ 'ਚ ਭਿਆਨਕ ਲੂ ਦਾ ਕਹਿਰ ਜਾਰੀ ਹੈ। ਸੂਬੇ ਵਿਚ ਔਸਤਨ ਤਾਪਮਾਨ ਆਮ ਨਾਲੋਂ 6.7 ਡਿਗਰੀ ਵੱਧ ਦਰਜ ਕੀਤਾ ਗਿਆ ਹੈ।

ਜੀਂਦ ਦਾ ਵੱਧ ਤੋਂ ਵੱਧ ਤਾਪਮਾਨ 46.9 ਡਿਗਰੀ ਦਰਜ ਕੀਤਾ ਗਿਆ ਹੈ। ਇਸ ਤੋਂ ਪਹਿਲਾਂ 2014 ਵਿਚ ਹਿਸਾਰ ਦਾ ਵੱਧ ਤੋਂ ਵੱਧ ਤਾਪਮਾਨ 47.1 ਡਿਗਰੀ ਦਰਜ ਕੀਤਾ ਗਿਆ ਸੀ। ਮੌਸਮ ਵਿਭਾਗ ਦੀ ਭਵਿੱਖਬਾਣੀ ਮੁਤਾਬਕ 18 ਜੂਨ ਨੂੰ ਲੋਕਾਂ ਨੂੰ ਸਖ਼ਤ ਗਰਮੀ ਦਾ ਸਾਹਮਣਾ ਕਰਨਾ ਪਵੇਗਾ। ਇਸ ਦੇ ਲਈ ਮੌਸਮ ਵਿਭਾਗ ਵਲੋਂ ਆਰੇਂਜ ਅਲਰਟ ਜਾਰੀ ਕੀਤਾ ਗਿਆ ਹੈ। ਇਸ ਤੋਂ ਬਾਅਦ ਸੂਬੇ ਵਿਚ 19 ਅਤੇ 20 ਜੂਨ ਨੂੰ ਪ੍ਰੀ ਮਾਨਸੂਨ ਗਤੀਵਿਧੀਆਂ ਜਾਰੀ ਰਹਿਣਗੀਆਂ।

Photo

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਪੱਛਮੀ ਹਵਾਵਾਂ ਕਾਰਨ ਹਰਿਆਣਾ ਸਮੇਤ ਪੂਰੇ ਉੱਤਰ ਭਾਰਤ ਵਿਚ ਤਾਪਮਾਨ ਆਮ ਨਾਲੋਂ ਵੱਧ ਦਰਜ ਕੀਤਾ ਜਾ ਰਿਹਾ ਹੈ ਅਤੇ ਲੂ ਦਾ ਕਹਿਰ ਵੀ ਜਾਰੀ ਹੈ। ਹੁਣ ਇਨ੍ਹਾਂ ਹਵਾਵਾਂ ਵਿਚ ਵਿਰਾਮ ਆਉਣ ਵਾਲਾ ਹੈ। ਪੱਛਮੀ ਗੜਬੜ 18 ਜੂਨ ਤੋਂ ਸਰਗਰਮ ਹੋ ਰਹੀ ਹੈ, ਜਿਸ ਨਾਲ ਰਾਹਤ ਮਿਲਣ ਦੀ ਉਮੀਦ ਹੈ। ਪਹਿਲੇ ਦਿਨ ਇਸ ਦਾ ਅਸਰ ਪੰਜਾਬ ਅਤੇ ਹਰਿਆਣਾ ਦੇ ਇਕ-ਦੋ ਹਿੱਸਿਆਂ ਵਿਚ ਹੀ ਦੇਖਣ ਨੂੰ ਮਿਲੇਗਾ।

19 ਜੂਨ ਤੋਂ ਮੀਂਹ ਦੀਆਂ ਗਤੀਵਿਧੀਆਂ ਦੀ ਤੀਬਰਤਾ ਵਧੇਗੀ। ਇਸ ਕਾਰਨ 19 ਅਤੇ 20 ਜੂਨ ਨੂੰ ਹਰਿਆਣਾ ਦੇ ਕਈ ਇਲਾਕਿਆਂ ਵਿਚ ਹਲਕੀ ਤੋਂ ਦਰਮਿਆਨੀ ਬਾਰਿਸ਼ ਹੋਣ ਦੀ ਸੰਭਾਵਨਾ ਹੈ। ਇਸ ਦੌਰਾਨ 30 ਤੋਂ 40 ਕਿਲੋਮੀਟਰ ਦੀ ਰਫ਼ਤਾਰ ਨਾਲ ਤੇਜ਼ ਹਵਾਵਾਂ ਚੱਲਣ ਦੇ ਨਾਲ-ਨਾਲ ਗਰਜ਼-ਤੂਫ਼ਾਨ ਵੀ ਆ ਸਕਦਾ ਹੈ। ਫਿਲਹਾਲ ਤਿੰਨ ਦਿਨਾਂ ਤਕ ਵੱਧ ਤੋਂ ਵੱਧ ਤਾਪਮਾਨ 'ਚ ਜ਼ਿਆਦਾ ਗਿਰਾਵਟ ਨਹੀਂ ਆਵੇਗੀ ਪਰ ਇਸ ਤੋਂ ਬਾਅਦ ਤਾਪਮਾਨ ਤਿੰਨ ਤੋਂ ਚਾਰ ਡਿਗਰੀ ਹੇਠਾਂ ਆ ਜਾਵੇਗਾ।

 (For more Punjabi news apart from water provision for Haryana passengers in roadways buses, stay tuned to Rozana Spokesman)

 

Location: India, Haryana

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Bittu Balial Death News : ਵੱਡੇ ਹਾਦਸੇ ਤੋਂ ਬਾਅਦ ਵੀ ਇਸ Kabaddi player ਨੇ ਨਹੀਂ ਛੱਡੀ ਸੀ ਕੱਬਡੀ | Last Raid

08 Nov 2025 3:01 PM

Wrong E challan : ਘਰ ਖੜ੍ਹੇ ਮੋਟਰਸਾਈਕਲ ਦਾ ਕੱਟਿਆ ਗਿਆ ਚਲਾਨ, ਸਾਰੀ ਕਹਾਣੀ ਸੁਣ ਤੁਹਾਡੇ ਵੀ ਉੱਡ ਜਾਣਗੇ ਹੋਸ਼

08 Nov 2025 3:00 PM

Bathinda married couple Suicide Case : BlackMail ਕਰ ਕੇ ਗੁਆਂਢਣ ਨਾਲ਼ ਬਣਾਉਂਦਾ ਸੀ ਸਰੀਰਕ ਸਬੰਧ | Bathinda

07 Nov 2025 3:08 PM

Raja warring Gangster Controversy : ਇੱਕ ਹੋਰ ਬਿਆਨ ਦੇ ਕੇ ਕਸੂਤੇ ਫ਼ਸੇ Raja warring

07 Nov 2025 3:08 PM

ਦੇਖੋ ਆਖਰ ਕਿਹੜੀ ਦੁਸ਼ਮਣੀ ਬਣੀ ਵਾਰਦਾਤ ਦੀ ਵਜ੍ਹਾ?| Ludhiana

05 Nov 2025 3:27 PM
Advertisement