Haryana Accident News: ਹਰਿਆਣਾ 'ਚ 3 ਦੋਸਤਾਂ ਨਾਲ ਵਾਪਰਿਆ ਹਾਦਸਾ, 2 ਦੀ ਮੌਕੇ 'ਤੇ ਮੌਤ 
Published : Mar 19, 2024, 1:12 pm IST
Updated : Mar 19, 2024, 1:12 pm IST
SHARE ARTICLE
File Photo
File Photo

ਪੁਰਾਣੀ ਹਾਂਸੀ ਰੋਡ 'ਤੇ ਬੀਰਬੜਾ ਜੰਗਲ ਨੇੜੇ ਕਿਸੇ ਅਣਪਛਾਤੇ ਵਾਹਨ ਨੇ 3 ਦੋਸਤਾਂ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ

Haryana Accident News:  ਹਰਿਆਣਾ - ਹਰਿਆਣਾ ਦੇ ਜੀਂਦ 'ਚ ਬਾਈਕ ਸਵਾਰ ਤਿੰਨ ਦੋਸਤਾਂ ਨੂੰ ਅਣਪਛਾਤੇ ਵਾਹਨ ਨੇ ਟੱਕਰ ਮਾਰ ਦਿੱਤੀ। ਹਾਦਸੇ 'ਚ ਦੋ ਨੌਜਵਾਨਾਂ ਦੀ ਮੌਕੇ 'ਤੇ ਹੀ ਮੌਤ ਹੋ ਗਈ, ਜਦਕਿ ਤੀਜਾ ਨੌਜਵਾਨ ਗੰਭੀਰ ਰੂਪ 'ਚ ਜ਼ਖਮੀ ਹੋ ਗਿਆ। ਨੌਜਵਾਨ ਨੂੰ ਇਲਾਜ ਲਈ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ ਗਿਆ ਹੈ। ਇਹ ਹਾਦਸਾ ਪੁਰਾਣੀ ਹਾਂਸੀ ਰੋਡ 'ਤੇ ਬੀਰਬਦਾ ਜੰਗਲ ਨੇੜੇ ਵਾਪਰਿਆ। 

ਮ੍ਰਿਤਕਾਂ ਦੀ ਪਛਾਣ ਸਚਿਨ (25) ਅਤੇ ਚਮਨ (24) ਵਾਸੀ ਬੁੱਢਾ ਬਾਬਾ ਬਸਤੀ ਵਜੋਂ ਹੋਈ ਹੈ। ਵਿਸ਼ਾਲ ਗੰਭੀਰ ਜ਼ਖ਼ਮੀ ਹੋ ਗਿਆ। ਸੂਚਨਾ ਮਿਲਣ ਤੋਂ ਬਾਅਦ ਸਿਟੀ ਪੁਲਿਸ ਮੌਕੇ 'ਤੇ ਪਹੁੰਚ ਗਈ। ਪੁਲਿਸ ਨੇ ਸਚਿਨ ਅਤੇ ਚਮਨ ਦੀਆਂ ਲਾਸ਼ਾਂ ਨੂੰ ਕਬਜ਼ੇ ਵਿਚ ਲੈ ਕੇ ਪੋਸਟਮਾਰਟਮ ਲਈ ਮੁਰਦਾਘਰ ਵਿਚ ਰਖਵਾਇਆ ਹੈ। ਪੁਲਿਸ ਦਾ ਕਹਿਣਾ ਹੈ ਕਿ ਪਰਿਵਾਰ ਦੇ ਬਿਆਨਾਂ ਦੇ ਆਧਾਰ 'ਤੇ ਕਾਰਵਾਈ ਕੀਤੀ ਜਾਵੇਗੀ।  

ਪਰਿਵਾਰ ਮੁਤਾਬਕ ਮੰਗਲਵਾਰ ਸਵੇਰੇ ਸਚਿਨ, ਚਮਨ ਅਤੇ ਵਿਸ਼ਾਲ ਇੱਕੋ ਬਾਈਕ 'ਤੇ ਸਵਾਰ ਹੋ ਕੇ ਕੰਮ ਲਈ ਘਰੋਂ ਨਿਕਲੇ ਸਨ। ਪੁਰਾਣੀ ਹਾਂਸੀ ਰੋਡ 'ਤੇ ਬੀਰਬੜਾ ਜੰਗਲ ਨੇੜੇ ਕਿਸੇ ਅਣਪਛਾਤੇ ਵਾਹਨ ਨੇ ਉਸ ਦੀ ਬਾਈਕ ਨੂੰ ਟੱਕਰ ਮਾਰ ਦਿੱਤੀ। ਤਿੰਨੋਂ ਸੜਕ 'ਤੇ ਡਿੱਗ ਕੇ ਗੰਭੀਰ ਜ਼ਖ਼ਮੀ ਹੋ ਗਏ। ਕਾਫ਼ੀ ਦੇਰ ਬਾਅਦ ਪੁਲਿਸ ਪਹੁੰਚੀ। ਪਰਿਵਾਰ ਨੇ ਦੱਸਿਆ ਕਿ ਕਾਫ਼ੀ ਦੇਰ ਬਾਅਦ ਉਥੋਂ ਲੰਘ ਰਹੇ ਵਾਹਨ ਚਾਲਕਾਂ ਨੇ ਤਿੰਨ ਨੌਜਵਾਨਾਂ ਨੂੰ ਸੜਕ 'ਤੇ ਪਏ ਦੇਖਿਆ

ਇਸ ਤੋਂ ਬਾਅਦ ਪੁਲਿਸ ਨੂੰ ਸੂਚਨਾ ਦਿੱਤੀ ਗਈ। ਤਿੰਨਾਂ ਨੌਜਵਾਨਾਂ ਨੂੰ ਐਂਬੂਲੈਂਸ ਰਾਹੀਂ ਸਿਵਲ ਹਸਪਤਾਲ ਪਹੁੰਚਾਇਆ ਗਿਆ। ਉਥੇ ਡਾਕਟਰਾਂ ਨੇ ਜਾਂਚ ਤੋਂ ਬਾਅਦ ਸਚਿਨ ਅਤੇ ਚਮਨ ਨੂੰ ਮ੍ਰਿਤਕ ਐਲਾਨ ਦਿੱਤਾ। ਵਿਸ਼ਾਲ ਦੀ ਗੰਭੀਰ ਹਾਲਤ ਨੂੰ ਦੇਖਦੇ ਹੋਏ ਡਾਕਟਰਾਂ ਨੇ ਮੁੱਢਲੀ ਸਹਾਇਤਾ ਤੋਂ ਬਾਅਦ ਉਸ ਨੂੰ ਰੋਹਤਕ ਪੀਜੀਆਈ ਰੈਫਰ ਕਰ ਦਿੱਤਾ। ਪਰਿਵਾਰ ਨੇ ਦੱਸਿਆ ਕਿ ਚਮਨ ਮਜ਼ਦੂਰੀ ਦਾ ਕੰਮ ਕਰਦਾ ਸੀ। ਸਚਿਨ ਗੱਡੀ ਚਲਾਉਂਦਾ ਸੀ। ਦੋਵੇਂ ਵਿਸ਼ਾਲ ਨਾਲ ਕਿਸੇ ਕੰਮ ਲਈ ਜਾ ਰਹੇ ਸਨ ਕਿ ਰਸਤੇ 'ਚ ਹਾਦਸਾ ਹੋ ਗਿਆ।

SHARE ARTICLE

ਏਜੰਸੀ

Advertisement

Today Punjab News: ਪੁਲਿਸ ਤੋਂ ਹੱਥ ਛੁੱਡਾਕੇ ਭੱਜੇ ਮੁਲਜ਼ਮ ਦੇ ਪਿੱਛੇ ਪੈ ਗਈ ਪੁਲਿਸ, ਬਹਾਦਰੀ ਨਾਲ ਇਸ ਪੁਲਿਸ...

15 May 2024 4:20 PM

Chandigarh News: ਢਾਬੇ ਵਾਲਾ ਦੇ ਰਿਹਾ ਸਫ਼ਾਈਆਂ - 'ਮੈਂ ਨਹੀਂ ਬਣਾਉਂਦਾ Diesel ਨਾਲ Parantha, ਢਾਬਾ ਹੋਇਆ ਵੀਡਿਓ

15 May 2024 4:00 PM

ਜੇਕਰ ਤੁਹਾਨੂੰ ਵੀ ਹੈ ਸ਼ਾਹੀ ਗਹਿਣਿਆਂ ਦਾ ਸ਼ੋਂਕ, ਤਾਂ ਜਲਦੀ ਪਹੁੰਚੋ ਨਿੱਪੀ ਜੇਵੈੱਲਰਸ, | Nippy Jewellers"

15 May 2024 2:00 PM

ਕਿਸ਼ਤੀ 'ਚ ਸਤਲੁਜ ਦਰਿਆ ਪਾਰ ਕਰਕੇ ਖੇਤੀ ਕਰਨ ਆਉਂਦੇ ਨੇ ਕਿਸਾਨ, ਲੀਡਰਾਂ ਤੋਂ ਇਕ ਪੁਲ਼ ਨਾ ਬਣਵਾਇਆ ਗਿਆ

15 May 2024 1:45 PM

Gurjeet Singh Aujla ਨੇ Interview 'ਚ Kuldeep Dhaliwal ਤੇ Taranjit Sandhu ਨੂੰ ਕੀਤਾ ਖੁੱਲ੍ਹਾ ਚੈਲੰਜ |

15 May 2024 1:36 PM
Advertisement