ਨਕਲੀ ਸ਼ਰਾਬ ਨੂੰ ਰੋਕਣ ਲਈ 'ਦੇਸੀ ਦਾਰੂ' ਬਣਾਉਣ ਦੀ ਇਜਾਜ਼ਤ ਦਿੱਤੀ ਜਾਵੇ: ਭਾਜਪਾ ਸੰਸਦ ਮੈਂਬਰ
Published : Mar 19, 2025, 3:06 pm IST
Updated : Mar 19, 2025, 3:06 pm IST
SHARE ARTICLE
To stop spurious liquor, permission should be given to manufacture 'desi liquor': BJP MP
To stop spurious liquor, permission should be given to manufacture 'desi liquor': BJP MP

'ਦੇਸੀ ਦਾਰੂ' (ਦੇਸੀ ਸ਼ਰਾਬ) ਦੇ ਉਤਪਾਦਨ ਦੀ ਆਗਿਆ ਦਿੱਤੀ ਜਾਵੇ ਜੋ ਪਹਿਲਾਂ ਜੌਂ, ਅੰਗੂਰ ਅਤੇ ਗੰਨੇ ਦੇ ਰਸ ਤੋਂ ਬਣਾਈ ਜਾਂਦੀ ਸੀ'

ਨਵੀਂ ਦਿੱਲੀ:  ਭਾਰਤੀ ਜਨਤਾ ਪਾਰਟੀ (ਭਾਜਪਾ) ਦੇ ਸੰਸਦ ਮੈਂਬਰ ਧਰਮਵੀਰ ਸਿੰਘ ਨੇ ਬੁੱਧਵਾਰ ਨੂੰ ਲੋਕ ਸਭਾ ਵਿੱਚ ਸਰਕਾਰ ਨੂੰ ਅਪੀਲ ਕੀਤੀ ਕਿ ਨਕਲੀ ਸ਼ਰਾਬ ਨੂੰ ਰੋਕਣ ਲਈ 'ਦੇਸੀ ਦਾਰੂ' (ਦੇਸੀ ਸ਼ਰਾਬ) ਦੇ ਉਤਪਾਦਨ ਦੀ ਆਗਿਆ ਦਿੱਤੀ ਜਾਵੇ ਜੋ ਪਹਿਲਾਂ ਜੌਂ, ਅੰਗੂਰ ਅਤੇ ਗੰਨੇ ਦੇ ਰਸ ਤੋਂ ਬਣਾਈ ਜਾਂਦੀ ਸੀ।
 ਉਨ੍ਹਾਂ ਕਿਹਾ ਕਿ ਅਜਿਹਾ ਕਰਨ ਨਾਲ ਕਿਸਾਨਾਂ ਦੀ ਆਮਦਨ ਵੀ ਵਧੇਗੀ।

 ਹਰਿਆਣਾ ਦੇ ਭਿਵਾਨੀ-ਮਹੇਂਦਰਗੜ੍ਹ ਤੋਂ ਲੋਕ ਸਭਾ ਮੈਂਬਰ ਨੇ ਸਦਨ ਵਿੱਚ ਜ਼ੀਰੋ ਆਵਰ ਦੌਰਾਨ ਨਕਲੀ ਸ਼ਰਾਬ ਦਾ ਮੁੱਦਾ ਉਠਾਇਆ। ਉਨ੍ਹਾਂ ਕਿਹਾ ਕਿ ਨਕਲੀ ਸ਼ਰਾਬ ਪੀਣ ਨਾਲ ਬਹੁਤ ਸਾਰੇ ਲੋਕ ਮਰਦੇ ਹਨ।   ਉੁਨ੍ਹਾਂ ਨੇ ਕਿਹਾ, “ਪਹਿਲਾਂ ਇਸਨੂੰ 'ਦਾਰੂ-ਦਵਾਈ' ਕਿਹਾ ਜਾਂਦਾ ਸੀ ਜੋ ਜੌਂ, ਅੰਗੂਰ, ਗੰਨੇ ਦੇ ਰਸ ਅਤੇ ਪੌਦਿਆਂ ਤੋਂ ਬਣਾਇਆ ਜਾਂਦਾ ਸੀ। ਉਹੀ ਸ਼ਰਾਬ ਦੁਬਾਰਾ ਬਣਾਈ ਜਾਣੀ ਚਾਹੀਦੀ ਹੈ।"

 ਉਨ੍ਹਾਂ ਕਿਹਾ ਕਿ ਸਰਕਾਰ ਨੂੰ ਇਸਦੀ ਇਜਾਜ਼ਤ ਦੇਣੀ ਚਾਹੀਦੀ ਹੈ ਕਿਉਂਕਿ ਇਸ ਨਾਲ ਕਿਸਾਨਾਂ ਦੀ ਆਮਦਨ ਦੋ ਤੋਂ ਤਿੰਨ ਗੁਣਾ ਵਧੇਗੀ।  ਭਾਜਪਾ ਸੰਸਦ ਮੈਂਬਰ ਨੇ ਕਿਹਾ ਕਿ ਇਸ ਨਾਲ ਨਕਲੀ ਸ਼ਰਾਬ ਬਣਾਉਣ ਵਾਲਿਆਂ 'ਤੇ ਵੀ ਰੋਕ ਲੱਗੇਗੀ।

Location: India, Haryana

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

Advertisement

'DM ਗਗਨ ਰੰਧਾਵਾ ਦੀ ਘਰ ਬੁਲਾ ਕੇ ਕੀਤੀ ਸੀ ਕੁੱਟਮਾਰ, ਇਹ ਘਟਨਾ ਉਨ੍ਹਾਂ ਦੇ ਦਿਲ 'ਤੇ ਲੱਗ ਗਈ'

21 Mar 2026 4:40 PM

ਚਰਨਪ੍ਰੀਤ ਸਿੰਘ ਦਾ ਹੋਇਆ ਅੰਤਮ ਸਸਕਾਰ, ਭੁੱਬਾਂ ਮਾਰ ਰੋਏ ਪਰਿਵਾਰਕ ਮੈਂਬਰ

21 Mar 2026 4:39 PM

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM
Advertisement