
Ashok Tanwar: ਅਸ਼ੋਕ ਤੰਵਰ ਨੇ 18 ਜਨਵਰੀ ਨੂੰ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਦਿਤਾ ਸੀ ਅਸਤੀਫਾ
Ashok Tanwar joined BJP News in punjabi : ਆਮ ਆਦਮੀ ਪਾਰਟੀ (ਆਪ) ਹਰਿਆਣਾ ਚੋਣ ਪ੍ਰਚਾਰ ਕਮੇਟੀ ਦੇ ਚੇਅਰਮੈਨ ਅਸ਼ੋਕ ਤੰਵਰ ਸ਼ਨੀਵਾਰ ਨੂੰ ਮੁੱਖ ਮੰਤਰੀ ਮਨੋਹਰ ਲਾਲ ਖੱਟਰ ਅਤੇ ਅਨਿਲ ਬਲੂਨੀ ਦੀ ਮੌਜੂਦਗੀ ਵਿਚ ਆਪਣੇ ਸਮਰਥਕਾਂ ਸਮੇਤ ਭਾਜਪਾ ਵਿੱਚ ਸ਼ਾਮਲ ਹੋ ਗਏ। ਉਨ੍ਹਾਂ ਨੇ ਦਿੱਲੀ ਸਥਿਤ ਭਾਜਪਾ ਹੈੱਡਕੁਆਰਟਰ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ। ਦੱਸ ਦੇਈਏ ਕਿ ਅਸ਼ੋਕ ਤੰਵਰ ਨੇ 18 ਜਨਵਰੀ ਨੂੰ ‘ਆਪ’ ਦੀ ਮੁੱਢਲੀ ਮੈਂਬਰਸ਼ਿਪ ਤੋਂ ਅਸਤੀਫਾ ਦੇ ਦਿਤਾ ਸੀ। ਅਸ਼ੋਕ ਤੰਵਰ ਹਿਸਾਰ ਤੋਂ ਲੋਕ ਸਭਾ ਮੈਂਬਰ ਅਤੇ ਹਰਿਆਣਾ ਕਾਂਗਰਸ ਦੇ ਪ੍ਰਧਾਨ ਰਹਿ ਚੁੱਕੇ ਹਨ।
ਇਹ ਵੀ ਪੜ੍ਹੋ: Shaheed Ajay Singh: 6 ਭੈਣਾਂ ਦੇ ਇਕਲੌਤੇ ਸ਼ਹੀਦ ਭਰਾ ਦਾ ਸਰਕਾਰੀ ਸਨਮਾਨਾਂ ਨਾਲ ਹੋਇਆ ਸਸਕਾਰ, ਭੈਣਾਂ ਨੇ ਸਿਹਰਾ ਸਜਾ ਦਿਤੀ ਅੰਤਿਮ ਵਿਦਾਈ
ਭਾਜਪਾ 'ਚ ਸ਼ਾਮਲ ਹੋਣ ਤੋਂ ਬਾਅਦ ਅਸ਼ੋਕ ਤੰਵਰ ਨੇ ਕਿਹਾ, 'ਪਿਛਲੇ 10 ਸਾਲਾਂ 'ਚ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਅਗਵਾਈ 'ਚ ਦੇਸ਼ 'ਚ ਬਦਲਾਅ ਆਇਆ ਹੈ। ਮੈਂ ਭਾਰਤ ਨੂੰ ਨੰਬਰ ਇਕ ਬਣਾਉਣ ਲਈ ਪ੍ਰਧਾਨ ਮੰਤਰੀ ਮੋਦੀ ਦੁਆਰਾ ਕੀਤੇ ਜਾ ਰਹੇ ਕੰਮ ਤੋਂ ਪ੍ਰਭਾਵਿਤ ਹਾਂ। ਮੈਂ ਰਾਸ਼ਟਰ ਨਿਰਮਾਣ ਲਈ ਵੱਧ ਤੋਂ ਵੱਧ ਕੰਮ ਕਰਾਂਗਾ। ਅਸੀਂ 2024 ਵਿੱਚ 400 ਲੋਕ ਸਭਾ ਸੀਟਾਂ ਜਿੱਤਣ ਲਈ ਮੁੱਖ ਮੰਤਰੀ ਮਨੋਹਰ ਲਾਲ ਖੱਟਰ, ਸੂਬਾ ਪ੍ਰਧਾਨ ਨਾਇਬ ਸੈਣੀ ਦੇ ਨਾਲ ਇੱਕ ਟੀਮ ਵਜੋਂ ਕੰਮ ਕਰਾਂਗੇ।
ਇਹ ਵੀ ਪੜ੍ਹੋ: Abohar News: ਅਬੋਹਰ 'ਚ ਦਰਖੱਤ ਨਾਲ ਟਕਰਾਉਣ ਤੋਂ ਬਾਅਦ ਖੇਤ 'ਚ ਪਲਟੀ ਕਾਰ, ਚਾਲਕ ਦੀ ਹੋਈ ਮੌਤ
ਮਨੋਹਰ ਲਾਲ ਖੱਟਰ ਨੇ ਬੋਲਦਿਆਂ ਕਿਹਾ ਕਿ ਹਰਿਆਣਾ ਸੂਬੇ ਵਿਚ ਆਪਣੀ ਮੌਜੂਦਗੀ ਵਧਾਉਣ ਲਈ ਭਾਜਪਾ ਲਈ ਇਕ ਵੱਡਾ ਦਿਨ ਹੈ। ਕਾਂਗਰਸ ਦੇ ਸਾਬਕਾ ਸੂਬਾ ਪ੍ਰਧਾਨ ਅਤੇ ਆਮ ਆਦਮੀ ਪਾਰਟੀ ਦੇ ਮੌਜੂਦਾ ਆਗੂ ਅਸ਼ੋਕ ਤੰਵਰ ਆਪਣੇ ਸਮਰਥਕਾਂ ਸਮੇਤ ਭਾਜਪਾ ਵਿਚ ਸ਼ਾਮਲ ਹੋ ਗਏ ਹਨ। ਉਹ ਰਿਸ਼ਤੇਦਾਰੀ ਕਰਕੇ ਮੇਰਾ ਭਾਣਜਾ ਹੈ। ਮੈਂ ਤੇ ਉਸ ਦੀ ਮਾਂ ਇੱਕੋ ਪਿੰਡ ਦੇ ਹਾਂ।
ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।
ਜਦੋਂ ਉਹ ਕਾਂਗਰਸ 'ਚ ਸਨ ਤਾਂ ਕਾਂਗਰਸੀ ਵਰਕਰਾਂ ਨੇ ਉਨ੍ਹਾਂ 'ਤੇ ਹਮਲਾ ਕੀਤਾ ਸੀ, ਉਦੋਂ ਮੈਂ ਦੁਖੀ ਹੋਇਆ ਸੀ। ਉਹ ਕਾਂਗਰਸ ਤੋਂ ਤੰਗ ਆ ਕੇ ਭਾਜਪਾ ਵਿਚ ਸ਼ਾਮਲ ਹੋਣਾ ਚਾਹੁੰਦਾ ਸੀ। ਉਸ ਨੇ ਕਾਂਗਰਸ ਛੱਡ ਦਿੱਤੀ ਸੀ, ਪਰ ਅਪ੍ਰੈਲ 2022 ਵਿੱਚ ਭਾਜਪਾ ਦੀ ਬਜਾਏ ਆਮ ਆਦਮੀ ਪਾਰਟੀ ਵਿੱਚ ਸ਼ਾਮਲ ਹੋਣ ਦੀ ਗਲਤੀ ਕੀਤੀ ਪਰ ‘ਆਪ’ ਵਿੱਚ ਆਪਣੇ ਔਖੇ ਤਜ਼ਰਬੇ ਤੋਂ ਬਾਅਦ ਉਹ ਭਾਜਪਾ ਵਿੱਚ ਸ਼ਾਮਲ ਹੋ ਗਏ ਹਨ।
(For more Punjabi news apart from Ashok Tanwar joined BJP News in punjabi , stay tuned to Rozana Spokesman)