Judicial exam leak Case: ਨਿਆਂਇਕ ਪ੍ਰੀਖਿਆ ਲੀਕ ਮਾਮਲੇ 'ਚ ਦਿੱਲੀ ਹਾਈ ਕੋਰਟ ਨੇ ਦਿਤੇ ਰੋਜ਼ਾਨਾ ਸੁਣਵਾਈ ਦੇ ਹੁਕਮ
Published : Jan 20, 2024, 2:45 pm IST
Updated : Jan 20, 2024, 2:45 pm IST
SHARE ARTICLE
Judicial exam leak: Delhi HC orders day-to-day hearing
Judicial exam leak: Delhi HC orders day-to-day hearing

ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ 15 ਅਪ੍ਰੈਲ ਤਕ ਪੂਰੀ ਕਰਨ ਦਾ ਆਦੇਸ਼ ਵੀ ਦਿਤਾ ਹੈ।

Judicial exam leak Case:: ਦਿੱਲੀ ਹਾਈ ਕੋਰਟ ਨੇ ਸਾਲ 2017 'ਚ ਹਰਿਆਣਾ ਸਿਵਲ ਸਰਵਿਸਿਜ਼ (ਜੁਡੀਸ਼ੀਅਲ) ਪ੍ਰੀਖਿਆ 'ਚ ਕਥਿਤ ਤੌਰ 'ਤੇ ਲੀਕ ਹੋਣ ਦੇ ਮਾਮਲੇ ਦੀ ਰੋਜ਼ਾਨਾ ਸੁਣਵਾਈ ਦੇ ਆਦੇਸ਼ ਦਿਤੇ ਹਨ। ਹਾਈ ਕੋਰਟ ਨੇ ਮਾਮਲੇ ਦੀ ਸੁਣਵਾਈ 15 ਅਪ੍ਰੈਲ ਤਕ ਪੂਰੀ ਕਰਨ ਦਾ ਆਦੇਸ਼ ਵੀ ਦਿਤਾ ਹੈ।

ਉਨ੍ਹਾਂ ਕਿਹਾ, “ਇਹ ਨਿਆਂਇਕ ਪ੍ਰੀਖਿਆ ਦੇ ਪੇਪਰ ਲੀਕ ਹੋਣ ਨਾਲ ਜੁੜਿਆ ਗੰਭੀਰ ਮਾਮਲਾ ਹੈ। ਸੁਪ੍ਰੀਮ ਕੋਰਟ ਦੇ ਹੁਕਮਾਂ ਦੇ ਆਧਾਰ 'ਤੇ ਇਹ ਮਾਮਲਾ ਚੰਡੀਗੜ੍ਹ ਤੋਂ ਦਿੱਲੀ ਤਬਦੀਲ ਕਰ ਦਿਤਾ ਗਿਆ ਸੀ। ਹੇਠਲੀ ਅਦਾਲਤ ਤੋਂ ਉਮੀਦ ਕੀਤੀ ਜਾਂਦੀ ਹੈ ਕਿ ਉਹ ਇਸ ਮਾਮਲੇ ਵਿਚ ਤੇਜ਼ੀ ਲਿਆਵੇ ਅਤੇ ਇਸ ਨੂੰ ਰੋਜ਼ਾਨਾ ਦੇ ਅਧਾਰ 'ਤੇ ਲਵੇ। ਹੇਠਲੀ ਅਦਾਲਤ ਨੂੰ ਨਿਰਦੇਸ਼ ਦਿਤਾ ਜਾਂਦਾ ਹੈ ਕਿ ਉਹ 15 ਅਪ੍ਰੈਲ ਨੂੰ ਜਾਂ ਇਸ ਤੋਂ ਪਹਿਲਾਂ ਮਾਮਲੇ ਦਾ ਸਕਾਰਾਤਮਕ ਨਿਪਟਾਰਾ ਕਰੇ ਅਤੇ ਪਾਲਣਾ ਰਿਪੋਰਟ ਇਸ ਅਦਾਲਤ ਨੂੰ ਭੇਜੇ”।

ਤਾਜ਼ਾ ਅਪਡੇਟਸ ਲਈ ਸਾਡੇ Whatsapp Broadcast Channel ਨਾਲ ਜੁੜੋ।

ਦੋਵਾਂ ਧਿਰਾਂ ਦੇ ਵਕੀਲਾਂ ਨੇ ਅਦਾਲਤ ਦੇ ਸਾਹਮਣੇ ਤੇਜ਼ੀ ਨਾਲ ਸੁਣਵਾਈ ਲਈ ਸਹਿਯੋਗ ਕਰਨ ਦਾ ਹਲਫਨਾਮਾ ਦਿਤਾ ਸੀ। ਦਿੱਲੀ ਹਾਈ ਕੋਰਟ ਦੇ ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਇਹ ਹੁਕਮ ਉਸ ਸਮੇਂ ਜਾਰੀ ਕੀਤੇ ਜਦੋਂ ਵਧੀਕ ਸਰਕਾਰੀ ਵਕੀਲ ਸੀਐਸ ਬਖਸ਼ੀ, ਜੋ ਵਕੀਲ ਅਮਿਤ ਸਾਹਨੀ ਦੇ ਨਾਲ ਦਿੱਲੀ ਦੀਆਂ ਅਦਾਲਤਾਂ ਵਿਚ ਇਸ ਕੇਸ ਵਿਚ ਚੰਡੀਗੜ੍ਹ ਪ੍ਰਸ਼ਾਸਨ ਦੀ ਨੁਮਾਇੰਦਗੀ ਕਰ ਰਹੇ ਹਨ, ਨੇ ਦਿੱਲੀ ਅਦਾਲਤ ਵਲੋਂ 25 ਅਗਸਤ, 2022 ਨੂੰ ਪਾਸ ਕੀਤੇ ਗਏ ਆਦੇਸ਼ਾਂ ਬਾਰੇ ਅਦਾਲਤ ਦਾ ਧਿਆਨ ਖਿੱਚਿਆ।

 (For more Punjabi news apart from Judicial exam leak: Delhi HC orders day-to-day hearing, stay tuned to Rozana Spokesman)

Location: India, Delhi, New Delhi

SHARE ARTICLE

ਏਜੰਸੀ

ਸਬੰਧਤ ਖ਼ਬਰਾਂ

Advertisement

Punjab Latest Top News Today | ਦੇਖੋ ਕੀ ਕੁੱਝ ਹੈ ਖ਼ਾਸ | Spokesman TV | LIVE | Date 17/06/2025

17 Jun 2025 8:40 PM

Ludhiana Elections 'ਚ ਕਿਸ ਦੀ ਅੰਦਰਖਾਤੇ ਹੋਈ ਸੈਟਿੰਗ? ਕੌਣ ਖੁਦ ਹਾਰ ਕੇ ਚਾਹੁੰਦਾ ਦੂਜੇ ਨੂੰ ਜਿਤਾਉਣਾ?

17 Jun 2025 8:36 PM

Kamal Kaur Bhabhi Murder Case : Amritpal Mehron murdered Kamal Kaur | Punjab SSP Big Disclosures

16 Jun 2025 3:03 PM

'ਨੀਲਾ ਬਾਣਾ ਪਾ ਕੇ ਸਿੱਖੀ ਨੂੰ ਬਦਨਾਮ ਕੀਤਾ ਮਹਿਰੋਂ ਨੇ' Gursimran Mand | Sri Darbar Sahib |Amritpal Mehron

16 Jun 2025 3:02 PM

ਸਾਨੂੰ ਵੱਖ ਵੱਖ ਕਰਨ ਲਈ ਲੱਚਰਤਾ ਫੈਲਾਈ ਜਾ ਰਹੀ ਹੈ-Akal Takht Jathedar Gargaj|Amritpal mehron| Kamal Bhabhi

16 Jun 2025 3:02 PM
Advertisement