Anil Vij News: ਨਾਰਾਜ਼ਗੀ ਵਿਚਾਲੇ ਅਨਿਲ ਵਿਜ ਨੇ ਹਰਿਆਣਾ ਦੀ ਨਵੀਂ ਕੈਬਨਿਟ ਨੂੰ ਦਿਤੀ ਵਧਾਈ
Published : Mar 20, 2024, 12:41 pm IST
Updated : Mar 20, 2024, 12:41 pm IST
SHARE ARTICLE
Anil Vij congratulated new Haryana cabinet amidst resentment
Anil Vij congratulated new Haryana cabinet amidst resentment

ਨਾ ਤਾਂ ਨਾਇਬ ਸਿੰਘ ਸੈਣੀ ਦੇ ਨਾਂਅ ਅੱਗੇ ਮੁੱਖ ਮੰਤਰੀ ਲਿਖਿਆ ਅਤੇ ਨਾ ਹੀ ਕਿਸੇ ਮੰਤਰੀ ਦਾ ਨਾਮ ਲਿਖਿਆ

Anil Vij News: ਹਰਿਆਣਾ ਦੇ ਸਾਬਕਾ ਗ੍ਰਹਿ ਅਤੇ ਸਿਹਤ ਮੰਤਰੀ ਅਨਿਲ ਵਿਜ ਇਨ੍ਹੀਂ ਦਿਨੀਂ ਸੂਬੇ ਦੀ ਨਵੀਂ ਸਰਕਾਰ ਨਾਲ ਨਾਰਾਜ਼ ਦਿਖਾਈ ਦੇ ਰਹੇ ਹਨ। ਇਸ ਵਿਚਾਲੇ ਅਨਿਲ ਵਿਜ ਨੇ ਕਰੀਬ 15 ਘੰਟੇ ਬਾਅਦ ਬੁੱਧਵਾਰ ਸਵੇਰੇ ਮੁੱਖ ਮੰਤਰੀ ਨਾਇਬ ਸਿੰਘ ਸੈਣੀ ਦੇ ਨਵੇਂ ਮੰਤਰੀ ਮੰਡਲ ਨੂੰ ਵਧਾਈ ਦਿਤੀ।

ਅਨਿਲ ਵਿਜ ਨੇ ਬੁੱਧਵਾਰ ਸਵੇਰੇ ਐਕਸ 'ਤੇ ਲਿਖਿਆ, “ਹਰਿਆਣਾ 'ਚ ਨਾਇਬ ਸੈਣੀ ਦੀ ਨਵੀਂ ਕੈਬਨਿਟ ਨੂੰ ਵਧਾਈ ਅਤੇ ਸ਼ੁਭਕਾਮਨਾਵਾਂ”। ਸਾਬਕਾ ਗ੍ਰਹਿ ਮੰਤਰੀ ਨੇ ਟਵੀਟ ਕਰਦੇ ਹੋਏ ਨਾ ਤਾਂ ਨਾਇਬ ਸਿੰਘ ਸੈਣੀ ਦੇ ਨਾਂਅ ਅੱਗੇ ਮੁੱਖ ਮੰਤਰੀ ਲਿਖਿਆ ਅਤੇ ਨਾ ਹੀ ਕਿਸੇ ਮੰਤਰੀ ਦਾ ਨਾਮ ਲਿਖਿਆ ਹੈ।

ਇਸ ਤੋਂ ਪਹਿਲਾਂ ਮੰਗਲਵਾਰ ਨੂੰ ਵੀ ਪੱਤਰਕਾਰਾਂ ਨਾਲ ਗੱਲਬਾਤ ਕਰਦੇ ਹੋਏ ਅਨਿਲ ਵਿਜ ਨੇ ਕਿਹਾ ਸੀ ਕਿ ਉਨ੍ਹਾਂ ਨੂੰ ਮੰਤਰੀ ਮੰਡਲ ਦੇ ਵਿਸਥਾਰ ਬਾਰੇ ਕੋਈ ਜਾਣਕਾਰੀ ਨਹੀਂ ਹੈ। ਘਰੌੜਾਂ ਵਿਚ ਭਾਜਪਾ ਦੀ ਰੈਲੀ 'ਤੇ ਵਿਜ ਨੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਨੂੰ ਇਸ ਬਾਰੇ ਕੋਈ ਜਾਣਕਾਰੀ ਨਹੀਂ ਹੈ, ਹੁਣ ਉਹ ਚੰਡੀਗੜ੍ਹ ਜਾ ਰਹੇ ਹਨ। ਇੰਨਾ ਹੀ ਨਹੀਂ ਵਿਜ ਨੇ ਸਾਬਕਾ ਸੀਐਮ ਮਨੋਹਰ ਲਾਲ 'ਤੇ ਇਹ ਵੀ ਕਿਹਾ ਸੀ ਕਿ ਉਨ੍ਹਾਂ ਦੀ ਨਜ਼ਰ ਕਿਤੇ ਹੋਰ ਹੈ ਅਤੇ ਉਨ੍ਹਾਂ ਦੇ ਇਸ਼ਾਰੇ ਕਿਤੇ ਹੋਰ ਹਨ।

ਭਾਜਪਾ ਦੇ ਸੀਨੀਅਰ ਆਗੂ ਅਨਿਲ ਵਿਜ ਨੇ ਮੰਗਲਵਾਰ ਨੂੰ ਚੰਡੀਗੜ੍ਹ ਵਿਚ ਹਰਿਆਣਾ ਵਿਧਾਨ ਸਭਾ ਦਾ ਦੌਰਾ ਕੀਤਾ ਅਤੇ ਸਪੀਕਰ ਗਿਆਨ ਚੰਦ ਗੁਪਤਾ ਨੂੰ ਅਪੀਲ ਕੀਤੀ ਕਿ ਉਹ ਉਨ੍ਹਾਂ ਨੂੰ ਵਿਧਾਨ ਸਭਾ ਕਮੇਟੀਆਂ ਦਾ ਮੈਂਬਰ ਬਣਾਉਣ, ਤਾਂ ਜੋ ਚੰਡੀਗੜ੍ਹ ਵਿਚ ਉਨ੍ਹਾਂ ਦਾ ਅੰਦੋਲਨ ਜਾਰੀ ਰਹਿ ਸਕੇ। ਛੇ ਵਾਰ ਵਿਧਾਇਕ ਰਹੇ ਅਨਿਲ ਵਿਜ ਨੇ ਅਪਣੀ ਸਰਕਾਰੀ ਗੱਡੀ ਅਤੇ ਸੁਰੱਖਿਆ ਛੱਡ ਦਿਤੀ ਹੈ। ਐਕਸ ਖਾਤੇ 'ਤੇ ਵੀ ਸਾਬਕਾ ਗ੍ਰਹਿ ਅਤੇ ਸਿਹਤ ਮੰਤਰੀ ਵੀ ਲਿਖਿਆ ਹੋਇਆ ਹੈ।

 (For more Punjabi news apart from Anil Vij congratulated new Haryana cabinet amidst resentment, stay tuned to Rozana Spokesman)

Location: India, Haryana, Ambala

SHARE ARTICLE

ਸਪੋਕਸਮੈਨ ਸਮਾਚਾਰ ਸੇਵਾ

ਸਬੰਧਤ ਖ਼ਬਰਾਂ

Advertisement

ਨਸ਼ੇ ਦੀ ਖੇਪ ਨਾਲ਼ ਫੜੇ ਕਥਿਤ ਸਰਪੰਚ ਮਾਮਲੇ 'ਤੇ ਤਲਬੀਰ ਗਿੱਲ ਨੇ ਘੇਰੇ ਅਕਾਲੀ

20 Mar 2026 3:01 PM

ਜਲੰਧਰ 'ਚ ਜ਼ਬਰਦਸਤ ਹੰਗਾਮਾ, ਪੁਲਿਸ ਤੇ ਪਰਿਵਾਰ ਵਿਚਾਲੇ ਝੜਪ, CCTV ਆਈ ਸਾਹਮਣੇ

20 Mar 2026 3:00 PM

Auto Driver ਨਾਲ ਦਿਲ ਦੀਆ ਗੱਲਾਂ ! ਡਰਾਈਵਰਾਂ ਦੀ ਜ਼ਿੰਦਗੀ ਨਜ਼ਾਰੇਦਾਰ ਜਾਂ…Life Easy or Tough?

18 Mar 2026 2:44 PM

Dog Lover ਨੇ ਖੋਲ੍ਹੇ ਰਾਜ, ਕੁੱਤੇ ਪਾਲਣ ਤੋਂ ਪਹਿਲਾਂ ਜਾਣ ਲਵੋ ਇਹ ਗੱਲਾਂ

17 Mar 2026 3:13 PM

3 Vehicles Collide: Tractor ਦੇ ਹੋਏ 2 ਹਿੱਸੇ, ਕਿਸ ਦੀ ਗਲਤੀ?

17 Mar 2026 3:11 PM
Advertisement