
Shambu Khanauri Border : ਹਰਿਆਣਾ ਵਾਲੇ ਪਾਸੇ ਹਾਈਵੇਅ ਖੋਲ੍ਹਣ ਲਈ ਡਟੀ ਪੁਲਿਸ
Haryana government starts breaking cement slabs at Shambhu border Latest News in Punjabi : ਸ਼ੰਭੂ ਸਰਹੱਦ ’ਤੇ ਕਿਸਾਨ ਅੰਦੋਲਨ ਕਾਰਨ ਇਕ ਸਾਲ ਤੋਂ ਬੰਦ ਪਏ ਟ੍ਰੈਫ਼ਿਕ ਨੂੰ ਬੀਤੀ ਰਾਤ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਿਸਾਨਾਂ ਦੇ ਲਾਏ ਹੋਏ ਟੈਂਟ ਤੇ ਹੋਰ ਸਾਮਾਨ ਨੂੰ ਉਖਾੜ ਦਿਤਾ ਸੀ। ਜਿਸ ਦਾ ਅਸਰ ਅੱਜ ਹਰਿਆਣਾ ’ਚ ਦੇਖਣ ਨੂੰ ਮਿਲਿਆ ਹੈ। ਅੱਜ ਹਰਿਆਣਾ ਸਰਕਾਰ ਵਲੋਂ ਸ਼ੰਭੂ ਬੈਰੀਅਰ ’ਤੇ ਲਾਏ ਹੋਈਆਂ ਰੋਕਾਂ ਨੂੰ ਵੀ ਜੇ.ਸੀ.ਬੀ. ਮਸ਼ੀਨਾਂ ਨਾਲ ਤੋੜਨਾ ਸ਼ੁਰੂ ਕਰ ਦਿਤਾ ਹੈ।
ਜਾਣਕਾਰੀ ਅਨੁਸਾਰ ਬੰਦ ਪਏ ਟ੍ਰੈਫ਼ਿਕ ਨੂੰ ਬੀਤੀ ਰਾਤ ਪੰਜਾਬ ਪੁਲਿਸ ਨੇ ਵੱਡੀ ਕਾਰਵਾਈ ਕਰਦਿਆਂ ਕਿਸਾਨਾਂ ਦੇ ਲਾਏ ਹੋਏ ਟੈਂਟ ਤੇ ਹੋਰ ਸਾਮਾਨ ਨੂੰ ਉਖਾੜ ਦਿਤਾ ਸੀ। ਜਿਸ ਦੇ ਤਹਿਤ ਇਸ ਕਾਰਵਾਈ ਤੋਂ ਬਾਅਦ ਅੱਜ ਹਰਿਆਣਾ ਸਰਕਾਰ ਵਲੋਂ ਸ਼ੰਭੂ ਬੈਰੀਅਰ ’ਤੇ ਸੀਮਿੰਟ ਦੀਆਂ ਸਲੈਬਾਂ ਤੋੜਨੀਆਂ ਸ਼ੁਰੂ ਕਰ ਦਿਤੀਆਂ ਹਨ। ਹਰਿਆਣਾ ਸਰਕਾਰ ਨੇ ਜੇ.ਸੀ.ਬੀ. ਮਸ਼ੀਨਾਂ ਨਾਲ ਇਨ੍ਹਾਂ ਸਲੈਬਾਂ ਨੂੰ ਤੋੜਨਾ ਸ਼ੁਰੂ ਕਰ ਦਿਤਾ ਹੈ।
ਜਿਸ ਦੇ ਨਾਲ ਹੀ ਅੱਜ ਸ਼ਾਮ ਤਕ ਟ੍ਰੈਫ਼ਿਕ ਦੇ ਸੁੰਚਾਰੂ ਰੂਪ ਨਾਲ ਚੱਲਣ ਦੀ ਆਸ ਕੀਤੀ ਜਾ ਰਹੀ ਹੈ। ਇਸ ਕਾਰਵਾਈ ਨਾਲ ਜਿੱਥੇ ਸ਼ੰਭੂ ਸਰਹੱਦ ’ਤੇ ਕਿਸਾਨਾਂ ਤੇ ਆਮ ਜਨਤਾ ’ਚ ਹਫ਼ੜਾ-ਤਫ਼ੜੀ ਦਾ ਮਾਹੌਲ ਹੈ। ਉਥੇ ਹੀ ਸਿਆਸਤ ’ਚ ਵੀ ਖਲਬਲੀ ਮੱਚ ਗਈ ਹੈ। ਜਿਸ ਕਾਰਨ ਕਈ ਪਾਰਟੀਆਂ ਦੇ ਵੱਡੇ ਲੀਡਰਾਂ ਦੇ ਬਿਆਨ ਵੀ ਸਾਹਮਣੇ ਆਏ ਹਨ।
ਇਸ ਦੇ ਤਹਿਤ ਆਮ ਆਦਮੀ ਪਾਰਟੀ ਦੇ ਮੰਤਰੀ ਹਰਪਾਲ ਸਿੰਘ ਚੀਮਾ ਨੇ ਕਿਹਾ ਕਿ ਕਿਸਾਨਾਂ ਦਾ ਵਿਰੋਧ ਪੰਜਾਬ ਦੀ ਆਰਥਿਕਤਾ ਨੂੰ ਨੁਕਸਾਨ ਪਹੁੰਚਾ ਰਿਹਾ ਸੀ। ਉਨ੍ਹਾਂ ਕਿਹਾ ਕਿ ਪੰਜਾਬ ਦੀ ਆਮ ਆਦਮੀ ਸਰਕਾਰ ਕਿਸਾਨਾਂ ਨਾਲ ਖੜ੍ਹੀ ਹੈ।
ਪੰਜਾਬ ਕਾਂਗਰਸ ਦੇ ਪ੍ਰਧਾਨ ਅਮਰਿੰਦਰ ਸਿੰਘ ਰਾਜਾ ਵੜਿੰਗ ਨੇ ਕਿਸਾਨਾਂ ਵਿਰੁਧ ਕੀਤੀ ਇਸ ਕਾਰਵਾਈ ਦੀ ਸਖ਼ਤ ਸਬਦਾਂ ’ਚ ਨਿੰਦਾ ਕੀਤਾ ਤੇ ਉਨ੍ਹਾਂ ਪੰਜਾਬ ਅਤੇ ਕੇਂਦਰ ਸਰਕਾਰ ਵਿਰੁਧ ਸੰਸਦ ਦੇ ਬਾਹਰ ਪ੍ਰਦਰਸ਼ਨ ਵੀ ਕੀਤਾ।